18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

26 ਨੂੰ ਸੰਵਿਧਾਨ ਬਚਾਓ ਦਿਵਸ ਮਨਾਉਣ ਦਾ ਸੱਦਾ ਦਿੱਲੀ ਸੰਸਦ ਘਿਰਾਓ ਲਈ ਬਠਿੰਡਾ ਵਿਖੇ ਕਨਵੈਨਸ਼ਨ 1 ਤੇ 2 ਨੂੰ

ਬਠਿੰਡਾ, 18 ਨਵੰਬਰ (ਅਵਤਾਰ ਸਿੰਘ ਕੈਂਥ )- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 26 ਨਵੰਬਰ ਨੂੰ ਸੰਵਿਧਾਨ ਬਚਾਓ ਦਿਵਸ ਮਨਾਉਣ ਤੇ 1-2 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਘਿਰਾਓ ਦੀ ਤਿਆਰੀ ਸੰਬੰਧੀ ਬਠਿੰਡਾ ਵਿਖੇ ਕਨਵੈੱਨਸ਼ਨ ਕੀਤੀ ਗਈ। ਇਸ ਕਨਵੈੱਨਸ਼ਨ ਦੀ ਅਗਵਾਈ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਸ਼ੁਰੂਆਤ ਇਨਕਲਾਬੀ ਯੋਧੇ ਸ਼ਹੀਦ ਬਟੁਕੇਸ਼ਵਰ ਦੱਤ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂ ਜਲੀ ਭੇਟ ਕਰਕੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 19-11-2026
ਬਠਿੰਡਾ, 18 ਨਵੰਬਰ (ਅਵਤਾਰ ਸਿੰਘ ਕੈਂਥ )- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 26 ਨਵੰਬਰ ਨੂੰ ਸੰਵਿਧਾਨ ਬਚਾਓ ਦਿਵਸ ਮਨਾਉਣ ਤੇ 1-2 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਘਿਰਾਓ ਦੀ ਤਿਆਰੀ ਸੰਬੰਧੀ ਬਠਿੰਡਾ ਵਿਖੇ ਕਨਵੈੱਨਸ਼ਨ ਕੀਤੀ ਗਈ। ਇਸ ਕਨਵੈੱਨਸ਼ਨ ਦੀ ਅਗਵਾਈ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਸ਼ੁਰੂਆਤ ਇਨਕਲਾਬੀ ਯੋਧੇ ਸ਼ਹੀਦ ਬਟੁਕੇਸ਼ਵਰ ਦੱਤ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂ ਜਲੀ ਭੇਟ ਕਰਕੇ ਕੀਤੀ ਗਈ। ਕਨਵੈੱਨਸ਼ਨ ਨੂੰ ਸੀਟੂ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਸੰਬੋਧਨ ਕਰਦਿਆਂ ਦੇਸ਼ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਰਾਖੀ ਕਰਨਾ ਬੇਹੱਦ ਜ਼ਰੂਰੀ ਹੈ। 26 ਨਵੰਬਰ 1949 ਨੂੰ ਅਪਣਾਇਆ ਗਿਆ ਸੰਵਿਧਾਨ ਲੋਕਾਂ ਨੂੰ ਵੋਟ ਪਾਉਣ, ਬੋਲਣ, ਜਥੇਬੰਦ ਹੋਣ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦੇ ਅਧਿਕਾਰ ਦਿੰਦਾ ਹੈ। ਮੋਦੀ ਸਰਕਾਰ ਤੋਂ ਸੰਵਿਧਾਨ ਬਚਾਓ ਦਿਵਸ ਵਜੋਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ 1-2 ਦਸੰਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਸੰਸਦ ਘਿਰਾਓ ਲਈ ਦਿੱਲੀ ਚੱਲੋ ਦਾ ਸੱਦਾ ਦਿੱਤਾ, ਕਨਵੈੱਨਸ਼ਨ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੱਡੀ ਗਿਣਤੀ ਵਿਚ ਦਿੱਲੀ ਸੰਸਦ ਘਿਰਾਓ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਰਣਜੀਤ ਕੌਰ, ਕਾਂਤਾ ਰਾਣੀ, ਪ੍ਰਤਿਭਾ ਸ਼ਰਮਾ ਪ੍ਰਕਾਸ਼ ਕੌਰ, ਅੰਮ੍ਰਿਤਪਾਲ ਕੌਰ ਚਾਹਲ, ਗੁਰਮੇਲ ਕੌਰ ਕੋਟਕਪੂਰਾ ਵੀ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਰਾਹੁਲ ਦੀ ਪੰਜਾਬੀ ਯੂਨੀਵਰਸਿਟੀ ਦੀ ਕ੍ਰਿਕਟ ਟੀਮ ’ਚ ਚੋਣ ਅਗਲੀ ਖ਼ਬਰ ਖੇਤ ਦੀ ਸਾਂਝੀ ਵੱਟ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਪਿਉ-ਪੁੱਤ ‘ਤੇ ਹਮਲਾ ਕਰਕੇ ਕੀਤਾ ਜ਼ਖ਼ਮੀ
Ad Position 24