ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਨਥਾਣਾ , 18 ਨਵੰਬਰ ( ਗੁਰਦਰਸ਼ਨ ਲੁੱਧੜ )- ਨੇੜਲੇ ਪਿੰਡ ਨਾਥਪੁਰਾ ਵਿਖੇ 40 ਸਾਲਾ ਔਰਤ ਅਮਨਦੀਪ ਕੌਰ ਪਤਨੀ ਬਲਜਿੰਦਰ ਸਿੰਘ ਵਲੋਂ ਕਥਿਤ ਤੌਰ ’ ਤੇ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਜਾ ਚੁੱਕੀ ਹੈ । ਮ੍ਰਿਤਕ ਔਰਤ ਦੇ ਪੇਕੇ ਪਰਿਵਾਰ ਨਾਲ ਸਬੰਧਿਤ ਮੈਂਬਰਾਂ ਵਲੋਂ ਦਿੱਤੇ ਬਿਆਨਾਂ ਦੇ ਆਧਾਰ ’ ਤੇ ਉਸ ਦੇ ਪਤੀ ਅਤੇ ਸੱਸ ਵਿਰੁੱਧ ਥਾਣਾ ਨਥਾਣਾ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ।
ਅਜੀਤ ਡੈਸਕ
19-11-2026