14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੱਤਪਾਲ ਸਿੰਘ ਸਿਵੀਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ

ਤਲਵੰਡੀ ਸਾਬੋ, 14 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕਰ ਲਈ ਹੈ। ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਬਠਿੰਡਾ ਪ੍ਰਧਾਨ ਡਾ.

Ad Position 21
No active advertisement
ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਨੂੰ ਪਾਰਟੀ ’ਚ ਸ਼ਾਮਿਲ ਕਰਨ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ। 15-11-2026
ਤਲਵੰਡੀ ਸਾਬੋ, 14 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕਰ ਲਈ ਹੈ। ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਬਠਿੰਡਾ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਦੇ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਮੌਕੇ ਪਾਰਟੀ ਦੇ ਸਕੱਤਰ ਜਨਰਲ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਭਾਈ ਮਨਦੀਪ ਸਿੰਘ ਸਿੱਧੂ (ਭਰਾਤਾ ਸ਼ਹੀਦ ਭਾਈ ਦੀਪ ਸਿੰਘ ਸਿੱਧੂ), ਮਾਲਵਾ ਜ਼ੋਨ-2 ਦੇ ਇੰਚਾਰਜ ਭਾਈ ਪ੍ਰਗਟ ਸਿੰਘ ਭੋਡੀਪੁਰਾ, ਪੀ.ਏ.ਸੀ. ਮੈਂਬਰ ਅਤੇ ਹਲਕਾ ਮੌੜ ਦੇ ਇੰਚਾਰਜ ਲਖਵੀਰ ਸਿੰਘ ਲੱਖਾ ਸਿਧਾਣਾ, ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਅਤੇ ਸਪੋਕਸਪਰਸਨ ਨਵਜੋਤ ਕੌਰ ਲੰਬੀ ਆਦਿ ਸੀਨੀਅਰ ਆਗੂਆਂ ਵਲੋਂ ਸੱਤਪਾਲ ਸਿੰਘ ਸਿਵੀਆਂ ਨੂੰ ਸਿਰੋਪਾ ਦੇ ਕੇ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਿਲ ਕੀਤਾ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਸੱਤਪਾਲ ਸਿੰਘ ਸਿਵੀਆਂ ਪਿਛਲੇ ਕਰੀਬ 20 ਸਾਲਾਂ ਤੋਂ ਪੱਤਰਕਾਰੀ ਦੇ ਖੇਤਰ ਵਿਚ ਸਰਗਰਮੀ ਨਾਲ ਕਾਰਜਸ਼ੀਲ ਹਨ ਅਤੇ ਆਪਣੀ ਨਿਧੜਕ ਤੇ ਵਿਲੱਖਣ ਪੱਤਰਕਾਰੀ ਲਈ ਜਾਣੇ ਜਾਂਦੇ ਹਨ। ਉਹ ਸਾਲ 2013 ਤੋਂ 2018 ਤੱਕ ਆਪਣੇ ਪਿੰਡ ਦੇ ਪੰਚਾਇਤ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ (ਰਾਖਵਾਂ) ਜ਼ਿਲ੍ਹਾ ਬਠਿੰਡਾ ਵਿਚ ਸਰਗਰਮ ਰਹੇ ਹਨ। ਪਾਰਟੀ ਆਗੂਆਂ ਭਾਈ ਮਨਦੀਪ ਸਿੰਘ ਸਿੱਧੂ, ਭਾਈ ਪ੍ਰਗਟ ਸਿੰਘ ਭੋਡੀਪੁਰਾ, ਡਾ. ਪ੍ਰਗਟ ਸਿੰਘ ਵਿਰਕ, ਨਵਜੋਤ ਕੌਰ ਲੰਬੀ ਅਤੇ ਮਨਪ੍ਰੀਤ ਸਿੰਘ ਮੰਨਾ ਨੇ ਸੱਤਪਾਲ ਸਿੰਘ ਸਿਵੀਆਂ ਦਾ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਚਿੰਨ੍ਹ ਅਤੇ ਸਿਰੋਪਾਉ ਭੇਟ ਕੀਤਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜਥੇਬੰਦਕ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ। ਸੱਤਪਾਲ ਸਿੰਘ ਸਿਵੀਆਂ ਨੇ ਪਾਰਟੀ ਦੇ ਮੁਖੀ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਹਾਈਕਮਾਂਡ ਤੇ ਜ਼ਿਲ੍ਹਾ ਜਥੇਬੰਦੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਵੀ ਯਤਨਸ਼ੀਲ ਰਹਿਣਗੇ। ਸੱਤਪਾਲ ਸਿੰਘ ਸਿਵੀਆਂ ਦੀ ਪਾਰਟੀ ‘ਚ ਸ਼ਮੂਲੀਅਤ ਦੇ ਨਾਲ ਹੀ ਸਿਆਸੀ ਗਲਿਆਰਿਆਂ ‘ਚ ਚਰਚਾ ਛਿੜ ਗਈ ਹੈ ਕਿ ਪਾਰਟੀ ਉਨ੍ਹਾਂ ਨੂੰ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ‘ਚ ਉਤਾਰ ਸਕਦੀ ਹੈ ਕਿਉਂਕਿ ਹਲਕੇ ‘ਚ ਉਨ੍ਹਾਂ ਨੇ ਕਾਫ਼ੀ ਅਸਰ ਰਸੂਖ਼ ਬਣਾਇਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ’ਚ ਪਰਾਲੀ ਦੇ ਧੂੰਏਂ ਨੇ ਵਿਗਾੜੇ ਹਾਲਾਤ ਅਗਲੀ ਖ਼ਬਰ ਬਾਲ ਦਿਵਸ ਮੌਕੇ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ
Ad Position 24