13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਕਾਲੀ ਦਲ ਦੇ ਹਲਕਾ ਇੰਚਾਰਜ ਪਟਵਾਰੀ ਅੱਜ ਚੋਣ ਮੁਹਿੰਮ ਦਾ ਆਗਾਜ਼ ਕਰਨਗੇ

ਬੋਹਾ, 13 ਨਵੰਬਰ (ਤਾਂਗੜੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਲਵਿੰਦਰ ਸਿੰਘ ਪਟਵਾਰੀ ਹਾਕਮਵਾਲਾ ਨੂੰ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਹਲਕਾ ਇੰਚਾਰਜ ਬਣਾਏ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿੰਡ ਹਾਕਮਵਾਲਾ ਦੇ ਹੀ ਡਾ.

Ad Position 21
No active advertisement
ਅਜੀਤ ਡੈਸਕ 14-11-2026
ਬੋਹਾ, 13 ਨਵੰਬਰ (ਤਾਂਗੜੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਲਵਿੰਦਰ ਸਿੰਘ ਪਟਵਾਰੀ ਹਾਕਮਵਾਲਾ ਨੂੰ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਹਲਕਾ ਇੰਚਾਰਜ ਬਣਾਏ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿੰਡ ਹਾਕਮਵਾਲਾ ਦੇ ਹੀ ਡਾ. ਨਿਸ਼ਾਨ ਸਿੰਘ ਨੂੰ ਹਲਕਾ ਇੰਚਾਰਜ ਥਾਪਿਆ ਹੋਇਆ ਸੀ। ਉਹ ਇਸ ਹਲਕੇ ਤੋਂ ਚੋਣ ਵੀ ਲੜ ਚੁੱਕੇ ਹਨ। ਇਸ ਵਾਰ ਉਨ੍ਹਾਂ ਆਪਣੇ ਘਰੇਲੂ ਰੁਝੇਵਿਆਂ ਕਾਰਨ ਪਾਰਟੀ ਤੋਂ ਅਸਤੀਫਾ ਦੇ ਦਿੱਤਾ, ਜਿਸ ’ਤੇ ਪਾਰਟੀ ਵਰਕਰ ਤੇ ਸਰਗਰਮ ਆਗੂ ਪਟਵਾਰੀ ਨੂੰ ਹਲਕਾ ਇੰਚਾਰਜ ਥਾਪ ਕੇ ਵਿਧਾਨ ਸਭਾ ਚੋਣਾਂ ਲੜਾਉਣ ਦਾ ਐਲਾਨ ਕੀਤਾ ਹੈ। ਪਟਵਾਰੀ ਦੇ ਹਲਕਾ ਇੰਚਾਰਜ ਲਗਾਏ ਜਾਣ ਦੀ ਖੁਸ਼ੀ ’ਚ ਪਾਰਟੀ ਵਰਕਰਾਂ ਵਲੋਂ 14 ਨਵੰਬਰ ਨੂੰ ਗੁਰਦੁਆਰਾ ਪਹਿਲ ਸਾਹਿਬ ਸੱਚੀ ਮੰਜੀ ਸੈਦੇਵਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਚੋਣ ਮੁਹਿੰਮ ਦਾ ਆਗਾਜ਼ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੂਸਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24