ਦੂਨ ਸਕੂਲ ਕਰਾੜਵਾਲਾ ਵਿਖੇ ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
ਚਾਉਕੇ, 18 ਨਵੰਬਰ (ਮਨਜੀਤ ਸਿੰਘ ਘੜੈਲੀ)- ਬੀਤੇ ਦਿਨ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਬਾਲ ਦਿਵਸ ਨੂੰ ਸਮਰਪਿਤ ਖੇਡਾਂ ਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸ਼ੁਰੂਆਤ ਅਧਿਆਪਕਾਂ ਵਲੋਂ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਨਾਲ ਕੀਤੀ ਗਈ।
ਚਾਉਕੇ, 18 ਨਵੰਬਰ (ਮਨਜੀਤ ਸਿੰਘ ਘੜੈਲੀ)- ਬੀਤੇ ਦਿਨ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਬਾਲ ਦਿਵਸ ਨੂੰ ਸਮਰਪਿਤ ਖੇਡਾਂ ਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸ਼ੁਰੂਆਤ ਅਧਿਆਪਕਾਂ ਵਲੋਂ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਨਾਲ ਕੀਤੀ ਗਈ। ਪ੍ਰਾਰਥਨਾ ਦੌਰਾਨ ਬੱਚਿਆਂ ਦੇ ਸੁਨਹਿਰੀ ਭਵਿੱਖ ਅਤੇ ਚੰਗੇ ਜੀਵਨ ਦੀ ਕਾਮਨਾ ਕੀਤੀ ਗਈ। ਇਸ ਮੌਕੇ ਸਕੂਲ ਦੇ ਛੋਟੇ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਦਾ ਆਯੋਜਨ ਕੀਤਾ ਗਿਆ। ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਨ੍ਹਾਂ ਖੇਡਾਂ ’ਚ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਬੱਚਿਆਂ ਵਲੋਂ ਇੱਕ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਵਿਚ ਗੀਤਾਂ, ਨਾਚਾਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਪੂਰਾ ਸਕੂਲ ਖ਼ੁਸ਼ੀਆਂ ਅਤੇ ਉਤਸ਼ਾਹ ਦੇ ਮਾਹੌਲ ਨਾਲ ਗੂੰਜ ਉੱਠਿਆ। ਸਕੂਲ ਦੇ ਪ੍ਰਿੰਸੀਪਲ ਮੀਨਾਕਸ਼ੀ ਚੌਧਰੀ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਬੱਚਿਆਂ ਨੂੰ ਹਰ ਖੇਤਰ ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਇਹ ਦਿਨ ਬੱਚਿਆਂ ਲਈ ਬੇਹੱਦ ਯਾਦਗਾਰੀ ਸਾਬਤ ਹੋਇਆ।