17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦਲ-ਬਦਲੀ ਦੀ ਸਿਆਸਤ ਮੌਕਾਪ੍ਰਸਤੀ ਦਾ ਪ੍ਰਤੀਕ : ਦੀਵਾਨ ਸਿੰਘ ਡਿੱਖ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਭੁੱਚੋ ਮੰਡੀ ਇੰਚਾਰਜ ਅਤੇ ਭੁੱਚੋ ਮੰਡੀ ਦੇ ਮੀਤ ਪ੍ਰਧਾਨ ਦੀਵਾਨ ਸਿੰਘ ਡਿੱਖ ਵਲੋਂ ਪਿੰਡ ਕੋਠੇ ਇੰਦਰ ਸਿੰਘ ਵਾਲਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪਾਰਟੀ ਦੀਆਂ ਨੀਤੀਆਂ, ਸਿਆਸੀ ਏਜੰਡੇ ਅਤੇ ਭਵਿੱਖੀ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਭੁੱਚੋ ਮੰਡੀ ਇੰਚਾਰਜ ਅਤੇ ਭੁੱਚੋ ਮੰਡੀ ਦੇ ਮੀਤ ਪ੍ਰਧਾਨ ਦੀਵਾਨ ਸਿੰਘ ਡਿੱਖ ਵਲੋਂ ਪਿੰਡ ਕੋਠੇ ਇੰਦਰ ਸਿੰਘ ਵਾਲਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪਾਰਟੀ ਦੀਆਂ ਨੀਤੀਆਂ, ਸਿਆਸੀ ਏਜੰਡੇ ਅਤੇ ਭਵਿੱਖੀ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਿੱਖ ਨੇ ਕਿਹਾ ਕਿ ਸਿਆਸੀ ਆਗੂਆਂ ਵਲੋਂ ਲਗਾਤਾਰ ਕੀਤੀ ਜਾ ਰਹੀ ਦਲ-ਬਦਲੀ ਸਿਧਾਂਤਕ ਵਚਨਬੱਧਤਾ ਦੀ ਬਜਾਏ ਕੁਰਸੀ ਦੇ ਲਾਲਚ ਅਤੇ ਮੌਕਾਪ੍ਰਸਤੀ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਰਪ੍ਰਸਤ ਰਵਿੰਦਰ ਸਿੰਘ ਸਾਬਕਾ ਸਪੀਕਰ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਨਾ ਕਰਵਾਏ ਜਾਣ ਨੂੰ ਲੋਕਤੰਤਰੀ ਹੱਕਾਂ ਦੀ ਉਲੰਘਣਾ ਕਰਾਰ ਦਿੰਦਿਆਂ 20 ਨਵੰਬਰ ਨੂੰ ਸੰਸਦ ਭਵਨ ਦੇ ਬਾਹਰ ਦਿੱਲੀ ਵਿਖੇ ਹੋਣ ਵਾਲੇ ਰੋਸ ਮਾਰਚ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਦੀ ਅਪੀਲ ਕੀਤੀ। ਉਨ੍ਹਾਂ ਬੀਬਾ ਹਰਜੀਤ ਕੌਰ ਤਲਵੰਡੀ ਨੂੰ ਇਸਤਰੀ ਵਿੰਗ ਦੀ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਰਛਪਾਲ ਸਿੰਘ, ਕੁਲਦੀਪ ਸਿੰਘ, ਭਿੰਦਰ ਸਿੰਘ, ਲਖਵਿੰਦਰ ਸਿੰਘ, ਪ੍ਰਗਟ ਸਿੰਘ, ਕਰਤਾਰ ਕੌਰ ਅਤੇ ਮਨਜੀਤ ਕੌਰ ਸਮੇਤ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਸ੍ਰੀ ਕ੍ਰਿਸ਼ਨ ਦਾ ਅਸਲੀ ਸਰੂਪ ਹੈ : ਅਸ਼ਵਨੀ ਸ਼ਾਸਤਰੀ ਅਗਲੀ ਖ਼ਬਰ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੀ ਰਾਮਪੁਰਾ ਫੂਲ ਹਲਕੇ ’ਚ ਆਮਦ ਅੱਜ
Ad Position 24