ਪਰਾਲੀ ਦੇ ਧੂੰਏਂ ਨੂੰ ਅੱਗ ਲਾਉਣ ਤੋਂ ਪਹਿਲਾਂ ਕਿਸਾਨ ਮਨੁੱਖੀ ਜ਼ਿੰਦਗੀਆਂ ਦਾ ਵੀ ਰੱਖਣ ਧਿਆਨ- ਡਾ. ਸੋਹਨ ਲਾਲ ਕਲਿਆਣੀ
ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)- ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲਾ ਸੰਘਣਾ ਧੂੰਆਂ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੈ। ਇਸ ਧੂੰਏਂ ਵਿਚ ਮੌਜੂਦ ਬਰੀਕ ਧੂੜ ਦੇ ਕਣ ਅਤੇ ਜ਼ਹਿਰੀਲੀਆਂ ਗੈਸਾਂ ਸਾਹ ਰਾਹੀਂ ਸਰੀਰ ਅੰਦਰ ਦਾਖ਼ਲ ਹੋ ਕੇ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਕਰ ਸਕਦੀਆਂ ਹਨ।
ਪ
ਪਰਾਲੀ ਦੇ ਧੂੰਏਂ ਨਾਲ ਅੱਖਾਂ, ਦਮਾਂ ਫੇਫੜਿਆਂ ਅਤੇ ਦਿਲ ਦੇ ਮਰੀਜ਼ਾਂ ਦੀਆਂ ਵਧ ਰਹੀਆਂ ਮੁਸ਼ਕਿਲਾਂ
16-11-2026
ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)- ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲਾ ਸੰਘਣਾ ਧੂੰਆਂ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੈ। ਇਸ ਧੂੰਏਂ ਵਿਚ ਮੌਜੂਦ ਬਰੀਕ ਧੂੜ ਦੇ ਕਣ ਅਤੇ ਜ਼ਹਿਰੀਲੀਆਂ ਗੈਸਾਂ ਸਾਹ ਰਾਹੀਂ ਸਰੀਰ ਅੰਦਰ ਦਾਖ਼ਲ ਹੋ ਕੇ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਕਰ ਸਕਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਡਾ. ਸੋਹਨ ਲਾਲ ਕਲਿਆਣੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਹ ਮਨੁੱਖੀ ਜ਼ਿੰਦਗੀਆਂ ਅਤੇ ਆਮ ਲੋਕਾਂ ਦੀ ਸਿਹਤ ਦਾ ਵੀ ਧਿਆਨ ਰੱਖਣ। ਡਾ. ਕਲਿਆਣੀ ਨੇ ਕਿਹਾ ਕਿ ਪਰਾਲੀ ਦੇ ਧੂੰਏਂ ਕਾਰਨ ਅੱਖਾਂ ਵਿਚ ਜਲਣ, ਲਾਲੀ, ਪਾਣੀ ਆਉਣਾ ਅਤੇ ਐਲਰਜੀ ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਸ ਤੋਂ ਇਲਾਵਾ ਧੂੰਆਂ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਖੰਘ, ਸਾਹ ਲੈਣ ਵਿਚ ਤਕਲੀਫ਼, ਗਲੇ ਵਿਚ ਖ਼ਰਾਸ਼ ਅਤੇ ਛਾਤੀ ਵਿਚ ਜਕੜਨ ਵਰਗੀਆਂ ਮੁਸ਼ਕਲਾਂ ਪੈਦਾ ਕਰ ਸਕਦਾ ਹੈ। ਖ਼ਾਸ ਕਰਕੇ ਅਸਥਮਾ (ਦਮਾ) ਅਤੇ ਸਾਹ ਦੀਆਂ ਹੋਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਇਹ ਧੂੰਆਂ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿਲ ਦੇ ਮਰੀਜ਼ਾਂ ਲਈ ਵੀ ਹਵਾ ਵਿਚ ਵਧਦੇ ਪ੍ਰਦੂਸ਼ਣ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਬਿਮਾਰ ਵਿਅਕਤੀਆਂ ਨੂੰ ਇਸ ਦਾ ਵਧੇਰੇ ਖ਼ਤਰਾ ਰਹਿੰਦਾ ਹੈ। ਪਰਾਲੀ ਦੇ ਧੂੰਏਂ ਕਾਰਨ ਸੜਕਾਂ ‘ਤੇ ਦਿੱਖ ਘਟਣ ਨਾਲ ਹਾਦਸਿਆਂ ਦਾ ਖ਼ਤਰਾ ਵੀ ਵਧ ਰਿਹਾ ਹੈ।ਡਾ. ਕਲਿਆਣੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਅਤੇ ਮਨੁੱਖੀ ਸਿਹਤ ਦੀ ਰੱਖਿਆ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਣ। ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਦੇ ਤਰੀਕੇ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਫ਼ਸਲ ਕਿਸਾਨ ਦੀ ਮਿਹਨਤ ਦਾ ਨਤੀਜਾ ਹੈ, ਪਰ ਇਸ ਮਿਹਨਤ ਦੇ ਨਾਲ-ਨਾਲ ਸਮਾਜ ਦੇ ਹਰ ਵਿਅਕਤੀ ਦੀ ਸਿਹਤ ਅਤੇ ਜ਼ਿੰਦਗੀ ਦੀ ਰੱਖਿਆ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।