15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ਵਿਚ ਵਿਕਾਸ ਲਈ ਡਬਲ ਇੰਜਣ ਸਰਕਾਰ ਦੀ ਦਲੀਲ ਦੇਣ ਵਾਲੀ ਭਾਜਪਾ ਪਹਿਲਾਂ ਕੇਂਦਰ ਸਰਕਾਰ ਦੀ ਭੂਮਿਕਾ ਸਪੱਸ਼ਟ ਕਰੇ- ਸਰੂਪ ਸਿੰਘ ਸਿੱਧੂ

ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)- ਭਾਜਪਾ ਆਗੂ ਪੰਜਾਬ ਵਿਚ ਥਾਂ-ਥਾਂ ਇਹ ਦਾਅਵੇ ਕਰ ਰਹੇ ਹਨ ਕਿ ਸੂਬੇ ਵਿਚ ਵਿਕਾਸ ਕਰਵਾਉਣ ਅਤੇ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਡਬਲ ਇੰਜਨ ਵਾਲੀ ਸਰਕਾਰ, ਭਾਵ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਇਨ੍ਹਾਂ ਦਾਅਵਿਆਂ ‘ਤੇ ਸਵਾਲ ਉਠਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸੂਬਿਆਂ ਦਾ ਵਿਕਾਸ ਕਰਵਾਉਣ ਲਈ ਉੱਥੇ ਭਾਜਪਾ ਦੀ ਸਰਕਾਰ ਹੋਣਾ ਹੀ ਲਾਜ਼ਮੀ ਹੈ ਤਾਂ ਫਿਰ ਕੇਂਦਰ ਵਿਚ ਸਰਕਾਰ ਹੋਣ ਦਾ ਕੀ ਅਰਥ ਰਹਿ ਜਾਂਦਾ ਹੈ?

Ad Position 21
No active advertisement
ਸੂਬਿਆਂ ਵਿਚ ਭਾਜਪਾ ਦੀ ਸਰਕਾਰ ਹੋਣ ਨੂੰ ਵਿਕਾਸ ਦੀ ਸ਼ਰਤ ਦੱਸਣਾ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕਰਦਾ ਹੈ ਸਵਾਲ 16-11-2026
ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)- ਭਾਜਪਾ ਆਗੂ ਪੰਜਾਬ ਵਿਚ ਥਾਂ-ਥਾਂ ਇਹ ਦਾਅਵੇ ਕਰ ਰਹੇ ਹਨ ਕਿ ਸੂਬੇ ਵਿਚ ਵਿਕਾਸ ਕਰਵਾਉਣ ਅਤੇ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਡਬਲ ਇੰਜਨ ਵਾਲੀ ਸਰਕਾਰ, ਭਾਵ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਇਨ੍ਹਾਂ ਦਾਅਵਿਆਂ ‘ਤੇ ਸਵਾਲ ਉਠਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸੂਬਿਆਂ ਦਾ ਵਿਕਾਸ ਕਰਵਾਉਣ ਲਈ ਉੱਥੇ ਭਾਜਪਾ ਦੀ ਸਰਕਾਰ ਹੋਣਾ ਹੀ ਲਾਜ਼ਮੀ ਹੈ ਤਾਂ ਫਿਰ ਕੇਂਦਰ ਵਿਚ ਸਰਕਾਰ ਹੋਣ ਦਾ ਕੀ ਅਰਥ ਰਹਿ ਜਾਂਦਾ ਹੈ? ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਸੂਬੇ ਕੇਂਦਰ ਸਰਕਾਰ ਦੇ ਅਧੀਨ ਹਨ ਭਾਵੇਂ ਹਰੇਕ ਸੂਬੇ ਅੰਦਰ ਆਪਣੀ ਚੁਣੀ ਹੋਈ ਸਰਕਾਰ ਹੈ। ਅਜਿਹੇ ਵਿਚ ਕਿਸੇ ਸੂਬੇ ਦੇ ਵਿਕਾਸ ਨੂੰ ਉੱਥੇ ਕੇਂਦਰ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਬਣਨ ਨਾਲ ਜੋੜਨਾ ਕਿੱਥੋਂ ਤੱਕ ਜਾਇਜ਼ ਹੈ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਭਾਜਪਾ ਸ਼ਾਸਿਤ ਸੂਬਿਆਂ ਦਾ ਵਿਕਾਸ ਕਰਵਾਉਣਾ ਨਹੀਂ, ਸਗੋਂ ਦੇਸ਼ ਦੇ ਸਾਰੇ ਸੂਬਿਆਂ ਨਾਲ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਵਿਵਹਾਰ ਕਰਨਾ ਅਤੇ ਵਿਕਾਸ ਲਈ ਸਹਿਯੋਗ ਦੇਣਾ ਹੈ। ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਨੂੰ ਪੰਜਾਬ ਦੇ ਲੋਕਾਂ ਨੂੰ ਡਬਲ ਇੰਜਣ ਸਰਕਾਰ ਦੇ ਨਾਅਰਿਆਂ ਦੀ ਬਜਾਏ ਵਿਕਾਸ, ਰੁਜ਼ਗਾਰ, ਨਸ਼ਿਆਂ ਦੇ ਖ਼ਾਤਮੇ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਸਬੰਧੀ ਠੋਸ ਕਾਰਗੁਜ਼ਾਰੀ ਦਿਖਾਉਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਦੇ ਬਾਲ ਲੇਖਕਾਂ ਦਾ ਸਨਮਾਨ ਅਗਲੀ ਖ਼ਬਰ ਪ੍ਰੀ-ਪ੍ਰਾਇਮਰੀ ਸਿੱਖਿਆ ਸੰਬੰਧੀ ‘ਨਿੱਕੇ ਕਦਮ’ ਪ੍ਰੋਗਰਾਮਾਂ ਦੀ ਮੁਹਿੰਮ ਸ਼ੁਰੂ
Ad Position 24