ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਚ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ
ਭਾਈਰੂਪਾ, 17 ਨਵੰਬਰ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਗਦਰ ਲਹਿਰ ਦੇ ਮਹਾਨ ਆਗੂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਹੀਦ ਸਰਾਭਾ ਦੇ ਜੀਵਨ ਸਬੰਧੀ ਕਵੀਸ਼ਰੀ ਪੇਸ਼ ਕੀਤੀ ਗਈ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ।
ਭਾਈਰੂਪਾ, 17 ਨਵੰਬਰ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਗਦਰ ਲਹਿਰ ਦੇ ਮਹਾਨ ਆਗੂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਹੀਦ ਸਰਾਭਾ ਦੇ ਜੀਵਨ ਸਬੰਧੀ ਕਵੀਸ਼ਰੀ ਪੇਸ਼ ਕੀਤੀ ਗਈ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਪ੍ਰਿੰਸੀਪਲ ਸੋਨੂੰ ਕੁਮਾਰ ਨੇ ਸਰਾਭਾ ਦੇ ਸਮੁੱਚੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਇਸ ਮਹਾਨ ਸ਼ਹੀਦ ਨੇ 19 ਸਾਲ ਛੋਟੀ ਉਮਰੇ ਹੀ ਦੇਸ਼ ਨੂੰ ਅੰਗਰੇਜ਼ ਹਕੂਮਤ ਤੋਂ ਮੁਕਤ ਕਰਵਾਉਣ ਲਈ ਖੁਸ਼ੀ-ਖੁਸ਼ੀ ਫਾਂਸੀ ਦਾ ਰੱਸਾ ਚੁੰਮ ਲਿਆ ਸੀ। ਅਧਿਆਪਕਾ ਪਲਵਿੰਦਰ ਕੌਰ ਜਲਾਲ ਨੇ ਕਿਹਾ ਕਿ ਜਿਸ ਆਜ਼ਾਦੀ ਦਾ ਆਨੰਦ ਅਸੀਂ ਮਾਣ ਰਹੇ ਹਾਂ, ਇਹ ਇਹਨਾਂ ਸ਼ਹੀਦਾਂ ਦੀ ਬਦੌਲਤ ਹੀ ਸੀ। ਇਸ ਮੌਕੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਗਗਨਦੀਪ ਕੌਰ, ਸਿਮਰਜੀਤ ਕੌਰ,ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।