17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੈਨਸ਼ਨਰ ਸੇਵਾ ਮੇਲਾ 19 ਤੋਂ 21 ਨਵੰਬਰ ਤੱਕ

ਬਠਿੰਡਾ, 17 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੈਨਸ਼ਨਰਾਂ ਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2026 ਤੋਂ ਪੈਨਸ਼ਨਰ ਸੇਵਾ ਪੋਰਟਲ ਲਾਗੂ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਠਿੰਡਾ ਮਹੇਸ਼ ਕੁਮਾਰ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਊਂਟਿੰਗ, ਈ-ਪੀ.

Ad Position 21
No active advertisement
ਅਜੀਤ ਡੈਸਕ 18-11-2026
ਬਠਿੰਡਾ, 17 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੈਨਸ਼ਨਰਾਂ ਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2026 ਤੋਂ ਪੈਨਸ਼ਨਰ ਸੇਵਾ ਪੋਰਟਲ ਲਾਗੂ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਠਿੰਡਾ ਮਹੇਸ਼ ਕੁਮਾਰ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਊਂਟਿੰਗ, ਈ-ਪੀ.ਪੀ.ਓ., ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਨ ਤੇ ਸਕਸੈਸ਼ਨ ਮਾਡਿਊਲ ਆਦਿ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਲਈ ਡਿਜੀਟਲ ਲਾਈਫ਼ ਸਰਟੀਫ਼ਿਕੇਟ ਅਪਲੋਡ ਕਰਨਾ ਅਤੇ ਈ-ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਹੈ। ਇਸ ਕੰਮ ਲਈ ਵਿੱਤ ਵਿਭਾਗ ਵਲੋਂ ਜ਼ਿਲ੍ਹਾ ਬਠਿੰਡਾ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ 19 ਨਵੰਬਰ ਤੋਂ 21 ਨਵੰਬਰ 2026 ਤੱਕ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਬਠਿੰਡਾ ਵਿਖੇ ਲੱਗ ਰਹੇ ਮੇਲੇ ਵਿਚ ਪਹੁੰਚ ਕੇ ਆਪਣੀ ਈ-ਕੇ.ਵਾਈ.ਸੀ. ਅਤੇ ਡਿਜੀਟਲ ਲਾਈਫ਼ ਸਰਟੀਫ਼ਿਕੇਟ ਅਪਲੋਡ ਕਰਵਾ ਕੇ ਪੈਨਸ਼ਨਰ ਸੇਵਾ ਪੋਰਟਲ ਦਾ ਲਾਭ ਉਠਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਤਹਿਸੀਲ ਤਲਵੰਡੀ ਸਾਬੋ ਦੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਤਲਵੰਡੀ ਸਾਬੋ ਵਿਖੇ, ਜਦਕਿ ਨਥਾਣਾ ਤੇ ਫੂਲ ਦੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਨਥਾਣਾ ਅਤੇ ਫੂਲ ਵਿਖੇ ਪਹੁੰਚ ਕੇ ਮੇਲੇ ਦਾ ਲਾਭ ਉਠਾ ਸਕਦੇ ਹਨ। ਮੇਲੇ ਵਿਚ ਪਹੁੰਚਣ ਵਾਲੇ ਪੈਨਸ਼ਨਰ ਆਪਣੇ ਨਾਲ ਪੀ.ਪੀ.ਓ. ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸ ਬੁੱਕ ਅਤੇ ਆਧਾਰ ਕਾਰਡ ਨਾਲ ਲਿੰਕਡ ਮੋਬਾਈਲ ਫ਼ੋਨ ਜ਼ਰੂਰ ਲੈ ਕੇ ਆਉਣ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਠਿੰਡਾ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਪੈਨਸ਼ਨਰਾਂ ਵਲੋਂ ਈ-ਕੇ.ਵਾਈ.ਸੀ. ਨਹੀਂ ਕਰਵਾਈ ਜਾਵੇਗੀ ਅਤੇ ਡਿਜ਼ੀਟਲ ਲਾਈਫ਼ ਸਰਟੀਫ਼ਿਕੇਟ ਨਹੀਂ ਦਿੱਤਾ ਜਾਵੇਗਾ, ਉਨ੍ਹਾਂ ਨੂੰ ਭਵਿੱਖ ਵਿਚ ਮਿਲਣ ਵਾਲੀ ਪੈਨਸ਼ਨ ਪ੍ਰਾਪਤ ਕਰਨ ਵਿਚ ਦਿੱਕਤ ਆ ਸਕਦੀ ਹੈ ਜਾਂ ਪੈਨਸ਼ਨ ’ਤੇ ਰੋਕ ਵੀ ਲੱਗ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 20 ਨਵੰਬਰ ਨੂੰ ਦਿੱਲੀ ਵੱਲ ਕਰੇਗੀ ਕੂਚ-ਡਿੱਖ
Ad Position 24