ਵਾਤਾਵਰਨ ਦੀ ਸ਼ੁੱਧਤਾ ਲਈ ਨੇਚਰ ਪਾਰਕ ਵਿਖੇ ਬੂਟੇ ਲਗਾਏ
ਰਾਮਪੁਰਾ ਫੂਲ, 15 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸਥਾਨਕ ਨੇਚਰ ਪਾਰਕ ਵਿਖੇ ਇੱਕ ਵਿਸ਼ੇਸ਼ ਰੁੱਖ ਲਗਾਓ ਮੁਹਿੰਮ ਚਲਾਈ ਗਈ। ਇਹ ਸ਼ਲਾਘਾਯੋਗ ਉਪਰਾਲਾ ਮਨਜੀਤ ਸਿੰਘ ਬਿੱਟੀ ਵਲੋਂ ਵਾਤਾਵਰਨ ਸੰਭਾਲ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਗਿਆ।
ਰਾਮਪੁਰਾ ਫੂਲ, 15 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸਥਾਨਕ ਨੇਚਰ ਪਾਰਕ ਵਿਖੇ ਇੱਕ ਵਿਸ਼ੇਸ਼ ਰੁੱਖ ਲਗਾਓ ਮੁਹਿੰਮ ਚਲਾਈ ਗਈ। ਇਹ ਸ਼ਲਾਘਾਯੋਗ ਉਪਰਾਲਾ ਮਨਜੀਤ ਸਿੰਘ ਬਿੱਟੀ ਵਲੋਂ ਵਾਤਾਵਰਨ ਸੰਭਾਲ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਵਾਤਾਵਰਨ ਸੰਭਾਲ ਸੰਸਥਾ ਦੇ ਜਨਰਲ ਸਕੱਤਰ ਭੀਮ ਸੈਨ ਨੇ ਦੱਸਿਆ ਕਿ ਸੁਸਾਇਟੀ ਬੀਤੇ 3 ਕੁ ਮਹੀਨਿਆਂ ਤੋਂ ਹੋਂਦ ਵਿਚ ਆਈ ਹੈ, ਜਿਸ ਨੇ ਨੇਚਰ ਪਾਰਕ ਨੂੰ ਸਾਫ਼ ਸੁਥਰਾ ਬਣਾਉਣ ਦਾ ਬੀੜਾ ਚੁੱਕਿਆ ਹੈ ਤੇ ਇਸ ਦੇ ਨਾਲ ਹੀ ਸਥਾਨਕ ਵਾਤਾਵਰਣ ਪ੍ਰੇਮੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਹਰ ਰੋਜ਼ ਨੇਚਰ ਪਾਰਕ ਵਿਖੇ ਸਵੇਰੇ 6 ਤੋਂ 8 ਵਜੇ ਤੱਕ ਪਾਰਕ ਨੂੰ ਸੁੰਦਰ ਬਣਾਉਣ ਲਈ ਸਹਿਯੋਗ ਦੇਣ ਤਾਂ ਜੋ ਇਸ ਪਾਰਕ ਨੂੰ ਆਮ ਜਨਤਾ ਲਈ ਸੈਰਗਾਹ ਵਜੋਂ ਤੇ ਬੱਚਿਆਂ ਦੇ ਮਨੋਰੰਜਨ ਲਈ ਸਥਾਪਿਤ ਕਰ ਸਕੀਏ। ਸਵੇਰੇ ਸ਼ੁਰੂ ਹੋਈ ਇਸ ਮੁਹਿੰਮ ਵਿਚ ਸੁਸਾਇਟੀ ਦੇ ਪ੍ਰਧਾਨ ਧਰਮਵੀਰ, ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਵਾਤਾਵਰਨ ਪ੍ਰੇਮੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪਾਰਕ ਵਿਚ ਬੂਟੇ ਲਗਾਏ। ਇਸ ਮੌਕੇ ਪ੍ਰਧਾਨ ਧਰਮਵੀਰ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਹਵਾ ਅਤੇ ਸਾਫ਼-ਸੁਥਰਾ ਵਾਤਾਵਰਨ ਮਿਲ ਸਕੇ।