ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ
ਬਠਿੰਡਾ , 15 ਨਵੰਬਰ ( ਵੀਰਪਾਲ ਸਿੰਘ )- ਜ਼ਿਲ੍ਹਾ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ - ਵੱਖ ਥਾਵਾਂ ‘ ਤੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 7.
ਬਠਿੰਡਾ , 15 ਨਵੰਬਰ ( ਵੀਰਪਾਲ ਸਿੰਘ )- ਜ਼ਿਲ੍ਹਾ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ - ਵੱਖ ਥਾਵਾਂ ‘ ਤੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 7.70 ਗ੍ਰਾਮ ਹੈਰੋਇਨ ਅਤੇ 90 ਨਸ਼ੀਲੇ ਕੈਪਸੂਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ । ਤਿੰਨਾਂ ਮਾਮਲਿਆਂ ਵਿਚ ਸਬੰਧਿਤ ਥਾਣਿਆਂ ਦੀ ਪੁਲਿਸ ਵੱਲੋਂ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ । ਪਹਿਲੇ ਮਾਮਲੇ ਸਬੰਧੀ ਜਾਂਚ ਅਧਿਕਾਰੀ ਮੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਸੰਤ ਕਬੀਰ ਸਿੰਘ ਸਕੂਲ ਬਠਿੰਡਾ ਨੇੜਿਓਂ ਗੋਬਿੰਦ ਸਿੰਘ ਵਾਸੀ ਸਾਈਂ ਨਗਰ ਬਠਿੰਡਾ ਨੂੰ ਕਾਬੂ ਕੀਤਾ ਗਿਆ । ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ । ਦੂਜੇ ਮਾਮਲੇ ਵਿਚ ਥਾਣਾ ਥਰਮਲ ਦੀ ਪੁਲਿਸ ਵਲੋਂ ਵਾਟਰ ਵਰਕਸ ਨੇੜੇ ਪਾਰਕ ਕੋਲੋਂ ਬਲਦੇਵ ਕੁਮਾਰ ਵਾਸੀ ਸ਼ਿਵ ਕਾਲੋਨੀ ਬਠਿੰਡਾ ਨੂੰ ਕਾਬੂ ਕੀਤਾ ਗਿਆ । ਜਾਂਚ ਅਧਿਕਾਰੀ ਮਹਿਲਾ ਪੁਲਿਸ ਅਫ਼ਸਰ ਸੁਖਵੀਰ ਕੌਰ ਅਨੁਸਾਰ ਮੁਲਜ਼ਮ ਕੋਲੋਂ 1.70 ਗ੍ਰਾਮ ਹੈਰੋਇਨ ਬਰਾਮਦ ਹੋਈ । ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਜ਼ਮਾਨਤ ‘ ਤੇ ਰਿਹਾਅ ਕਰ ਦਿੱਤਾ । ਤੀਜੇ ਮਾਮਲੇ ਵਿਚ ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਕੈਂਟ ਦੀ ਪੁਲਿਸ ਨੇ ਕਮਲਾ ਨਹਿਰੂ ਕਾਲੋਨੀ ਬਠਿੰਡਾ ਨੇੜਿਓਂ ਪਵਨ ਕੁਮਾਰ ਵਾਸੀ ਚੰਦਰ ਬਸਤੀ ਨੂੰ ਕਾਬੂ ਕੀਤਾ । ਪੁਲਿਸ ਨੇ ਉਸ ਕੋਲੋਂ ਪ੍ਰੈਗਾਬਾਲਿਨ ਦੇ 90 ਨਸ਼ੀਲੇ ਕੈਪਸੂਲ ਬਰਾਮਦ ਕੀਤੇ । ਇਸ ਸਬੰਧੀ ਵੀ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਨ ਤੋਂ ਬਾਅਦ ਮੁਲਜ਼ਮ ਨੂੰ ਜ਼ਮਾਨਤ ‘ ਤੇ ਰਿਹਾਅ ਕਰ ਦਿੱਤਾ ਗਿਆ ।