15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਬਾਲ ਦਿਵਸ ਮਨਾਇਆ

ਚਾਉਕੇ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਬਾਲ ਦਿਵਸ ਵੱਖ-ਵੱਖ ਦੇਸ਼ਾਂ ਚ ਅਲੱਗ-ਅਲੱਗ ਤਾਰੀਖ਼ਾਂ ਨੂੰ ਬੱਚਿਆਂ ਦੇ ਵਿਕਾਸ, ਪੜ੍ਹਾਈ,ਸਿਹਤ ਅਤੇ ਮੁੱਢਲੇ ਅਧਿਕਾਰਾਂ ਸੰਬੰਧੀ ਮਨਾਇਆ ਜਾਂਦਾ ਹੈ। ਸਾਡੇ ਦੇਸ਼ ’ਚ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ’ਤੇ ਬਾਲ ਦਿਵਸ ਮਨਾਇਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੂੰ ਬੱਚਿਆਂ ਨਾਲ ਬਹੁਤ ਪਿਆਰ ਅਤੇ ਸਨੇਹ ਸੀ।

Ad Position 21
No active advertisement
ਅਜੀਤ ਡੈਸਕ 16-11-2026
ਚਾਉਕੇ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਬਾਲ ਦਿਵਸ ਵੱਖ-ਵੱਖ ਦੇਸ਼ਾਂ ਚ ਅਲੱਗ-ਅਲੱਗ ਤਾਰੀਖ਼ਾਂ ਨੂੰ ਬੱਚਿਆਂ ਦੇ ਵਿਕਾਸ, ਪੜ੍ਹਾਈ,ਸਿਹਤ ਅਤੇ ਮੁੱਢਲੇ ਅਧਿਕਾਰਾਂ ਸੰਬੰਧੀ ਮਨਾਇਆ ਜਾਂਦਾ ਹੈ। ਸਾਡੇ ਦੇਸ਼ ’ਚ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ’ਤੇ ਬਾਲ ਦਿਵਸ ਮਨਾਇਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੂੰ ਬੱਚਿਆਂ ਨਾਲ ਬਹੁਤ ਪਿਆਰ ਅਤੇ ਸਨੇਹ ਸੀ। ਬੀਤੇ ਦਿਨ ਬਾਲ ਦਿਵਸ ਤੇ ਸੰਸਥਾ ’ਚ ਬਾਲ ਦਿਵਸ ਨੂੰ ਸਮਰਪਿਤ ਵੱਖ-ਵੱਖ ਵੰਨਗੀਆਂ ਪੇਸ਼ ਕਰਦਾ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਜਵਾਹਰ ਲਾਲ ਨਹਿਰੂ ਦੇ ਜੀਵਨ ਸੰਬੰਧੀ ਬੱਚਿਆਂ ਦੇ ਲੇਖ, ਭਾਸ਼ਣ, ਕਵਿਤਾ ਅਤੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ, ਬੱਚਿਆਂ ਨੇ ਨਾਟਕ ਅਤੇ ਕੋਰਿਓਗਰਾਫ਼ੀ ਰਾਹੀਂ ਬੱਚਿਆਂ ਦੇ ਮੌਲਿਕ ਅਧਿਕਾਰਾਂ, ਹੱਕਾਂ, ਵਿਕਾਸ, ਪੜ੍ਹਾਈ ਅਤੇ ਜਵਾਹਰ ਲਾਲ ਨਹਿਰੂ ਦੀ ਜੀਵਨੀ ਬਾਰੇ ਸੰਖੇਪ ’ਚ ਚਾਨਣਾ ਪਾਇਆ। ਛੋਟੇ ਬੱਚਿਆਂ ਨੇ ਆਪਣੇ ਅਧਿਆਪਕਾਂ ਨਾਲ ਫੰਨੀ ਗੇਮਜ਼ ਖੇਡ ਕੇ ਅਤੇ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਬਾਲ ਦਿਵਸ ਮਨਾਇਆ। ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਲਈ ਪ੍ਰਸ਼ਨ ਉੱਤਰ ਮੁਕਾਬਲੇ, ਚਾਰਟ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਬਾਲ ਦਿਵਸ ਮੌਕੇ ਕਰਵਾਏ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਅਤੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਨੂੰ ਅਧਿ ਆਪਕਾਂ ਵਲੋਂ ਹੱਲਾਸ਼ੇਰੀ ਦਿੱਤੀ ਗਈ। ਪ੍ਰਿੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੱਚੇ ਦੇਸ਼ ਦਾ ਅਨਮੋਲ ਸਰਮਾਇਆ ਹਨ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਰਧਾਪੂਰਵਕ ਮਨਾਇਆ ਛੱਠ ਪੂਜਾ ਦਾ ਤਿਉਹਾਰ
Ad Position 24