17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੀ.ਆਰ.ਟੀ.ਸੀ. ਬੱਸ ਦੀ ਟੱਕਰ ਨਾਲ ਟੋਲ ਬੂਥ ਢਹਿ-ਢੇਰੀ, ਮਹਿਲਾ ਮੁਲਾਜ਼ਮ ਜ਼ਖ਼ਮੀ

ਭੁੱਚੋ ਮੰਡੀ, 17 ਨਵੰਬਰ (ਬਿੱਕਰ ਸਿੰਘ ਸਿੱਧੂ) ਭੁੱਚੋ ਮੰਡੀ ਨੇੜੇ ਲਹਿਰਾ ਬੇਗਾ ਟੋਲ ਪਲਾਜ਼ਾ ’ਤੇ ਮੰਗਲਵਾਰ ਸਵੇਰੇ ਉਸ ਸਮੇਂ ਹਫੜਾ-ਦਫ਼ੜੀ ਮਚ ਗਈ, ਜਦੋਂ ਚੰਡੀਗੜ੍ਹ ਤੋਂ ਡੱਬਵਾਲੀ ਵੱਲ ਜਾ ਰਹੀ ਪੀ. ਆਰ.

Ad Position 21
No active advertisement
ਅਜੀਤ ਡੈਸਕ 18-11-2026
ਭੁੱਚੋ ਮੰਡੀ, 17 ਨਵੰਬਰ (ਬਿੱਕਰ ਸਿੰਘ ਸਿੱਧੂ) ਭੁੱਚੋ ਮੰਡੀ ਨੇੜੇ ਲਹਿਰਾ ਬੇਗਾ ਟੋਲ ਪਲਾਜ਼ਾ ’ਤੇ ਮੰਗਲਵਾਰ ਸਵੇਰੇ ਉਸ ਸਮੇਂ ਹਫੜਾ-ਦਫ਼ੜੀ ਮਚ ਗਈ, ਜਦੋਂ ਚੰਡੀਗੜ੍ਹ ਤੋਂ ਡੱਬਵਾਲੀ ਵੱਲ ਜਾ ਰਹੀ ਪੀ.ਆਰ.ਟੀ.ਸੀ. ਦੀ ਇੱਕ ਬੱਸ ਟੋਲ ਬੂਥ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੋਲ ਬੂਥ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਢਹਿ ਗਿਆ। ਇਸ ਹਾਦਸੇ ਦੌਰਾਨ ਬੂਥ ਦੇ ਅੰਦਰ ਡਿਊਟੀ ਕਰ ਰਹੀ ਮਹਿਲਾ ਮੁਲਾਜ਼ਮ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਦੀ ਬੱਸ ਨੰਬਰ ਪੀ ਬੀ 65 ਏ ਡੀ 1202 ਮੰਗਲਵਾਰ ਸਵੇਰੇ ਚੰਡੀਗੜ੍ਹ ਤੋਂ ਡੱਬਵਾਲੀ ਵੱਲ ਜਾ ਰਹੀ ਸੀ। ਜਦੋਂ ਬੱਸ ਲਹਿਰਾ ਬੇਗਾ ਟੋਲ ਪਲਾਜ਼ਾ ’ਤੇ ਪਹੁੰਚੀ ਤਾਂ ਅਚਾਨਕ ਟੋਲ ਬੂਥ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬੂਥ ਅੰਦਰ ਡਿਊਟੀ ਕਰ ਰਹੀ ਮਹਿਲਾ ਮੁਲਾਜ਼ਮ ਹਰਜੀਤ ਕੌਰ ਪਤਨੀ ਸਿਕੰਦਰ ਸਿੰਘ ਵਾਸੀ ਪਿੰਡ ਬਾਠ ਇਸ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਮਹਿਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਭੁੱਚੋ ਮੰਡੀ ਵਿਖੇ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਭੁੱਚੋ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਹਾਦਸਾ ਵਾਪਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਜਵਾਨੀ ਸੰਭਾਲ ਯਾਤਰਾ’ ਦੌਰਾਨ ਬਠਿੰਡਾ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰਨਯੋਗ ਸਿੰਘ ਰਿਆੜ ਵਲੋਂ ਨ... ਅਗਲੀ ਖ਼ਬਰ ਸ਼ਰੀਕਾਂ ਨੇ ਪਾਇਆ ਵਿਆਹ ਦੇ ਰੰਗ ’ਚ ਭੰਗ
Ad Position 24