13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਕਰਵਾਈ ਕੈਰੀਅਰ ਕੌਂਸਲਿੰਗ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ’ਚ ਰੱਖਦਿਆਂ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ, ਮੁਹਾਲੀ ਤੋਂ ਪਹੁੰਚੇ ਪੁਨੀਤ ਸੱਚਦੇਵਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੈਰੀਅਰ ਖੇਤਰਾਂ ਸੰਬੰਧੀ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 14-11-2026
ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ’ਚ ਰੱਖਦਿਆਂ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ, ਮੁਹਾਲੀ ਤੋਂ ਪਹੁੰਚੇ ਪੁਨੀਤ ਸੱਚਦੇਵਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੈਰੀਅਰ ਖੇਤਰਾਂ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਤੋਂ ਬਾਅਦ ਉੱਚ ਸਿੱਖਿਆ ਲਈ ਕਿਹੜੇ-ਕਿਹੜੇ ਕੋਰਸ ਅਤੇ ਕਿੱਤਾਮੁਖੀ ਖੇਤਰ ਚੁਣੇ ਜਾ ਸਕਦੇ ਹਨ। ਉਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ’ਚ ਉਪਲੱਬਧ ਮੌਕਿਆਂ ਯੂਨੀਵਰਸਿਟੀਆਂ ਵਿਚ ਦਾਖ਼ਲੇ ਦੀ ਪ੍ਰਕਿਰਿਆ ਅਤੇ ਭਵਿੱਖ ਵਿਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਕੈਰੀਅਰ ਨਾਲ ਜੁੜੇ ਸਵਾਲ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਵਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਨਵਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਮੀਨਾਕਸ਼ੀ ਚੌਧਰੀ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ’ਚ ਸਿਰਫ਼ ਪੜ੍ਹਾਈ ਕਰਨਾ ਹੀ ਕਾਫ਼ੀ ਨਹੀਂ, ਸਗੋਂ ਸਹੀ ਸਮੇਂ ’ਤੇ ਸਹੀ ਕੈਰੀਅਰ ਦੀ ਚੋਣ ਕਰਨਾ ਵੀ ਬਹੁਤ ਜ਼ਰੂਰੀ ਹੈ। ਹਰ ਵਿਦਿਆਰਥੀ ਵਿਚ ਕੋਈ ਨਾ ਕੋਈ ਵਿਸ਼ੇਸ਼ ਯੋਗਤਾ ਅਤੇ ਪ੍ਰਤਿਭਾ ਹੁੰਦੀ ਹੈ। ਲੋੜ ਇਸ ਗੱਲ ਦੀ ਹੈ ਕਿ ਉਹ ਆਪਣੀ ਰੁਚੀ, ਸਮਰੱਥਾ ਅਤੇ ਹੁਨਰ ਨੂੰ ਪਛਾਣ ਕੇ ਆਪਣੇ ਟੀਚੇ ਵੱਲ ਅੱਗੇ ਵਧੇ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ, ਬਲਕਿ ਉਨ੍ਹਾਂ ਨੂੰ ਜੀਵਨ ’ਚ ਸਹੀ ਫ਼ੈਸਲੇ ਲੈਣ ਦੇ ਯੋਗ ਬਣਾਉਣਾ ਵੀ ਹੈ। ਉਨ੍ਹਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਤੋਂ ਆਏ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਣਕਾਰੀ ਭਰਪੂਰ ਸੈਸ਼ਨ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਦੀ ਸਹੀ ਦਿਸ਼ਾ ਚੁਣਨ ਵਿਚ ਮਦਦਗਾਰ ਸਾਬਤ ਹੁੰਦੇ ਹਨ। ਅੰਤ ’ਚ ਸਕੂਲ ਪ੍ਰਬੰਧਕਾਂ ਵਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਵਿਦਿਆਰਥੀਆਂ ਲਈ ਇਹ ਸੈਸ਼ਨ ਬਹੁਤ ਹੀ ਲਾਹੇਵੰਦ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਅਨਾਜ ਮੰਡੀਆਂ ’ਚੋਂ ਝੋਨੇ ਦੀ ਖਰੀਦ ਬੰਦ ਕਰਨ ਦੇ ਰੋਸ ’ਚ ਪ੍ਰਦਰਸ਼ਨ ਮੁੱਖ ਮੰਤਰੀ ਪੰਜਾਬ ਦੇ ਨਾਂ... ਅਗਲੀ ਖ਼ਬਰ ਆਪ ਦੇ ਬਲਾਕ ਕੋਆਰਡੀਨੇਟਰ ਗੁਰਲਾਲ ਸਿੰਘ ਬੱਲ੍ਹੋ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ’ਚ ਮੀਟਿੰਗਾਂ ਕੀਤੀਆਂ
Ad Position 24