ਪ੍ਰੈੱਸ ਕਲੱਬ ਭਗਤਾ ਭਾਈ ਦਾ 11ਵਾਂ ਸਾਲਾਨਾ ਕੈਲੰਡਰ ਜਲਦੀ ਰਿਲੀਜ਼ ਕਰਨ ਦਾ ਫ਼ੈਸਲਾ
ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਹਰ ਸਾਲ ਦੀ ਤਰ੍ਹਾਂ 11ਵਾਂ ਸਾਲਾਨਾ ਕੈਲੰਡਰ ਦਸੰਬਰ ਮਹੀਨੇ ਵਿਚ ਪ੍ਰੈੱਸ ਕਲੱਬ ਭਗਤਾ ਭਾਈ (ਬਠਿੰਡਾ) ਵਲੋਂ ਰਿਲੀਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਕੈਲੰਡਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਹਰ ਸਾਲ ਦੀ ਤਰ੍ਹਾਂ 11ਵਾਂ ਸਾਲਾਨਾ ਕੈਲੰਡਰ ਦਸੰਬਰ ਮਹੀਨੇ ਵਿਚ ਪ੍ਰੈੱਸ ਕਲੱਬ ਭਗਤਾ ਭਾਈ (ਬਠਿੰਡਾ) ਵਲੋਂ ਰਿਲੀਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਕੈਲੰਡਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਲੱਬ ਦੇ ਸੀਨੀਅਰ ਅਤੇ ਸੂਬਾਈ ਆਗੂ ਵੀਰਪਾਲ ਭਗਤਾ, ਕਲੱਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਢਿੱਲੋਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 11ਵੇਂ ਸਾਲਾਨਾ ਕੈਲੰਡਰ ਵਿਚ ਹਰ ਵਾਰ ਦੀ ਤਰ੍ਹਾਂ ਪ੍ਰਭਾਵਸ਼ਾਲੀ ਫ਼ੋਟੋ, ਸਾਲ ਵਿਚ ਹੋਣ ਵਾਲੀਆਂ ਸਰਕਾਰੀ ਛੁੱਟੀਆਂ, ਮਹੱਤਵਪੂਰਨ ਦਿਵਸ ਆਦਿ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਾਰੜ ਅਤੇ ਮੀਤ ਪ੍ਰਧਾਨ ਪਰਵੀਨ ਗਰਗ ਦੇ ਦੱਸਿਆ ਕਿ ਪ੍ਰੈੱਸ ਕਲੱਬ ਵਲੋਂ ਸਾਲਾਨਾ ਕੈਲੰਡਰ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਕੈਲੰਡਰ ਰਿਲੀਜ਼ ਸਮਾਗਮ ਵਿਚ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ, ਖ਼ਜ਼ਾਨਚੀ ਬਿੰਦਰ ਜਲਾਲ, ਪ੍ਰੈੱਸ ਸਕੱਤਰ ਸਵਰਨ ਸਿੰਘ ਭਗਤਾ, ਸਹਾਇਕ ਕੈਸ਼ੀਅਰ ਰਾਜਿੰਦਰਪਾਲ ਸ਼ਰਮਾ, ਹਰਜੀਤ ਸਿੰਘ ਗਿੱਲ, ਸਿਕੰਦਰ ਸਿੰਘ ਬਰਾੜ ਅਤੇ ਸਿਕੰਦਰ ਸਿੰਘ ਜੰਡੂ ਹਾਜ਼ਰ ਸਨ।