ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਕੰਮ ਲੋਕਾਂ ਤੱਕ ਪਹੁੰਚਾਉਣ ਲਈ ਸੀਰਾ ਮੱਲੂਆਣਾ ਸਰਗਰਮ
ਮਹਿਰਾਜ, 15 ਨਵੰਬਰ (ਸੁਖਪਾਲ ਮਹਿਰਾਜ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਹਲਕਾ ਰਾਮਪੁਰਾ ਫੂਲ ਵਿਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸੀਨੀਅਰ ਆਪ ਆਗੂ ਅਤੇ ਬਲਾਕ ਪ੍ਰਧਾਨ ਸੀਰਾ ਮੱਲੂਆਣਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਘਰ-ਘਰ ਜਾ ਕੇ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।
ਮਹਿਰਾਜ, 15 ਨਵੰਬਰ (ਸੁਖਪਾਲ ਮਹਿਰਾਜ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਹਲਕਾ ਰਾਮਪੁਰਾ ਫੂਲ ਵਿਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸੀਨੀਅਰ ਆਪ ਆਗੂ ਅਤੇ ਬਲਾਕ ਪ੍ਰਧਾਨ ਸੀਰਾ ਮੱਲੂਆਣਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਘਰ-ਘਰ ਜਾ ਕੇ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਉਹ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ, ਪੰਜਾਬ ਸਰਕਾਰ ਦੇ ਕੰਮਾਂ ਅਤੇ ਆਉਣ ਵਾਲੀਆਂ ਚੋਣਾਂ ਦੇ ਏਜੰਡੇ ਤੋਂ ਜਾਣੂ ਕਰਵਾ ਰਹੇ ਹਨ। ਇਸ ਮੌਕੇ ਸੀਰਾ ਮੱਲੂਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਕਿਸਾਨੀ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਉਨ੍ਹਾਂ ਦੇ ਸੁਝਾਅ ਸੁਣਨਾ ਇਸ ਮੁਹਿੰਮ ਦਾ ਮੁੱਖ ਮਕਸਦ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਹਰ ਪਿੰਡ ਅਤੇ ਵਾਰਡ ਵਿਚ ਪਾਰਟੀ ਦੀ ਜਥੇਬੰਦੀ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ। ਜ਼ਿਕਰਯੋਗ ਹੈ ਕਿ ਨੌਜਵਾਨ ਆਗੂ ਅਤੇ ਹਲਕਾ ਕੋਆਰਡੀਨੇਟਰ ਅਮਨਦੀਪ ਪਿੱਪਲੀ ਵੀ ਸੀਰਾ ਮੱਲੂਆਣਾ ਨਾਲ ਘਰ-ਘਰ ਜਾ ਕੇ ਪਾਰਟੀ ਦਾ ਪ੍ਰਚਾਰ ਕਰਨ ਵਿਚ ਅਹਿਮ ਸਹਿਯੋਗ ਦੇ ਰਹੇ ਹਨ।