14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੁਖਬੀਰ ਬਾਦਲ ਭਲਕੇ ਕਰਨਗੇ ਵਪਾਰੀਆਂ ਨਾਲ ਮੁਲਾਕਾਤ - ਮਲੂਕਾ

ਰਾਮਪੁਰਾ ਫੂਲ, 14 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 16 ਨਵੰਬਰ ਨੂੰ ਸਥਾਨਕ ਸ਼ਹਿਰ ਦੇ ਬਾਈਪਾਸ ਰੋਡ ਤੇ ਸਥਿਤ ਸਟਾਰ ਰਿਜ਼ੋਰਟ ਵਿਚ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵਲੋਂ ਇਕ ਵਿਸੇਸ਼ ਮੁਹਿੰਮ ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ ਵਿੱਢੀ ਹੈ, ਜਿਸ ਤਹਿਤ ਉਹ ਵੱਖ-ਵੱਖ ਵਰਗਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੇ ਮਸਲਿਆਂ ਦੀ ਜਾਣਕਾਰੀ ਲੈ ਰਹੇ ਹਨ।

Ad Position 21
No active advertisement
ਸਿਕੰਦਰ ਸਿੰਘ ਮਲੂਕਾ 15-11-2026
ਰਾਮਪੁਰਾ ਫੂਲ, 14 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 16 ਨਵੰਬਰ ਨੂੰ ਸਥਾਨਕ ਸ਼ਹਿਰ ਦੇ ਬਾਈਪਾਸ ਰੋਡ ਤੇ ਸਥਿਤ ਸਟਾਰ ਰਿਜ਼ੋਰਟ ਵਿਚ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵਲੋਂ ਇਕ ਵਿਸੇਸ਼ ਮੁਹਿੰਮ ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ ਵਿੱਢੀ ਹੈ, ਜਿਸ ਤਹਿਤ ਉਹ ਵੱਖ-ਵੱਖ ਵਰਗਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੇ ਮਸਲਿਆਂ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਤਹਿਤ ਹੀ ਉਹ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮੁੱਖ ਮੁੱਦਿਆਂ ਸਬੰਧੀ ਸੁਝਾਅ ਲੈਣਗੇ ਤਾਂ ਜੋ ਵਪਾਰ ਅਤੇ ਕਾਰੋਬਾਰ ਨੂੰ ਮਜ਼ਬੂਤ ਕੀਤਾ ਜਾ ਸਕੇ। ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸੁਖਬੀਰ ਬਾਦਲ ਦਾ ਟੀਚਾ ਪੰਜਾਬ ਦੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਸਬੰਧੀ ਵਿਚਾਰ ਵਟਾਂਦਰਾ ਕਰਨ ਦਾ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਕੱਲ੍ਹ ਬਾਅਦ ਦੁਪਹਿਰ 1 ਵਜੇ ਸਟਾਰ ਰਿਜੋਰਟ ਬਾਈਪਾਸ ਰਾਮਪੁਰਾ ਫੂਲ ਵਿਖੇ ਪਹੁੰਚ ਕੇ ਆਪਣੇ ਵਿਚਾਰ ਸੁਖਬੀਰ ਬਾਦਲ ਨਾਲ ਸਾਂਝੇ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਖੋਦਿਆ ਪਹਾੜ ਨਿਕਲਿਆ ਚੂਹਾ , ਚੋਰ ਘਰ ’ ਚੋਂ ਕੋਟ - ਪੈਂਟ ਹੀ ਲੈ ਕੇ ਫ਼ਰਾਰ ਅਗਲੀ ਖ਼ਬਰ ਸੇਂਟ ਜ਼ੇਵੀਅਰ ਸਕੂਲ ਵਿਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24