ਚੋਣਾਂ ਬਾਰੇ ਸਕੂਲਾਂ ਤੇ ਕਾਲਜਾਂ ’ਚ ਹੋਣਗੇ ਮੁਕਾਬਲੇ
ਬਠਿੰਡਾ, 15 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਹੇਠ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ।
ਬਠਿੰਡਾ, 15 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਹੇਠ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਦਾ ਰਾਹੀਂ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰੀ ਪ੍ਰਣਾਲੀ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾਵੇਗਾ।ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਇਲੈਕਟੋਰਲ ਲਿਟਰੇਸੀ ਕਲੱਬਾਂ (ਈਐੱਲਸੀ) ਰਾਹੀਂ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਸਕੂਲਾਂ ਤੇ ਕਾਲਜਾਂ ਵਿਚ ਮੁਕਾਬਲੇ ਕਰਵਾਏ ਜਾਣਗੇ। ਇਸ ਦੌਰਾਨ ਹਰੇਕ ਮੁਕਾਬਲੇ ਵਿਚੋਂ ਦੋ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸ ਤੋਂ ਬਾਅਦ 17 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਧਰ ’ਤੇ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, ਜਿੱਥੇ ਹਰੇਕ ਹਲਕੇ ਵਿਚੋਂ ਹਰ ਮੁਕਾਬਲੇ ਲਈ 10 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸੇ ਤਰ੍ਹਾਂ 18 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ। ਇਨ੍ਹਾਂ ਸਾਰੇ ਮੁਕਾਬਲਿਆਂ ਦੇ ਨਤੀਜੇ 20 ਨਵੰਬਰ ਨੂੰ ਐਲਾਨੇ ਜਾਣਗੇ। ਇਨ੍ਹਾਂ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਚੋਣ ਕਮਿਸ਼ਨ ਵਲੋਂ ਇਨ੍ਹਾਂ ਵੱਖ-ਵੱਖ ਸਰਗਰਮੀਆਂ ਰਾਹੀਂ ਨੌਜਵਾਨ ਪੀੜ੍ਹੀ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਚੋਣਾਂ ਵਿਚ ਸਰਗਰਮ ਭਾਗੀਦਾਰੀ ਦੀ ਭਾਵਨਾ ਪੈਦਾ ਕਰਨ ਦਾ ਯਤਨ ਵੀ ਕੀਤਾ ਜਾ ਰਿਹਾ ਹੈ।