15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ ਦਾ ਦੂਜਾ ਗੇੜ ਅੱਜ ਤੋਂ ਹੋਵੇਗਾ ਸ਼ੁਰੂ 30 ਨਵੰਬਰ ਤੱਕ ਲੋਕ ਘਰ ਬੈਠੇ ਕਰ ਸਕਣਗੇ ਸਵੈ ਗਣਨਾ, ਮਿਲੇਗੀ 11 ਅੰਕਾਂ ਦੀ ਐਸ.ਈ.ਆਈ.ਡੀ.

ਸੰਗਤ ਮੰਡੀ, 15 ਨਵੰਬਰ (ਸੁਖਤੇਜ ਧਾਲੀਵਾਲ)- ਭਾਰਤ ਵਿਚ ਪਹਿਲੀ ਵਾਰ ਕਰਵਾਈ ਜਾ ਰਹੀ ਡਿਜੀਟਲ ਜਨਗਣਨਾ ਦਾ ਦੂਜਾ ਗੇੜ 16 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤਹਿਤ ਪੰਜਾਬ ਦੇ ਲੋਕ 30 ਨਵੰਬਰ ਤੱਕ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਸਵੈ ਗਣਨਾ ਕਰ ਸਕਣਗੇ।

Ad Position 21
No active advertisement
ਅਜੀਤ ਡੈਸਕ 16-11-2026
ਸੰਗਤ ਮੰਡੀ, 15 ਨਵੰਬਰ (ਸੁਖਤੇਜ ਧਾਲੀਵਾਲ)- ਭਾਰਤ ਵਿਚ ਪਹਿਲੀ ਵਾਰ ਕਰਵਾਈ ਜਾ ਰਹੀ ਡਿਜੀਟਲ ਜਨਗਣਨਾ ਦਾ ਦੂਜਾ ਗੇੜ 16 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤਹਿਤ ਪੰਜਾਬ ਦੇ ਲੋਕ 30 ਨਵੰਬਰ ਤੱਕ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਸਵੈ ਗਣਨਾ ਕਰ ਸਕਣਗੇ। ਇਸ ਵਾਰ ਜਨਗਣਨਾ ਦੀ ਵਿਸ਼ੇਸ਼ਤਾ ਇਹ ਹੈ ਕਿ ਸਾਰੀ ਪ੍ਰਕਿਰਿਆ ਡਿਜੀਟਲ ਤਰੀਕੇ ਨਾਲ ਮੁਕੰਮਲ ਕੀਤੀ ਜਾਵੇਗੀ ਅਤੇ ਅੰਕੜੇ ਮੋਬਾਇਲ ਐਪ ਰਾਹੀਂ ਇਕੱਠੇ ਕੀਤੇ ਜਾਣਗੇ। ਸਵੈ ਗਣਨਾ ਕਰਨ ਲਈ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਲਿੰਕ ’ਤੇ ਜਾ ਕੇ ਆਪਣੇ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਸਬੰਧਿਤ ਜਾਣਕਾਰੀ ਭਰੀ ਜਾ ਸਕਦੀ ਹੈ। ਜਾਣਕਾਰੀ ਦਰਜ ਕਰਨ ਉਪਰੰਤ ਸਬਮਿਟ ਕਰਨ ‘ਤੇ 11 ਅੰਕਾਂ ਦਾ ਸਵੈ ਗਣਨਾ ਪਛਾਣ ਨੰਬਰ ਜਾਰੀ ਹੋਵੇਗਾ। ਇਸ ਨੰਬਰ ਨੂੰ ਸੰਭਾਲ ਕੇ ਰੱਖਣਾ ਜ਼ਰੂਰੀ ਹੈ, ਕਿਉਂਕਿ ਬਾਅਦ ਵਿਚ ਜਦੋਂ ਜਨਗਣਨਾ ਕਰਮਚਾਰੀ ਘਰ ਪਹੁੰਚਣਗੇ ਤਾਂ ਉਨ੍ਹਾਂ ਨੂੰ ਇਹ ਨੰਬਰ ਦੱਸ ਕੇ ਆਪਣੀ ਸਵੈ ਗਣਨਾ ਦੀ ਪੁਸ਼ਟੀ ਕਰਵਾਈ ਜਾ ਸਕੇਗੀ। ਇਸ ਸਬੰਧੀ ਬੀ. ਐਲ .