ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਰੋਣਾ ਰੋ ਕੇ ਏਜੰਸੀਆਂ ਨੇ ਝੋਨੇ ਦੀ ਖ਼ਰੀਦ ਕੀਤੀ ਬੰਦ, ਮੰਡੀਆਂ ਵਿਚ ਰੁਲ ਰਿਹਾ ਅੰਨਦਾਤਾ
ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ। ਖ਼ਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਟੀਚਾ ਪੂਰਾ ਹੋਣ ਦਾ ਰੋਣਾ ਰੋ ਕੇ ਝੋਨੇ ਦੀ ਖ਼ਰੀਦ ਬੰਦ ਕਰਨ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ।
ਦ
ਦਾਣਾ ਮੰਡੀ ਰਾਮਾਂ ਵਿਖੇ ਦੀਵਾਲੀ ਤੋਂ ਪਹਿਲਾਂ ਦੇ ਪਏ ਝੋਨੇ ਦੇ ਢੇਰ ਦੀ ਤਸਵੀਰ।
14-11-2026
ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ। ਖ਼ਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਟੀਚਾ ਪੂਰਾ ਹੋਣ ਦਾ ਰੋਣਾ ਰੋ ਕੇ ਝੋਨੇ ਦੀ ਖ਼ਰੀਦ ਬੰਦ ਕਰਨ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਆਪਣੀ ਫ਼ਸਲ ਵੇਚਣ ਦੀ ਉਡੀਕ ਵਿਚ ਦੀਵਾਲੀ ਤੋਂ ਪਹਿਲਾਂ ਦੇ ਕਿਸਾਨ ਦਿਨ-ਰਾਤ ਮੰਡੀਆਂ ਵਿਚ ਬੈਠੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਸਰਕਾਰੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਲ ਭਰ ਦੀ ਮਿਹਨਤ ਨਾਲ ਫ਼ਸਲ ਤਿਆਰ ਕਰਕੇ ਮੰਡੀਆਂ ਵਿਚ ਲਿਆਉਂਦੇ ਹਨ, ਪਰ ਸਰਕਾਰੀ ਪ੍ਰਬੰਧਾਂ ਦੀ ਨਾਕਾਮੀ ਕਾਰਨ ਉਨ੍ਹਾਂ ਨੂੰ ਆਪਣੀ ਉਪਜ ਵੇਚਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿਚ ਪਹੁੰਚਣ ਵਾਲੇ ਹਰ ਕਿਸਾਨ ਦੀ ਫ਼ਸਲ ਖ਼ਰੀਦਣੀ ਯਕੀਨੀ ਬਣਾਈ ਜਾਵੇ, ਨਾ ਕਿ ਨਿਰਧਾਰਿਤ ਟੀਚੇ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਬੇਸਹਾਰਾ ਛੱਡ ਦਿੱਤਾ ਜਾਵੇ।