ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ
ਤਲਵੰਡੀ ਸਾਬੋ, 13 ਨਵੰਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਮਹਾਨ ਯੋਧੇ, ਅਦੁੱਤੀ ਵਿਦਵਾਨ, ਬ੍ਰਹਮ ਗਿਆਨੀ ਅਤੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ-ਮਾਤਾ ਸੁੰਦਰ ਕੌਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਉਣ ਦੇ ਨਾਲ ਹੀ ਆਰੰਭ ਹੋ ਗਏ। ਆਰੰਭਤਾ ਸਮਾਗਮ ‘ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਿਸ਼ੇਸ ਤੌਰ ‘ਤੇ ਸ਼ਾਮਿਲ ਹੋਏ।
ਤਲਵੰਡੀ ਸਾਬੋ, 13 ਨਵੰਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਮਹਾਨ ਯੋਧੇ, ਅਦੁੱਤੀ ਵਿਦਵਾਨ, ਬ੍ਰਹਮ ਗਿਆਨੀ ਅਤੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ-ਮਾਤਾ ਸੁੰਦਰ ਕੌਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਉਣ ਦੇ ਨਾਲ ਹੀ ਆਰੰਭ ਹੋ ਗਏ।ਆਰੰਭਤਾ ਸਮਾਗਮ ‘ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਿਸ਼ੇਸ ਤੌਰ ‘ਤੇ ਸ਼ਾਮਿਲ ਹੋਏ। ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵੱਲੋਂ ਕੀਤੀ ਗਈ ਅਤੇ ਪਾਵਨ ਹੁਕਮਨਾਮਾ ਮੁੱਖ ਕਥਾਵਾਚਕ ਗਿਆਨੀ ਆਲਮ ਸਿੰਘ ਨੇ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਪਾਵਨ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਸਨ। ਬਾਬਾ ਜੀ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮਾਂ ਅਨੁਸਾਰ ਇਸ ਪਵਿੱਤਰ ਧਰਤੀ (ਗੁਰੂ ਕੀ ਕਾਸ਼ੀ) ਵਿਖੇ ਰਹਿ ਕੇ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ, ਪਾਵਨ ਬੀੜਾਂ ਦੇ ਉਤਾਰੇ ਕਰਨ ਅਤੇ ਸਿੱਖੀ ਸਿਧਾਂਤਾਂ ਨੂੰ ਘਰ-ਘਰ ਪਹੁੰਚਾਉਣ ਦੀ ਮਹਾਨ ਸੇਵਾ ਨਿਭਾਈ।ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਸਮੁੱਚੀ ਸਿੱਖ ਕੌਮ ਲਈ ਅਣਖ, ਗੈਰਤ ਅਤੇ ਧਰਮ ਪ੍ਰਤੀ ਦ੍ਰਿੜ੍ਹਤਾ ਦੀ ਹਮੇਸ਼ਾ ਪ੍ਰੇਰਨਾ ਸਰੋਤ ਬਣੀ ਰਹੇਗੀ। ਸਿੰਘ ਸਾਹਿਬ ਨੇ ਦੱਸਿਆ ਕਿ 15 ਨਵੰਬਰ ਦਿਨ ਐਤਵਾਰ ਨੂੰ ਇਸੇ ਪਾਵਨ ਅਸਥਾਨ ‘ਤੇ ਮੁੱਖ ਸਮਾਗਮ ਕਰਵਾਏ ਜਾਣਗੇ। ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕਰਨਗੇ। ਉਨ੍ਹਾਂ ਨੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੰ ਵਧ ਚੜ ਕੇ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ।