ਸੈਂਸਜ਼-2027 ਦੀ ਸਵੈ-ਗਣਨਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਨਗਰ ਨਿਗਮ ਬਠਿੰਡਾ ਵਲੋਂ ਵਿਸ਼ੇਸ਼ ਉਪਰਾਲੇ
ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸੈਂਸਜ਼-2027 ਦੇ ਦੂਜੇ ਪੜਾਅ ਨੂੰ ਸੁਚਾਰੂ ਅਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਨਗਰ ਨਿਗਮ ਬਠਿੰਡਾ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਮਿਸ਼ਨਰ ਨਗਰ ਨਿਗਮ ਬਠਿੰਡਾ ਕਮ ਪ੍ਰਿੰਸੀਪਲ ਸੈਂਸਜ ਅਫ਼ਸਰ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਤਹਿਤ ਨਗਰ ਨਿਗਮ ਦਫ਼ਤਰ ਵਿਖੇ ਵੱਖ-ਵੱਖ ਸੰਸਥਾਵਾਂ ਦੇ ਮੁੱਖੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਕਰਵਾਇਆ ਗਿਆ।
ਕ
ਕਮਿਸ਼ਨਰ ਨਗਰ ਨਿਗਮ ਬਠਿੰਡਾ ਕਮ ਪ੍ਰਿੰਸੀਪਲ ਸੈਂਸਜ ਅਫ਼ਸਰ ਲਵਜੀਤ ਕਲਸੀ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਦੌਰਾਨ ਸੰਬੋਧਨ ਕਰਦੇ ਹੋਏ। ਤਸਵੀਰ: ਲਵਲੀ
15-11-2026
ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸੈਂਸਜ਼-2027 ਦੇ ਦੂਜੇ ਪੜਾਅ ਨੂੰ ਸੁਚਾਰੂ ਅਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਨਗਰ ਨਿਗਮ ਬਠਿੰਡਾ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਮਿਸ਼ਨਰ ਨਗਰ ਨਿਗਮ ਬਠਿੰਡਾ ਕਮ ਪ੍ਰਿੰਸੀਪਲ ਸੈਂਸਜ ਅਫ਼ਸਰ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਤਹਿਤ ਨਗਰ ਨਿਗਮ ਦਫ਼ਤਰ ਵਿਖੇ ਵੱਖ-ਵੱਖ ਸੰਸਥਾਵਾਂ ਦੇ ਮੁੱਖੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਕਰਵਾਇਆ ਗਿਆ। ਕਮਿਸ਼ਨਰ ਲਵਜੀਤ ਕਲਸੀ ਨੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੇਠ ਕੰਮ ਕਰਦੇ ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ, ਮੈਂਬਰਾਂ ਅਤੇ ਆਮ ਲੋਕਾਂ ਨੂੰ ਸਵੈ-ਗਣਨਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ। ਇਸ ਮੌਕੇ ਸੈਂਸਜ-2027 ਦੇ ਸਫ਼ਲ ਸੰਚਾਲਨ ਲਈ ਨਿਯੁਕਤ ਕੀਤੇ ਗਏ ਦਸ ਫ਼ੀਲਡ ਟਰੇਨਰਾਂ ਕਪਿਲ ਕੁਮਾਰ, ਪਰਮੋਦ ਕੁਮਾਰ ਗਰਗ, ਦੀਪਕ ਗਰਗ, ਅਮਿਤ ਗਰਗ, ਗਮਦੂਰ ਸਿੰਘ, ਪ੍ਰਹਿਲਾਦ ਕੁਮਾਰ, ਰਾਕੇਸ਼ ਕੁਮਾਰ, ਅੰਕਿਤ ਰਾਜ, ਪਵਨ ਕੁਮਾਰ ਅਤੇ ਸਰਬਜੀਤ ਸ਼ਰਮਾ ਵਲੋਂ ਅਹਿਮ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਇਹ ਫ਼ੀਲਡ ਟਰੇਨਰ ਸੈਂਸਜ-2027 ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪੜਾਵਾਂ, ਡਿਜ਼ੀਟਲ ਪ੍ਰਕਿਰਿਆ, ਸਵੈ-ਗਣਨਾ ਅਤੇ ਫ਼ੀਲਡ ਵਰਕ ਸਬੰਧੀ ਲੋੜੀਂਦੀ ਤਕਨੀਕੀ ਜਾਣਕਾਰੀ ਅਤੇ ਵਿਹਾਰਕ ਸਿਖਲਾਈ ਪ੍ਰਦਾਨ ਕਰ ਰਹੇ ਹਨ, ਤਾਂ ਜੋ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੌਰਾਨ ਸੈਂਸਜ-2027 ਦੇ ਦੂਜੇ ਪੜਾਅ ਲਈ ਨਿਯੁਕਤ ਕੀਤੇ ਗਏ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ। ਇਸ ਮੌਕੇ ਅਸਿਸਟੈਂਟ ਕਮਿਸ਼ਨਰ ਨਗਰ ਨਿਗਮ ਬਠਿੰਡਾ ਸੁਨੀਲ ਮਹਿਤਾ, ਜ਼ਿਲ੍ਹਾ ਇੰਚਾਰਜ ਸੈਂਸਜ ਸੈੱਲ ਹਰਵਿੰਦਰ ਸਿੰਘ, ਜ਼ਿਲ੍ਹਾ ਮਾਸਟਰ ਟਰੇਨਰ ਮੁਕੇਸ਼ ਬਾਂਸਲ ਅਤੇ ਸੈਂਸਜ ਸੁਪਰਡੈਂਟ ਪ੍ਰਦੀਪ ਕੁਮਾਰ ਮਿੱਤਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।