16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੁਖਬੀਰ ਬਾਦਲ ਦੀ ਬੁਢਲਾਡਾ ਫੇਰੀ ਦੀਆਂ ਤਿਆਰੀਆਂ ਮੁਕੰਮਲ - ਪਟਵਾਰੀ

ਬਰੇਟਾ, 16 ਨਵੰਬਰ (ਪਾਲ ਸਿੰਘ ਮੰਡੇਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 17 ਨਵੰਬਰ ਦੀ ਬੁਢਲਾਡਾ ਫੇਰੀ ਨੂੰ ਲੈ ਕੇ ਪਾਰਟੀ ਆਗੂਆਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਇੱਥੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕਰ ਕੇ ਪ੍ਰੋਗਰਾਮ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 17-11-2026
ਬਰੇਟਾ, 16 ਨਵੰਬਰ (ਪਾਲ ਸਿੰਘ ਮੰਡੇਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 17 ਨਵੰਬਰ ਦੀ ਬੁਢਲਾਡਾ ਫੇਰੀ ਨੂੰ ਲੈ ਕੇ ਪਾਰਟੀ ਆਗੂਆਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਇੱਥੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕਰ ਕੇ ਪ੍ਰੋਗਰਾਮ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਹਾਕਮਵਾਲਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵਲੋਂ 17 ਨਵੰਬਰ ਨੂੰ ਦੁਪਹਿਰ 1 ਤੋਂ 3 ਵਜੇ ਤੱਕ ਤਾਜ ਪੈਲਿਸ ਬੁਢਲਾਡਾ ਵਿਖੇ ਸ਼ਹਿਰੀ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਵਿਸ਼ੇਸ਼ ਮਿਲਣੀ ਕੀਤੀ ਜਾਵੇਗੀ। ਉਹ ਵਪਾਰੀਆਂ ਨਾਲ ਮੁਲਾਕਾਤ ਕਰ ਕੇ ਕਾਰੋਬਾਰ ਨਾਲ ਜੁੜੇ ਮਸਲਿਆਂ ਬਾਰੇ ਗੱਲਬਾਤ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਮਿਲਣੀ ’ਚ ਬੁਢਲਾਡਾ, ਬੋਹਾ ਅਤੇ ਬਰੇਟਾ ਸਮੇਤ ਇਲਾਕੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਆਪਣੇ ਵਿਚਾਰ ਤੇ ਸੁਝਾਅ ਪਾਰਟੀ ਪ੍ਰਧਾਨ ਨਾਲ ਸਾਂਝੇ ਕਰਨ। ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਅੱਜ ਮਾਨਸਾ ਪਹੁੰਚੇਗੀ ਮਾਨਸਾ, 16 ਨਵੰਬਰ (ਧਾਲੀਵਾਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ ਯਾਤਰਾ’ 17 ਨਵੰਬਰ ਨੂੰ ਮਾਨਸਾ ਵਿਖੇ ਪਹੁੰਚੇਗੀ। ਸ. ਚੰਨੀ ਦੀ ਅਗਵਾਈ ’ਚ ਇਹ ਯਾਤਰਾ ਸਰਦੂਲਗੜ੍ਹ ਤੇ ਮਾਨਸਾ ਹਲਕੇ ਦੇ ਪਿੰਡਾਂ ’ਚੋਂ ਲੰਘੇਗੀ ਅਤੇ ਸ਼ਾਮ ਵੇਲੇ 4 ਵਜੇ ਮਾਤਾ ਲਕਸ਼ਮੀ ਨਾਰਾਇਣ ਮੰਦਰ ਮਾਨਸਾ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਜਿਕਰਯੋਗ ਹੈ ਕਿ ਸ. ਚੰਨੀ ਦੀ ਇਸ ਯਾਤਰਾ ਨੂੰ ਰਾਜ ਦੇ ਪਿੰਡਾਂ-ਸ਼ਹਿਰਾਂ ’ਚ ਵੱਡਾ ਹੁੰਗਾਰਾਂ ਮਿਲ ਰਿਹਾ ਹੈ। ਉਹ ਉਨ੍ਹਾਂ ਮਾਪਿਆਂ ਨੂੰ ਮਿਲਦੇ ਹਨ, ਜਿਨ੍ਹਾਂ ਦੇ ਪੁੱਤਰ ਨਸ਼ਿਆਂ ਜਾਂ ਹੋਰ ਅਲਾਮਤਾਂ ’ਚ ਫਸ ਕੇ ਮੌਤ ਦੇ ਮੂੰਹ ਜਾ ਪਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵੱਖ-ਵੱਖ ਵਰਗਾਂ ਦੇ ਲੋਕ ਵੀ ਮਿਲਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਕੁਲਵੰਤ ਸਿੰਘ ਮਲੂਕਾ ਵਲੋਂ ਵਿਸ਼ੇਸ਼ ਮੁਲਾਕਾਤ ਪੰਜਾਬ ਦੀ ਸੇਵਾ ਲਈ ਇਕਜੁੱਟ ਹੋ ਕੇ ਕੰਮ ਕਰਨ...
Ad Position 24