18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਮਰਸਤਾ ਸੰਕਲਪ ਯਾਤਰਾ ’ਚ ਸ਼ਾਮਿਲ ਹੋਣ ਲਈ ਭੁੱਚੋ ਤੋਂ ਭਾਜਪਾ ਵਰਕਰਾਂ ਦੀਆਂ ਦੋ ਬੱਸਾਂ ਰਵਾਨਾ

ਭੁੱਚੋ ਮੰਡੀ, 18 ਨਵੰਬਰ (ਬਿੱਕਰ ਸਿੰਘ ਸਿੱਧੂ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਵਲੋਂ ਕਰਵਾਈ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਵਿਚ ਸ਼ਾਮਿਲ ਹੋਣ ਲਈ ਭੁੱਚੋ ਮੰਡੀ ਹਲਕੇ ਤੋਂ ਭਾਜਪਾ ਵਰਕਰਾਂ ਦੀਆਂ ਦੋ ਬੱਸਾਂ ਸੀਨੀਅਰ ਭਾਜਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਦੀ ਅਗਵਾਈ ਹੇਠ ਜਲੰਧਰ ਲਈ ਰਵਾਨਾ ਹੋਈਆਂ। ਇਸ ਮੌਕੇ ਵਰਕਰਾਂ ਵਿਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 19-11-2026
ਭੁੱਚੋ ਮੰਡੀ, 18 ਨਵੰਬਰ (ਬਿੱਕਰ ਸਿੰਘ ਸਿੱਧੂ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਵਲੋਂ ਕਰਵਾਈ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਵਿਚ ਸ਼ਾਮਿਲ ਹੋਣ ਲਈ ਭੁੱਚੋ ਮੰਡੀ ਹਲਕੇ ਤੋਂ ਭਾਜਪਾ ਵਰਕਰਾਂ ਦੀਆਂ ਦੋ ਬੱਸਾਂ ਸੀਨੀਅਰ ਭਾਜਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਦੀ ਅਗਵਾਈ ਹੇਠ ਜਲੰਧਰ ਲਈ ਰਵਾਨਾ ਹੋਈਆਂ। ਇਸ ਮੌਕੇ ਵਰਕਰਾਂ ਵਿਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਭਾਜਪਾ ਮੰਡਲ ਭੁੱਚੋ ਦੇ ਪ੍ਰਧਾਨ ਵਿਸ਼ਾਲ ਮਹੇਸ਼ਵਰੀ, ਜ਼ਿਲ੍ਹਾ ਮੀਤ ਪ੍ਰਧਾਨ ਰਾਜੀਵ ਟੀਨੂੰ, ਲਹਿਰਾ ਮੁਹੱਬਤ ਮੰਡਲ ਦੇ ਪ੍ਰਧਾਨ ਚਰਨਜੀਤ ਸਿੰਘ, ਹਰਬੰਸ ਸਿੰਘ, ਦਰਸ਼ਨ ਵਾਲਮੀਕਿ, ਵਿੱਕੀ ਵਾਲਮੀਕਿ, ਜਲੌਰ ਸਿੰਘ ਅਤੇ ਬੂਟਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ। ਵਰਕਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਸੰਕਲਪ ਨਾਲ ਯਾਤਰਾ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026 : ਅੰਡਰ-14 ਸਾਲ ’ਚ ਬਠਿੰਡਾ ਦੀਆਂ ਲੜਕੀਆਂ ਬਣੀਆਂ ‘ਚੈਂਪੀਅਨ’ ਫਾਈਨਲ ’ਚ ਮਲੇਰਕੋਟਲਾ ਨੂ... ਅਗਲੀ ਖ਼ਬਰ ਮਹਿਮਾ ਸਰਜਾ ਸਕੂਲ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਪੀ. ਐੱਮ. ਸ੍ਰੀ ਮੇਲੇ ਦਾ ਆਗਾਜ਼
Ad Position 24