18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਪ੍ਰੋ. ਰੂਬੀ ਵਲੋਂ ਵਰਕਰਾਂ ਦਾ ਧੰਨਵਾਦ

ਸੰਗਤ ਮੰਡੀ, 18 ਨਵੰਬਰ (ਸੁਖਤੇਜ ਧਾਲੀਵਾਲ)- ਸਾਬਕਾ ਵਿਧਾਇਕ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਬਠਿੰਡਾ ਦਿਹਾਤੀ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਪਾਰਟੀ ਵਰਕਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਸੰਗਤ ਮੰਡੀ, 18 ਨਵੰਬਰ (ਸੁਖਤੇਜ ਧਾਲੀਵਾਲ)- ਸਾਬਕਾ ਵਿਧਾਇਕ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਬਠਿੰਡਾ ਦਿਹਾਤੀ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਪਾਰਟੀ ਵਰਕਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਈਕਲ ਯਾਤਰਾ ਨੂੰ ਮਿਲਿਆ ਭਰਵਾਂ ਹੁੰਗਾਰਾ ਦਰਸਾਉਂਦਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਆਪਣੇ ਸੂਬੇ ਦੇ ਭਵਿੱਖ ਪ੍ਰਤੀ ਸੁਚੇਤ ਹੈ ਅਤੇ ਸਮਾਜਿਕ ਤਬਦੀਲੀ ਲਈ ਅੱਗੇ ਆਉਣ ਵਾਸਤੇ ਉਤਸ਼ਾਹਿਤ ਹੈ । ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡਾਂ ਤੇ ਸਮਾਜਿਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਪ੍ਰੋ. ਰੂਬੀ ਨੇ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਦੇ ਵਰਕਰਾਂ ਨੇ ਇਕਜੁੱਟਤਾ ਅਤੇ ਪਾਰਟੀ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਯਾਤਰਾ ਵਿਚ ਸ਼ਮੂਲੀਅਤ ਕਰਕੇ ਇਸ ਨੂੰ ਸਫ਼ਲ ਬਣਾਉਣ ਵਿਚ ਅਹਿਮ ਯੋਗ ਦਾਨ ਪਾਇਆ ਹੈ। ਉਨ੍ਹਾਂ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਇਕਜੁੱਟ ਹੋ ਕੇ ਲੋਕ ਹਿੱਤਾਂ ਲਈ ਕੰਮ ਕਰਨ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬਾਲਿਆਂਵਾਲੀ ਮੂਲ ਨਿਵਾਸੀ ਸਭਾ ਵਲੋਂ ਮੀਟਿੰਗ ਅਗਲੀ ਖ਼ਬਰ ‘ਆਪ’ ਦੀ ਮੋਗਾ ਵਿਖੇ ਹੋਣ ਵਾਲੀ ਸਥਾਪਨਾ ਰੈਲੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
Ad Position 24