-ਬਠਿੰਡਾ ਅਪਰਾਧਨਾਮਾ- ਵੱਖ-ਵੱਖ ਥਾਵਾਂ ਤੋਂ ਚਾਰ ਕਥਿਤ ਨਸ਼ਾ ਤਸਕਰ ਕਾਬੂ 22.60 ਗ੍ਰਾਮ ਹੈਰੋਇਨ ਬਰਾਮਦ, ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ
ਬਠਿੰਡਾ, 16 ਨਵੰਬਰ (ਵੀਰਪਾਲ ਸਿੰਘ)-ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ਵਿਚ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 22.
ਬਠਿੰਡਾ, 16 ਨਵੰਬਰ (ਵੀਰਪਾਲ ਸਿੰਘ)-ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ਵਿਚ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 22.60 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਮਾਮਲਿਆਂ ਸਬੰਧੀ ਪੁਲਿਸ ਵਲੋਂ ਐੱਨਡੀਪੀਐੱਸ ਐਕਟ ਤਹਿਤ ਵੱਖ-ਵੱਖ ਮੁਕੱਦਮੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਮਾਮਲੇ ਸਬੰਧੀ ਜਾਂਚ ਅਧਿਕਾਰੀ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਨਰੂਆਣਾ ਰੋਡ ਬਠਿੰਡਾ ਨੇੜਿਓਂ ਸੁਮਨਦੀਪ ਸਿੰਘ ਵਾਸੀ ਬੰਗੀ ਨਗਰ ਬਠਿੰਡਾ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੂਜੇ ਮਾਮਲੇ ਵਿਚ ਮਹਿਲਾ ਪੁਲਿਸ ਅਧਿਕਾਰੀ ਪ੍ਰਿਯੰਕਾ ਅਨੁਸਾਰ ਥਾਣਾ ਕੈਨਾਲ ਪੁਲਿਸ ਪਾਰਟੀ ਨੇ ਵੀਵਾਨ ਰਿਜ਼ੋਰਟ ਬਠਿੰਡਾ ਨੇੜਿਓਂ ਮਿਰਜ਼ਾ ਸਿੰਘ ਵਾਸੀ ਪਰਸਰਾਮ ਨਗਰ ਨੂੰ 5.60 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਵੀ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਤੀਜੇ ਮਾਮਲੇ ਬਾਰੇ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਮਾਡਲ ਟਾਊਨ ਬਠਿੰਡਾ ਨੇੜਿਓਂ ਜਗਸੀਰ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਚੌਥੇ ਮਾਮਲੇ ਵਿਚ ਜਾਂਚ ਅਧਿਕਾ ਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਪਾਰਟੀ ਵਲੋਂ ਬੱਸ ਸਟੈਂਡ ਬਠਿੰਡਾ ਨੇੜਿਓਂ ਆਸ਼ੂ ਕੁਮਾਰ ਵਾਸੀ ਪ੍ਰਤਾਪ ਨਗਰ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਵਿਚ ਮੁਕੱਦਮਾ ਦਰਜ ਕਰਨ ਉਪਰੰਤ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ । ਪੁਲਿਸ ਅਧਿਕਾਰੀਆਂ ਅਨੁਸਾਰ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।