ਹਰਮੰਦਰ ਸਿੰਘ ਗੁਲਾਬ ਗੜ੍ਹ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬਠਿੰਡਾ ਦਿਹਾਤੀ ਹਲਕੇ ਦਾ ਇੰਚਾਰਜ ਲਾਇਆ
ਸੰਗਤ ਮੰਡੀ, 16 ਨਵੰਬਰ (ਸੁਖਤੇਜ ਧਾਲੀਵਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਹਰਮੰਦਰ ਸਿੰਘ ਗੁਲਾਬ ਗੜ੍ਹ ਨੂੰ ਬਠਿੰਡਾ ਦਿਹਾਤੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਹਲਕੇ ਅੰਦਰ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦੀ ਦੇ ਵਿਚਾਰਾਂ ਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਪ
ਪਿਛਲੇ ਛੇ ਮਹੀਨਿਆਂ ਤੋਂ ਪਿੰਡਾਂ ਵਿਚ ਘਰ-ਘਰ ਜਾ ਕੇ ਜਥੇਬੰਦੀ ਦਾ ਪ੍ਰੋਗਰਾਮ ਲੋਕਾਂ ਤੱਕ ਪਹੁੰਚਾਉਣ ਵਿਚ ਰਹੇ ਸਰਗਰਮ
17-11-2026
ਸੰਗਤ ਮੰਡੀ, 16 ਨਵੰਬਰ (ਸੁਖਤੇਜ ਧਾਲੀਵਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਹਰਮੰਦਰ ਸਿੰਘ ਗੁਲਾਬ ਗੜ੍ਹ ਨੂੰ ਬਠਿੰਡਾ ਦਿਹਾਤੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਹਲਕੇ ਅੰਦਰ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦੀ ਦੇ ਵਿਚਾਰਾਂ ਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।ਜ਼ਿਕਰਯੋਗ ਹੈ ਕਿ ਹਰਮੰਦਰ ਸਿੰਘ ਗੁਲਾਬਗੜ੍ਹ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਬਠਿੰਡਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਵੋਟਰਾਂ ਤੱਕ ਜਥੇਬੰਦੀ ਦਾ ਪ੍ਰੋਗਰਾਮ ਪਹੁੰਚਾਉਣ ਲਈ ਸਰਗਰਮ ਹਨ। ਇਸ ਦੌਰਾਨ ਉਨ੍ਹਾਂ ਨੇ ਹਲਕੇ ਵਿਚ ਆਪਣੀ ਪਛਾਣ ਬਣਾਉਣ ਵਿਚ ਵੀ ਸਫਲਤਾ ਹਾਸਲ ਕੀਤੀ ਹੈ। ਜਥੇਬੰਦੀ ਦੀ ਹਾਈਕਮਾਂਡ ਵੱਲੋਂ ਉਮੀਦ ਪ੍ਰਗਟਾਈ ਗਈ ਕਿ ਹਰਮੰਦਰ ਸਿੰਘ ਗੁਲਾਬਗੜ੍ਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਹਲਕੇ ਵਿਚ ਜਥੇਬੰਦੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਨਿਯੁਕਤੀ ‘ ਤੇ ਹਲਕੇ ਦੇ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਥੇਬੰਦੀ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਵਰਕਰਾਂ ਵਲੋਂ ਡਾ. ਪ੍ਰਗਟ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਲਖਵੀਰ ਸਿੰਘ ਲੱਖਾ ਸਿਧਾਣਾ ਇੰਚਾਰਜ ਮੌੜ, ਤਲਵੰਡੀ ਸਾਬੋ ਹਲਕੇ ਦੇ ਇੰਚਾਰਜ ਮਨਦੀਪ ਸਿੰਘ ਸਿੱਧੂ ਸਮੇਤ ਸਮੁੱਚੀ ਲੀਡਰਸ਼ਿਪ, ਬਾਪੂ ਤਰਸੇਮ ਸਿੰਘ, ਪਰਮਜੀਤ ਸਿੰਘ ਜੌਹਲ, ਮਨਪ੍ਰੀਤ ਸਿੰਘ ਇਯਾਲੀ, ਬਾਬੂ ਸਿੰਘ ਬਰਾੜ ਅਤੇ ਕਾਬਲ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।