ਹਲਕਾ ਇੰਚਾਰਜ ਗਿੱਲ ਰੌਂਤਾ ਵਲੋਂ ਪਿੰਡ ਦੁੱਲੇਵਾਲਾ ਵਿਖੇ ਸਾਬਕਾ ਸੰਮਤੀ ਮੈਂਬਰ ਦੇ ਘਰ ਮੀਟਿੰਗ
ਭਾਈਰੂਪਾ, 14 ਨਵੰਬਰ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਤੇ ਪ੍ਰਸਿੱਧ ਗੀਤਕਾਰ ਗਿੱਲ ਰੌਂਤਾ ਵਲੋਂ ਇਲਾਕੇ ਅੰਦਰ ਮੀਟਿੰਗਾਂ ਦਾ ਦੌਰ ਜਾਰੀ ਹੈ, ਇਸੇ ਕੜੀ ਤਹਿਤ ਉਨ੍ਹਾਂ ਵਲੋਂ ਲਾਗਲੇ ਪਿੰਡ ਦੁੱਲੇਵਾਲਾ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਦੁੱਲੇਵਾਲਾ ਦੇ ਘਰ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਗਿੱਲ ਰੌਂਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਹੀ ਰਾਜਨੀਤਿਕ ਸੇਧ ਨਾ ਮਿਲਣ ਕਰਕੇ ਨਿਰਾਸ਼ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਅਜਿਹੀ ਸਿਆਸੀ ਦਲ ਦੀ ਜ਼ਰੂਰਤ ਹੈ ਜੋ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੇ ਤੇ ਅਜਿਹੇ ’ਚ ਅਕਾਲੀ ਦਲ ਵਾਰਿਸ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਆਸਾਂ ਹਨ, ਜਿਸ ਦੇ ਚਲਦਿਆਂ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ।
ਅਜੀਤ ਡੈਸਕ
15-11-2026