ਬਲਤੇਜ ਸਿੰਘ ਟਿਵਾਣਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਸਕੱਤਰ ਨਿਯੁਕਤ
ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਗਏ ਵਿਸਥਾਰ ਤਹਿਤ ਬਲਤੇਜ ਸਿੰਘ ਟਿਵਾਣਾ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਵੱਖ-ਵੱਖ ਆਗੂਆਂ ਨੇ ਸਵਾਗਤ ਕੀਤਾ ਹੈ।
ਬ
ਬਲਤੇਜ ਸਿੰਘ ਟਿਵਾਣਾ
15-11-2026
ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਗਏ ਵਿਸਥਾਰ ਤਹਿਤ ਬਲਤੇਜ ਸਿੰਘ ਟਿਵਾਣਾ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਵੱਖ-ਵੱਖ ਆਗੂਆਂ ਨੇ ਸਵਾਗਤ ਕੀਤਾ ਹੈ। ਬਲਤੇਜ ਸਿੰਘ ਟਿਵਾਣਾ ਨੇ ਆਪਣੀ ਨਿਯੁਕਤੀ ‘ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਕੱਤਰ ਜਨਰਲ ਸੁਰਜੀਤ ਸਿੰਘ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਭੁਪਿੰਦਰ ਸਿੰਘ ਸੇਮਾ, ਸੁਰਜੀਤ ਸਿੰਘ ਬੋਪਾਰਾਏ ਕੋਆਰਡੀਨੇਟਰ ਬਠਿੰਡਾ ਸ਼ਹਿਰੀ, ਬਠਿੰਡਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਗਿੱਲਪੱਤੀ, ਦਿਹਾਤੀ ਜ਼ਿਲ੍ਹਾ ਪ੍ਰਧਾਨ ਸੁਖਮਨਦੀਪ ਸਿੰਘ ਸਿੱਧੂ, ਦੀਵਾਨ ਸਿੰਘ ਡਿੱਖ ਕੋਆਰਡੀਨੇਟਰ ਹਲਕਾ ਭੁੱਚੋ, ਰਾਜਵਿੰਦਰ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ ਬਠਿੰਡਾ ਸ਼ਹਿਰੀ, ਬਿਕਰਮ ਸਿੰਘ ਧਿੰਗੜ ਸਰਕਲ ਜਥੇਦਾਰ ਬਠਿੰਡਾ, ਗੁਰਮੀਤ ਸਿੰਘ ਰਠੌਰ ਮੀਤ ਪ੍ਰਧਾਨ ਪੰਜਾਬ, ਤੇਜਾ ਸਿੰਘ ਸਰਕਲ ਪ੍ਰਧਾਨ ਗੋਨਿਆਣਾ, ਗੁਰਜੰਟ ਸਿੰਘ ਸਰਕਲ ਪ੍ਰਧਾਨ ਗੋਨਿਆਣਾ, ਗੁਰਜੰਟ ਸਿੰਘ ਸਰਕਲ ਪ੍ਰਧਾਨ ਬਠਿੰਡਾ ਦਿਹਾਤੀ, ਆਤਮਾ ਸਿੰਘ ਚਹਿਲ ਸਰਪ੍ਰਸਤ, ਜਗਸੀਰ ਸਿੰਘ ਟਿਵਾਣਾ, ਰਾਜਪਾਲ ਸਿੰਘ ਸਿੱਧੂ, ਬਰਜਿੰਦਰ ਸਿੰਘ ਮਾਨ, ਗੁਰਪਾਲ ਸਿੰਘ ਚਹਿਲ, ਜਗਨੰਦਨ ਸਿੰਘ ਡੱਲਾ, ਬਲਵਿੰਦਰ ਸਿੰਘ ਗਿੱਲ, ਬਲਦੇਵ ਸਿੰਘ, ਸੁਖਤੇਜ ਰਾਮ ਸ਼ਰਮਾ, ਬਿਕਰਮਜੀਤ ਸਿੰਘ, ਕੁਲਵਿੰਦਰ ਸਿੰਘ, ਜਗਜਿੰਦਰ ਸਿੰਘ ਸਿੱਧੂ ਨੇ ਬਲਤੇਜ ਸਿੰਘ ਟਿਵਾਣਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਹੈ ਅਤੇ ਉਮੀਦ ਜਤਾਈ ਹੈ ਕਿ ਬਲਤੇਜ ਸਿੰਘ ਆਪਣੇ ਯਤਨਾਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਹੋਰ ਤਕੜੇ ਹੋ ਕੇ ਕੰਮ ਕਰਨਗੇ।