17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਵਾਸੀਆਂ ਦੇ ਹੱਥ ਆਈ ਮਾਲਕੀ ਦੀ ਚਾਬੀ-ਸੁਖਵੀਰ ਮਾਨ

ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ) - ਪੰਜਾਬ ਸਰਕਾਰ ਦੀ ਅਹਿਮ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਮਾਲਕੀ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਖਵੀਰ ਸਿੰਘ ਮਾਨ ਮੈਂਬਰ ਬਲਾਕ ਸੰਮਤੀ, ਚੇਅਰਮੈਨ ਜਗਸੀਰ ਸ਼ਰਮਾ, ਹਰਜਿੰਦਰ ਸਿੰਘ ਮਾਨ ਕਾਲਾ, ਇਕਾਈ ਪ੍ਰਧਾਨ ਕ੍ਰਿਸ਼ਨ ਲਾਲ ਅਤੇ ਮਾਲ ਵਿਭਾਗ ਵਲੋਂ ਹਲਕਾ ਪਟਵਾਰੀ ਪ੍ਰਦੀਪ ਕੁਮਾਰ ਆਦਿ ਨੇ ਬਾਲਿਆਂਵਾਲੀ ਦੇ ਵਾਸੀਆਂ ਨੂੰ ਲਾਲ ਲਕੀਰ ਦੀ ਜਾਇਦਾਦ ਦੇ ਮਾਲਕੀ ਹੱਕਾਂ ਦੇ ਸਰਟੀਫਿਕੇਟ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 18-11-2026
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ) - ਪੰਜਾਬ ਸਰਕਾਰ ਦੀ ਅਹਿਮ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਮਾਲਕੀ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਖਵੀਰ ਸਿੰਘ ਮਾਨ ਮੈਂਬਰ ਬਲਾਕ ਸੰਮਤੀ, ਚੇਅਰਮੈਨ ਜਗਸੀਰ ਸ਼ਰਮਾ, ਹਰਜਿੰਦਰ ਸਿੰਘ ਮਾਨ ਕਾਲਾ, ਇਕਾਈ ਪ੍ਰਧਾਨ ਕ੍ਰਿਸ਼ਨ ਲਾਲ ਅਤੇ ਮਾਲ ਵਿਭਾਗ ਵਲੋਂ ਹਲਕਾ ਪਟਵਾਰੀ ਪ੍ਰਦੀਪ ਕੁਮਾਰ ਆਦਿ ਨੇ ਬਾਲਿਆਂਵਾਲੀ ਦੇ ਵਾਸੀਆਂ ਨੂੰ ਲਾਲ ਲਕੀਰ ਦੀ ਜਾਇਦਾਦ ਦੇ ਮਾਲਕੀ ਹੱਕਾਂ ਦੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਉਕਤ ਆਗੂਆਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਲਾਲ ਲਕੀਰ ਵਿਚ ਰਹਿੰਦੇ ਪਰਿਵਾਰਾਂ ਕੋਲ ਆਪਣੇ ਘਰਾਂ ਦੇ ਮਾਲਕੀ ਹੱਕ ਨਹੀਂ ਸਨ, ਹੁਣ ਉਨ੍ਹਾਂ ਨੂੰ ਕਾਨੂੰਨੀ ਮਾਲਕੀ ਮਿਲੀ ਹੈ। ਇਸ ਸਰਟੀਫਿਕੇਟ ਨਾਲ ਲੋਕ ਆਪਣੇ ਘਰ ਦੀ ਰਜਿਸਟਰੀ, ਕਰਜ਼ਾ ਅਤੇ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਣਗੇ। ਸੁਖਵੀਰ ਸਿੰਘ ਮਾਨ, ਚੇਅਰਮੈਨ ਜਗਸੀਰ ਸ਼ਰਮਾ, ਹਰਜਿੰਦਰ ਸਿੰਘ ਕਾਲਾ, ਇਕਾਈ ਪ੍ਰਧਾਨ ਕ੍ਰਿਸ਼ਨ ਲਾਲ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਹਿੱਤ ਲਈ ਕਈ ਵੱਡੇ ਕੰਮ ਕੀਤੇ ਹਨ। 300 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਸਕੂਲਾਂ ਦੀ ਕਾਇਆ ਕਲਪ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਕਿਸਾਨਾਂ ਨੂੰ ਸਮੇਂ ਸਿਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸਰਕਾਰ ਦਾ ਮਕਸਦ ਹਰ ਘਰ ਤੱਕ ਸਹੂਲਤ ਪਹੁੰਚਾਉਣਾ ਹੈ। ਇਹ ਯੋਜਨਾ ਗਰੀਬ ਤੇ ਮਜ਼ਦੂਰ ਪਰਿਵਾਰਾਂ ਲਈ ਸੱਚਮੁੱਚ ਬਹੁਤ ਵੱਡਾ ਵਰਦਾਨ ਸਾਬਤ ਹੋਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026, ਸੀਜ਼ਨ-4’ ਬਠਿੰਡਾ ’ਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸਿਦਕੀ ਸਿੱਖ ਭਾਈ ਗੁਲਾਬ ਸਿੰਘ ਯਾਦ ਵਿਚ ਸਾਲਾਨਾ ਬੰਦੀ ਛੋੜ ਦਿਵਸ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ-ਕਰਤਾਰ ਸਿੰਘ ਜੌੜਾ
Ad Position 24