ਮੂਸਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਮਾਨਸਾ, 13 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਵਿਗਿਆਨ ਕੇਂਦਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਦੇ ਸਵਾਲ ਜਵਾਬ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ।
ਮਾਨਸਾ, 13 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਵਿਗਿਆਨ ਕੇਂਦਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਦੇ ਸਵਾਲ ਜਵਾਬ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ। ਨਿਰਦੇਸ਼ਕ ਸਿਖਲਾਈ ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਉੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਹੀ ਸੜਕੀ ਹਾਦਸੇ ਵਾਪਰਨ ਦਾ ਖ਼ਦਸ਼ਾ ਰਹਿੰਦਾ ਹੈ। ਡਾ. ਰਣਵੀਰ ਸਿੰਘ ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਨੇ ਕਿਹਾ ਵਾਤਾਵਰਣ ਪ੍ਰਦੂਸ਼ਿਤ ਹੋਣ ਕਾਰਨ ਗਰੀਨ ਹਾਊਸ ਗੈਸਾਂ ਦਾ ਪੱਧਰ ਵਾਤਾਵਰਣ ’ਚ ਵਧ ਰਿਹਾ ਹੈ, ਜਿਸ ਕਾਰਨ ਧਰਤੀ ਦੇ ਤਾਪਮਾਨ ’ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਪਰਾਲੀ ਨੂੰ ਖੇਤ ’ਚ ਵਾਹੁਣ ਲਈ ਵਿਕਸਤ ਮਸ਼ੀਨਾਂ ਪੀ.ਏ.ਯੂ. ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਆਦਿ ਬਾਰੇ ਜਾਣਕਾਰੀ ਦਿੱਤੀ। ਡਾ. ਅਜੈ ਸਿੰਘ, ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਹੇਠਾਂ ਵਿਛਾਅ ਕੇ ਵਰਤੋਂ ’ਚ ਲਿਆਂਦਾ ਜਾ ਸਕਦਾ ਹੈ ਅਤੇ ਪਰਾਲੀ ਦਾ ਕੁਤਰਾ ਕਰ ਕੇ ਇਸ ’ਚ ਲੋੜੀਂਦੀ ਸੋਧ ਕਰ ਕੇ ਪਸ਼ੂਆਂ ਲਈ ਚਾਰੇ ਦੇ ਤੌਰ ’ਤੇ ਵੀ ਵਰਤਿਆ ਜਾ ਸਕਦਾ ਹੈ। ਪ੍ਰਿੰਸੀਪਲ ਨੇ ਬੱਚਿਆਂ ਨੂੰ ਪ੍ਰੇਰਿਆ ਕਿ ਉਹ ਆਪਣੇ ਕਿਸਾਨ ਮਾਤਾ-ਪਿਤਾ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਬੇਨਤੀ ਕਰਨ।