ਆਪ ਦੇ ਬਲਾਕ ਕੋਆਰਡੀਨੇਟਰ ਗੁਰਲਾਲ ਸਿੰਘ ਬੱਲ੍ਹੋ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ’ਚ ਮੀਟਿੰਗਾਂ ਕੀਤੀਆਂ
ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਵਿੰਗ ਦੇ ਬਲਾਕ ਕੋਆਰਡੀਨੇਟਰ ਗੁਰਲਾਲ ਸਿੰਘ ਬੱਲ੍ਹੋ ਜਿਨ੍ਹਾਂ ਦੀ ਡਿਊਟੀ ਪਾਰਟੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਵਾਈਸ ਪ੍ਰਧਾਨ ਹਿੰਮਤ ਸਿੰਘ ਕੁੱਤੀਵਾਲ ਦੇ ਦਿਸ਼ਾ -ਨਿਰਦੇਸ਼ਾਂ ਤਹਿਤ ਹਲਕਾ ਮੌੜ ’ਚ ਬਤੌਰ ਸਪੀਕਰ ਦੇ ਤੌਰ ’ਤੇ ਲਾਈ ਗਈ ਹੈ। ਉਨ੍ਹਾਂ ਵਲੋਂ ਹਲਕਾ ਮੌੜ ਦੇ ਵੱਖ- ਵੱਖ ਪਿੰਡਾਂ ਬੁੱਗਰ, ਜਿਉਂਦ, ਥੰਮਣਗੜ੍ਹ, ਬੱਲ੍ਹੋ ਆਦਿ ਪਿੰਡਾਂ ’ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ ਆਦਿ ਭਿਆਨਕ ਨੁਕਸਾਨਾਂ ਬਾਰੇ ਬਹੁਤ ਬਰੀਕੀ ’ਚ ਚਾਨਣਾ ਪਾਇਆ ਗਿਆ।
ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਵਿੰਗ ਦੇ ਬਲਾਕ ਕੋਆਰਡੀਨੇਟਰ ਗੁਰਲਾਲ ਸਿੰਘ ਬੱਲ੍ਹੋ ਜਿਨ੍ਹਾਂ ਦੀ ਡਿਊਟੀ ਪਾਰਟੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਵਾਈਸ ਪ੍ਰਧਾਨ ਹਿੰਮਤ ਸਿੰਘ ਕੁੱਤੀਵਾਲ ਦੇ ਦਿਸ਼ਾ -ਨਿਰਦੇਸ਼ਾਂ ਤਹਿਤ ਹਲਕਾ ਮੌੜ ’ਚ ਬਤੌਰ ਸਪੀਕਰ ਦੇ ਤੌਰ ’ਤੇ ਲਾਈ ਗਈ ਹੈ। ਉਨ੍ਹਾਂ ਵਲੋਂ ਹਲਕਾ ਮੌੜ ਦੇ ਵੱਖ- ਵੱਖ ਪਿੰਡਾਂ ਬੁੱਗਰ, ਜਿਉਂਦ, ਥੰਮਣਗੜ੍ਹ, ਬੱਲ੍ਹੋ ਆਦਿ ਪਿੰਡਾਂ ’ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ ਆਦਿ ਭਿਆਨਕ ਨੁਕਸਾਨਾਂ ਬਾਰੇ ਬਹੁਤ ਬਰੀਕੀ ’ਚ ਚਾਨਣਾ ਪਾਇਆ ਗਿਆ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ’ਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ। ਇੱਥੇ ਦੱਸਣਾ ਬਣਦਾ ਹੈ ਕਿ ਗੁਰਲਾਲ ਸਿੰਘ ਜਿੱਥੇ ਆਮ ਆਦਮੀ ਪਾਰਟੀ ਦੇ ਪੁਰਾਣੇ ਟਕਸਾਲੀ ਵਰਕਰ ਹਨ ਉੱਥੇ ਉਹ ਆਪਣੇ ਪਿੰਡ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਦੇ ਮੈਂਬਰ ਵੀ ਹਨ ਅਤੇ ਨਾਲ- ਨਾਲ ਗੁਰਮਤਿ ਦੇ ਪ੍ਰਚਾਰਕ ਵੀ ਹਨ। ਉਨ੍ਹਾਂ ਵਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਿਆ ਜਾ ਰਿਹਾ ਹੈ। ਭਾਈ ਬੱਲੋ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ’ਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਮੌੜ ਦੇ ਹੋਰ ਪਿੰਡਾਂ ’ਚ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਆਪ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।