17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਠਿੰਡਾ ਪੁਲਿਸ ਦੀ ਪੀ.ਸੀ.ਆਰ. ਟੀਮ ਨੇ ਚੋਰੀ ਹੋਇਆ ਈ-ਰਿਕਸ਼ਾ ਲੱਭ ਕੇ ਮਾਲਕ ਦੇ ਹਵਾਲੇ ਕੀਤਾ

ਬਠਿੰਡਾ, 17 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਦੀ ਪੀ ਸੀ ਆਰ ਟੀਮ ਵਲੋਂ ਆਪਣੀ ਮੁਸਤੈਦੀ ਦਿਖਾਉਂਦੇ ਹੋਏ ਚੋਰੀ ਹੋਇਆ ਈ-ਰਿਕਸ਼ਾ ਲੱਭ ਕੇ ਉਸ ਦੇ ਅਸਲ ਮਾਲਕ ਦੇ ਹਵਾਲੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮਾਂ ਦੀ ਇਸ ਕਾਰਵਾਈ ਦੀ ਸ਼ਹਿਰ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ।

Ad Position 21
No active advertisement
ਪੀ.ਸੀ.ਆਰ. ਟੀਮ ਵਲੋਂ ਈ ਰਿਕਸ਼ਾ ਲੱਭ ਕੇ ਮਾਲਕ ਦੇ ਹਵਾਲੇ ਕਰਨ ਮੌਕੇ ਦਾ ਦ੍ਰਿਸ਼। ਤਸਵੀਰ: ਲਵਲੀ 18-11-2026
ਬਠਿੰਡਾ, 17 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਦੀ ਪੀ ਸੀ ਆਰ ਟੀਮ ਵਲੋਂ ਆਪਣੀ ਮੁਸਤੈਦੀ ਦਿਖਾਉਂਦੇ ਹੋਏ ਚੋਰੀ ਹੋਇਆ ਈ-ਰਿਕਸ਼ਾ ਲੱਭ ਕੇ ਉਸ ਦੇ ਅਸਲ ਮਾਲਕ ਦੇ ਹਵਾਲੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮਾਂ ਦੀ ਇਸ ਕਾਰਵਾਈ ਦੀ ਸ਼ਹਿਰ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੀ ਸੀ ਆਰ ਪੁਲਿਸ ਪਾਰਟੀ ਦੇ ਮੁਲਾਜ਼ਮਾਂ ਸੰਜੀਵ ਕੁਮਾਰ, ਜਸਬੀਰ ਸਿੰਘ, ਪਵਨ ਕੁਮਾਰ ਅਤੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅਮਿਤ ਕੁਮਾਰ ਪੁੱਤਰ ਗੁਰਮੀਤ ਸਿੰਘ ਵਾਸੀ ਜਨਤਾ ਨਗਰ, ਬਠਿੰਡਾ ਦਾ ਈ-ਰਿਕਸ਼ਾ 12 ਨਵੰਬਰ 2026 ਨੂੰ ਰੇਲਵੇ ਸਟੇਸ਼ਨ ਦੇ ਨਜ਼ਦੀਕ ਤੋਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਿਆ ਗਿਆ ਸੀ। ਇਸ ਘਟਨਾ ਤੋਂ ਬਾਅਦ ਪੀਸੀਆਰ ਟੀਮ ਵਲੋਂ ਈ-ਰਿਕਸ਼ੇ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਕਿਸੇ ਰਾਹਗੀਰ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਇਕ ਬਿਨ੍ਹਾਂ ਟਾਇਰਾਂ ਵਾਲਾ ਈ-ਰਿਕਸ਼ਾ ਸੁੰਨਸਾਨ ਜਗ੍ਹਾ ’ਤੇ ਖੜ੍ਹਾ ਹੈ। ਸੂਚਨਾ ਮਿਲਦਿਆਂ ਹੀ ਪੀਸੀਆਰ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਿਆ ਕਿ ਉਕਤ ਈ-ਰਿਕਸ਼ਾ ਅਮਿਤ ਕੁਮਾਰ ਦਾ ਹੀ ਹੈ, ਜਿਸ ਨੂੰ ਕੁਝ ਦਿਨ ਪਹਿਲਾਂ ਰੇਲਵੇ ਸਟੇਸ਼ਨ ਤੋਂ ਚੋਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵਲੋਂ ਈ-ਰਿਕਸ਼ਾ ਉਸ ਦੇ ਮਾਲਕ ਅਮਿਤ ਕੁਮਾਰ ਦੇ ਹਵਾਲੇ ਕਰ ਦਿੱਤਾ ਗਿਆ। ਆਪਣਾ ਚੋਰੀ ਹੋਇਆ ਵਾਹਨ ਵਾਪਸ ਮਿਲਣ ’ਤੇ ਮਾਲਕ ਨੇ ਪੀਸੀਆਰ ਟੀਮ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ਯਾਤਰਾ ਨਾਲ ਆਏ ਬਜ਼ੁਰਗ ਦੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਚਾਨਕ ਹੋਈ ਮੌਤ ਅਗਲੀ ਖ਼ਬਰ ਹਲਕਾ ਮੌੜ ਮੰਡੀ ਵਿਖੇ ਸਵੀਪ ਗਤੀਵਿਧੀਆਂ ਤਹਿਤ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ
Ad Position 24