ਓ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਆਪਣੇ ਪਰਿਵਾਰ ਨਾਲ ਸਬੰਧਿਤ ਸਹੀ ਅਤੇ ਪੂਰੀ ਜਾਣਕਾਰੀ ਦਰਜ ਕਰਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕਰਨ। ਇਸ ਦੇ ਨਾਲ ਹੀ ਖ਼ਾਸ ਤੌਰ ‘ਤੇ ਧਿਆਨ ਰੱਖਣਯੋਗ ਹੈ ਕਿ ਸਵੈ ਗਣਨਾ ਦੌਰਾਨ ਕਿਸੇ ਵੀ ਵਿਅਕਤੀ ਨਾਲ ਓ.ਟੀ.ਪੀ. ਸਾਂਝੀ ਕਰਨ ਦੀ ਲੋੜ ਨਹੀਂ ਹੈ। ਘਰ ਆਉਣ ਵਾਲੇ ਜਨਗਣਨਾ ਕਰਮਚਾਰੀ ਨੂੰ ਸਿਰਫ਼ ਆਪਣਾ ਸਵੈ ਗਣਨਾ ਆਈ.ਡੀ. ਨੰਬਰ ਹੀ ਦੱਸਣਾ ਹੈ। ਸਵੈ ਗਣਨਾ ਕਰਨ ਲਈ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਲਿੰਕ ‘ਤੇ ਜਾ ਕੇ ਆਪਣੇ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਸਬੰਧਿਤ ਜਾਣਕਾਰੀ ਭਰੀ ਜਾ ਸਕਦੀ ਹੈ। ਜਾਣਕਾਰੀ ਦਰਜ ਕਰਨ ਉਪਰੰਤ ਸਬਮਿਟ ਕਰਨ ‘ਤੇ 11 ਅੰਕਾਂ ਦਾ ਸਵੈ ਗਣਨਾ ਪਛਾਣ ਨੰਬਰ ਜਾਰੀ ਹੋਵੇਗਾ। ਇਸ ਨੰਬਰ ਨੂੰ ਸੰਭਾਲ ਕੇ ਰੱਖਣਾ ਜ਼ਰੂਰੀ ਹੈ, ਕਿਉਂਕਿ ਬਾਅਦ ਵਿਚ ਜਦੋਂ ਜਨਗਣਨਾ ਕਰਮਚਾਰੀ ਘਰ ਪਹੁੰਚਣਗੇ ਤਾਂ ਉਨ੍ਹਾਂ ਨੂੰ ਇਹ ਨੰਬਰ ਦੱਸ ਕੇ ਆਪਣੀ ਸਵੈ ਗਣਨਾ ਦੀ ਪੁਸ਼ਟੀ ਕਰਵਾਈ ਜਾ ਸਕੇਗੀ। ਇਸ ਸਬੰਧੀ ਬੀ. ਐਲ .ਓ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਆਪਣੇ ਪਰਿਵਾਰ ਨਾਲ ਸਬੰਧਿਤ ਸਹੀ ਅਤੇ ਪੂਰੀ ਜਾਣਕਾਰੀ ਦਰਜ ਕਰਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕਰਨ। ਇਸ ਦੇ ਨਾਲ ਹੀ ਖ਼ਾਸ ਤੌਰ ‘ਤੇ ਧਿਆਨ ਰੱਖਣਯੋਗ ਹੈ ਕਿ ਸਵੈ ਗਣਨਾ ਦੌਰਾਨ ਕਿਸੇ ਵੀ ਵਿਅਕਤੀ ਨਾਲ ਓ.ਟੀ.ਪੀ. ਸਾਂਝੀ ਕਰਨ ਦੀ ਲੋੜ ਨਹੀਂ ਹੈ। ਘਰ ਆਉਣ ਵਾਲੇ ਜਨਗਣਨਾ ਕਰਮਚਾਰੀ ਨੂੰ ਸਿਰਫ਼ ਆਪਣਾ ਸਵੈ ਗਣਨਾ ਆਈ.ਡੀ. ਨੰਬਰ ਹੀ ਦੱਸਣਾ ਹੈ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਬਾਰੇ ਸਕੂਲਾਂ ਤੇ ਕਾਲਜਾਂ ’ਚ ਹੋਣਗੇ ਮੁਕਾਬਲੇ ਅਗਲੀ ਖ਼ਬਰ ਸੰਤ ਮਹਾਂਪੁਰਸ਼ਾਂ ਨੇ ਸੰਤ ਗਿਆਨ ਦਾਸ ਨੂੰ ਪਗੜੀ ਦੀ ਰਸਮ ਅਦਾ ਕੀਤੀ
Ad Position 24