17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦਾ ਸ਼ੈਮਰੌਕ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਵਿਚ ਜਿੱਤਿਆ ਚਾਂਦੀ ਦਾ ਤਗਮਾ

ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)-ਦਾ ਸ਼ੈਮਰੌਕ ਕਾਨਵੈਂਟ ਸਕੂਲ, ਬਹਿਮਣ ਦੀਵਾਨਾ (ਬਠਿੰਡਾ) ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸੰਗਰੂਰ ਵਿਖੇ ਆਯੋਜਿਤ ਇਨ੍ਹਾਂ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ ਅੰਡਰ-11 ਟੀਮ ਦੇ ਹੋਣਹਾਰ ਖਿਡਾਰੀਆਂ ਐਡਮ ਸਿੰਘ, ਨੂਰਾਂਸ਼ ਅਤੇ ਵੀਰਬੈਨੀਪਾਲ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਅਣਥੱਕ ਮਿਹਨਤ ਅਤੇ ਬੇਹਤਰੀਨ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)-ਦਾ ਸ਼ੈਮਰੌਕ ਕਾਨਵੈਂਟ ਸਕੂਲ, ਬਹਿਮਣ ਦੀਵਾਨਾ (ਬਠਿੰਡਾ) ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸੰਗਰੂਰ ਵਿਖੇ ਆਯੋਜਿਤ ਇਨ੍ਹਾਂ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ ਅੰਡਰ-11 ਟੀਮ ਦੇ ਹੋਣਹਾਰ ਖਿਡਾਰੀਆਂ ਐਡਮ ਸਿੰਘ, ਨੂਰਾਂਸ਼ ਅਤੇ ਵੀਰਬੈਨੀਪਾਲ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਅਣਥੱਕ ਮਿਹਨਤ ਅਤੇ ਬੇਹਤਰੀਨ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਟੀਮ ਦੇ ਕੋਚ ਰੁਪਿੰਦਰ ਸਿੰਘ ਦੀ ਯੋਗ ਅਗਵਾਈ, ਸਖ਼ਤ ਮਿਹਨਤ, ਸਹੀ ਸਿਖਲਾਈ ਅਤੇ ਨਿਰੰਤਰ ਨਿਗਰਾਨੀ ਨੂੰ ਜਾਂਦਾ ਹੈ, ਜਿਨ੍ਹਾਂ ਦੇ ਮਾਰਗ ਦਰਸ਼ਨ ਹੇਠ ਵਿਦਿਆਰਥੀਆਂ ਨੇ ਰਾਜ ਪੱਧਰ ’ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਲਵਪ੍ਰੀਤ ਸਿੰਘ ਨੇ ਜੇਤੂ ਖਿਡਾਰੀਆਂ ਅਤੇ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੀ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਬੱਚਿਆਂ ਦੀ ਲਗਨ, ਅਨੁਸ਼ਾਸਨ ਅਤੇ ਮਿਹਨਤ ਦਾ ਨਤੀਜਾ ਹੈ।ਸਕੂਲ ਨੂੰ ਆਪਣੇ ਇਨ੍ਹਾਂ ਨੰਨ੍ਹੇ ਖਿਡਾਰੀਆਂ ’ਤੇ ਮਾਣ ਹੈ ਅਤੇ ਆਸ ਹੈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਨਵੀਆਂ ਉਚਾਈਆਂ ਨੂੰ ਛੂਹਣਗੇ। ਸਮੁੱਚੇ ਸਕੂਲ ਪਰਿਵਾਰ ਵਲੋਂ ਜੇਤੂ ਖਿਡਾਰੀਆਂ ਨੂੰ ਵਧਾਈਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬਲਕੌਰ ਸਿੰਘ ਦਾ ਪਲੇਠਾ ਕਾਵਿ ਸੰਗ੍ਰਹਿ ‘ਵਕਤ ਦੇ ਆਰ-ਪਾਰ’ ਜਾਰੀ ਅਗਲੀ ਖ਼ਬਰ ਕਦੇ ਟੁੱਟਿਆ ਹੀ ਨਹੀਂ ਅਕਾਲੀ ਭਾਜਪਾ ਦਾ ਗੱਠਜੋੜ, ਅਲੱਗ ਅਲੱਗ ਚੱਲਣਾ ਸਿਰਫ਼ ਦਿਖਾਵਾ-ਚਰਨਜੀਤ ਸਿੰਘ ਚੰਨੀ
Ad Position 24