17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀਆਂ ਨਾਲ ਮਿਲਣੀ ਅਕਾਲੀ ਦਲ ਦੀ ਸਰਕਾਰ ਆਉਣ ਪੰਜਾਬ ਅੰਦਰ ਵਪਾਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ- ਸੁਖਬੀਰ ਸਿੰਘ ਬਾਦਲ

ਮੌੜ ਮੰਡੀ, 17 ਨਵੰੰਬਰ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਜ਼ਨ ਸੁਖਬੀਰ ਦਾ ‘ਤੁਹਾਡੀ ਗੱਲ ਪੰਜਾਬ ਦਾ ਕੱਲ’ ਤਹਿਤ ਮੌੜ ਮੰਡੀ ਵਿਖੇ ਵਪਾਰੀ ਵਰਗ ਨਾਮ ਮਿਲਣੀ ਕੀਤੀ ਗਈ। ਇਸ ਮਿਲਣੀ ਸਮੇਂ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਅਕਾਸ਼ਦੀਪ ਸਿੰਘ ਮਿੱਡੂਖੇਡਾ ਲੋਕ ਸਭਾ ਬਠਿੰਡਾ ਇੰਚਾਰਜ ਅਤੇ ਮੋਹਿਤ ਗੁਪਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 18-11-2026
ਮੌੜ ਮੰਡੀ, 17 ਨਵੰੰਬਰ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਜ਼ਨ ਸੁਖਬੀਰ ਦਾ ‘ਤੁਹਾਡੀ ਗੱਲ ਪੰਜਾਬ ਦਾ ਕੱਲ’ ਤਹਿਤ ਮੌੜ ਮੰਡੀ ਵਿਖੇ ਵਪਾਰੀ ਵਰਗ ਨਾਮ ਮਿਲਣੀ ਕੀਤੀ ਗਈ। ਇਸ ਮਿਲਣੀ ਸਮੇਂ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਅਕਾਸ਼ਦੀਪ ਸਿੰਘ ਮਿੱਡੂਖੇਡਾ ਲੋਕ ਸਭਾ ਬਠਿੰਡਾ ਇੰਚਾਰਜ ਅਤੇ ਮੋਹਿਤ ਗੁਪਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਕੰਮਾਂ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਸਹਿਤ ਜਾਣਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਸਭ ਤੋਂ ਪਹਿਲਾਂ ਅਮਨ ਕਾਨੂੰਨ ਦੀ ਸਥਿਤੀ ਨੂੰ ਸਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਤੇ ਗੈਂਗਸਟਰਾਂ ਦਾ ਸਫ਼ਾਇਆ ਕੀਤਾ ਜਾਵੇਗਾ। ਨਸ਼ੇ ਨੂੰ ਪੰਜਾਬ ਵਿਚੋਂ ਖ਼ਤਮ ਕੀਤਾ ਜਾਵੇਗਾ। ਵਪਾਰਕ ਇੰਡਸਟਰੀ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਕੀਤਾ ਜਾਵੇਗਾ, ਇੰਸਪੈਕਟਰ ਰਾਜ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਵਪਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਸਿੰਗਲ ਵਿੰਡੋ ਕੰਮ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਤਾਂ ਅਫ਼ਸਰ ਫੈਸਲੇ ਲੈ ਰਹੇ ਜਦਕਿ ਅਕਾਲੀ ਦਲ ਸਮੇਂ ਲੀਡਰਸ਼ਿਪ ਫੈਸਲੇ ਲੈਂਦੀ ਸੀ ਇਸ ਲਈ ਅਕਾਲੀ ਦਲ ਦੀ ਸਰਕਾਰ ਆਉਣ ਤੇ ਫੈਸਲੇ ਲੋਕਾਂ ਦੀਆਂ ਸਹੂਲਤਾਂ ਅਨੁਸਾਰ ਹੋਣਗੇ। ਉਨ੍ਹਾਂ ਕਿਹਾ ਕਿ ਖੇਤੀ ਨੂੰ ਕਣਕ ਝੋਨੇ ਦੇ ਚੱਕਰ ਵਿਚੋਂ ਕੱਢਕੇ ਆਧੁਨਿਕ ਤਰੀਕੇ ਨਾਲ ਵਿਕਸਤ ਕੀਤਾ ਜਾਵੇਗਾ, ਹਰ ਇਕ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਅਤੇ ਇਕ ਵੈਟਰਨਰੀ ਹਸਪਤਾਲ ਬਣਾਇਆ ਜਾਵੇਗਾ। ਡੇਅਰੀ ਇੰਡਸਟਰੀ ਨੂੰ ਵੱਡੇ ਪੱਧਰ ’ਤੇ ਪ੍ਰਫੁੱਲਿਤ ਕਰਨ ਲਈ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਡੇਅਰੀ ਉਤਪਾਦਾਂ ਦੀ ਪ੍ਰੋਸੈਸਿੰਗ ਲਈ ਪਲਾਂਟ ਲਗਾਏ ਜਾਣਗੇ। ਇਸ ਤੋਂ ਇਲਾਵਾ ਲਾਲ ਲਕੀਰ ਤੋਂ ਬਾਹਰ ਦੀਆਂ ਥਾਵਾਂ ਦੀ ਵੀ ਰਜਿਸਟਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਸਭ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਵੇਗਾ। ਅਖੀਰ ਵਿਚ ਹਲਕਾ ਮੌੜ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਨੇ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਹਲਕੇ ਵਿਚ ਪਹੁੰਚਣ ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਰਵੀ ਕੁਮਾਰ ਉਭਾ, ਕ੍ਰਿਸ਼ਨ ਕੁਮਾਰ ਤਾਇਲ, ਸੁਰਿੰਦਰ ਬਾਂਸਲ, ਤੇਜਿੰਦਰ ਬਾਂਸਲ, ਰਾਜ ਕੁਮਾਰ ਰਾਜੂ, ਵੱਖ-ਵੱਖ ਐਸੋਸ਼ੀਏਸ਼ਨਾਂ ਦੇ ਅਹੱੁਦੇਦਾਰਾਂ ਤੋਂ ਇਲਾਵਾ ਹਰਭਜਨ ਸਿੰਘ ਮਾਇਸਰਖਾਨਾ, ਰਾਜਵੰਤ ਸਿੰਘ ਕੋਟਭਾਰਾ, ਮਨਦੀਪ ਸਿੰਘ ਚਨਾਰਥਲ, ਹਰਜਸ ਸਿੰਘ ਘਸੋਖਾਨਾ, ਅੰਮ੍ਰਿਤਪਾਲ ਸਿੰਘ ਹਨੀ, ਜਗਸੀਰ ਸਿੰਘ, ਜਸਪਾਲ ਸਿੰਘ ਕੋਟਭਾਰਾ, ਜਗਸੀਰ ਸਿੰਘ ਔਲਖ, ਹਰਦਿਆਲ ਸਿੰਘ ਮਿੱਠੂ, ਗੁਰਮੇਲ ਸਿੰਘ ਮਾਇਸਰਖਾਨਾ, ਸੁਰਜੀਤ ਸਿੰਘ ਮਾਨਸਾ ਕਲਾਂ, ਜਗਸੀਰ ਸ਼ਰਮਾ ਕੋਟਲੀ, ਕੁਲਦੀਪ ਸਿੰਘ ਮਾਣਕ, ਕੁਲਵਿੰਦਰ ਸਿੰਘ ਲਾਡੀ, ਗੁਰਜੀਤਪਾਲ ਸਿੰਘ ਗਿੰਨੀ, ਜਗਸੀਰ ਸਿੰਘ ਐੱਮ ਸੀ, ਹਰਜਿੰਦਰ ਸਿੰਘ ਕੱਪੀ, ਲਖਵੀਰ ਸਿੰਘ ਐੱਮ ਸੀ, ਬੂਟਾ ਸਿੰਘ ਮਾਨਸਾ ਕਲਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਵਲੋਂ ਨਸ਼ਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਅਗਲੀ ਖ਼ਬਰ ਪੰਜਾਬ ਵਿਚ 400 ਮੰਡੀਆਂ ਬੰਦ ਹੋਣ ਮਗਰੋਂ ਜ਼ਿਲ੍ਹੇ ਦੇ 50 ਖ਼ਰੀਦ ਕੇਂਦਰਾਂ ’ਚ ਝੋਨੇ ਦੀ ਖ਼ਰੀਦ ਦਾ ਸੰਕਟ
Ad Position 24