18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੋਠੇ ਪਿੱਪਲੀ ਵਿਖੇ 14 ਲੱਖ ਦੀ ਲਾਗਤ ਨਾਲ ਤਿਆਰ ਜਿੰਮ ਹਾਲ ਦਾ ਵਿਧਾਇਕ ਸਿੱਧੂ ਨੇ ਕੀਤਾ ਉਦਘਾਟਨ

ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਰਾਮਪੁਰਾ ਫੂਲ ਦੇ ਕੋਠੇ ਪਿੱਪਲੀ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਜਿੰਮ ਹਾਲ ਅਤੇ ਜਿੰਮ ਦੇ ਸਾਮਾਨ ਦਾ ਉਦਘਾਟਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕੀਤਾ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

Ad Position 21
No active advertisement
ਨਗਰ ਮਹਿਰਾਜ ਦੇ ਕੋਠੇ ਪਿੱਪਲੀ ਵਿਖੇ ਜਿੰਮ ਹਾਲ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਸਿੱਧੂ ਨਾਲ ਮੁਹਤਬਰ । ਤਸਵੀਰ : ਸੁਖਪਾਲ ਮਹਿਰਾਜ 19-11-2026
ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਰਾਮਪੁਰਾ ਫੂਲ ਦੇ ਕੋਠੇ ਪਿੱਪਲੀ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਜਿੰਮ ਹਾਲ ਅਤੇ ਜਿੰਮ ਦੇ ਸਾਮਾਨ ਦਾ ਉਦਘਾਟਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕੀਤਾ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਮਕਸਦ ਤਹਿਤ ਹਲਕੇ ਦੇ ਪਿੰਡਾਂ ਵਿਚ ਖੇਡ ਮੈਦਾਨਾਂ ਅਤੇ ਜਿਮਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੇ ਹੀ ਇਲਾਕੇ ਵਿੱਚ ਕਸਰਤ ਅਤੇ ਖੇਡਾਂ ਲਈ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗਾ ਨਿਵੇਕਲਾ ਉਪਰਾਲਾ ਵੀ ਇਸੇ ਦਿਸ਼ਾ ਵਿਚ ਇੱਕ ਅਹਿਮ ਕਦਮ ਹੈ, ਜਿਸ ਰਾਹੀਂ ਸੂਬੇ ਦੇ ਵੱਡੀ ਗਿਣਤੀ ਵਿਚ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਮਿਲ ਰਿਹਾ ਹੈ ਅਤੇ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਨਵੇਂ ਜਿੰਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਆਉਣ ’ਤੇ ਬੀਬੀਆਂ ਨੂੰ ਦਿੱਤੇ ਜਾ ਰਹੇ ਪੈਸੇ ਡੇਢ ਗੁਣਾ ਕਰਾਂਗੇ-ਚਰਨਜੀਤ ਸਿੰਘ ਚੰਨੀ ਜਵਾਨੀ ਸੰਭਾਲ ਸਾਈਕਲ ਯਾਤਰਾ... ਅਗਲੀ ਖ਼ਬਰ ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੈਸਲਮੇਰ ਤੇ ਬੀਕਾਨੇਰ ਦਾ ਟੂਰ ਲਗਾਇਆ
Ad Position 24