ਵਿਧਾਇਕ ਬੁੱਧ ਰਾਮ ਵਲੋਂ ਆਂਗੜਵਾੜੀ ਵਰਕਰਾਂ ਨੂੰ 21.23 ਲੱਖ ਰੁਪਏ ਦਾ ਚੈੱਕ ਭੇਟ
ਬੁਢਲਾਡਾ, 13 ਨਵੰਬਰ (ਸੁਨੀਲ ਮਨਚੰਦਾ)- ਹਲਕਾ ਵਿਧਾਇਕ ਬੁੱਧ ਰਾਮ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਥਾਨਕ ਦਫਤਰ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪ੍ਰੋਗਰਾਮ ਤਹਿਤ ਫਾਰਮ ਭਰਨ ਵਾਲੀਆਂ ਆਂਗੜਵਾੜੀ ਵਰਕਰਾਂ ਨੂੰ 21. 23 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ।
ਬੁਢਲਾਡਾ, 13 ਨਵੰਬਰ (ਸੁਨੀਲ ਮਨਚੰਦਾ)- ਹਲਕਾ ਵਿਧਾਇਕ ਬੁੱਧ ਰਾਮ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਥਾਨਕ ਦਫਤਰ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪ੍ਰੋਗਰਾਮ ਤਹਿਤ ਫਾਰਮ ਭਰਨ ਵਾਲੀਆਂ ਆਂਗੜਵਾੜੀ ਵਰਕਰਾਂ ਨੂੰ 21.23 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ 25 ਰੁਪਏ ਪ੍ਰਤੀ ਫਾਰਮ ਦੇ ਹਿਸਾਬ ਨਾਲ ਦਿੱਤੀ ਗਈ ਹੈ ਅਤੇ ਆਂਗਣਵਾੜੀ ਵਰਕਰਾਂ ਦੇ ਖਾਤਿਆਂ ’ਚ ਰਾਸ਼ੀ ਸਿੱਧੀ ਜਮ੍ਹਾਂ ਕਰਵਾਉਣ ਲੀ ਚੈੱਕ ਵੀ ਲਗਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੀਆਂ ਮਾਵਾਂ-ਧੀਆਂ ਨੂੰ ਇਸ ਸਕੀਮ ਤਹਿਤ 1000-1500 ਰੁਪਏ ਖਾਤਿਆਂ ’ਚ ਪਾ ਕੇ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸਕੂਲ-ਕਾਲਜ ’ਚ ਪੜ੍ਹਨ ਵਾਲੀਆਂ ਲੜਕੀਆਂ ਲਈ ਇਹ ਸਕੀਮ ਵਰਦਾਨ ਸਿੱਧ ਹੋ ਰਹੀ ਹੈ, ਜਿਸ ਕਾਰਨ ਉਹ ਆਪਣੀ ਪੜ੍ਹਾਈ ਦਾ ਖਰਚਾ ਖੁਦ ਚੁੱਕ ਸਕਦੀਆਂ ਹਨ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਜਿੰਦਰ ਕੌਰ, ਚੇਅਰਮੈਨ ਸਤੀਸ਼ ਸਿੰਗਲਾ, ਬਲਾਕ ਪ੍ਰਧਾਨ ਬਲਜਿੰਦਰ ਸਿੰਘ, ਸੇਵਾ ਮੁਕਤ ਸੀ.ਡੀ.ਪੀ.ਓ. ਨਿਰਮਲਾ ਦੇਵੀ, ਮਨਜੀਤ ਕੌਰ, ਪ੍ਰਦੀਪ ਕੁਮਾਰ, ਸਿਕੰਦਰ ਸਿੰਘ, ਸੁਖਵਿੰਦਰ ਸਿੰਘ ਜੋਈਆ ਆਦਿ ਹਾਜ਼ਰ ਸਨ।