19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ

ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ)- ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਮਨਾਏ ਜਾ ਰਹੇ 14ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ ਅਤੇ ਇਸ ਸਮਾਗਮ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਸ਼ਮੂਲੀਅਤ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਤਿੰਦਰ ਸਿੰਘ ਭੱਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ ਅਤੇ ਪ੍ਰਧਾਨ ਆਮ ਆਦਮੀ ਪਾਰਟੀ ਬਠਿੰਡਾ (ਦਿਹਾਤੀ) ਨੇ ਨੇੜਲੇ ਪਿੰਡ ਆਦਮਪੁਰਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ।

Ad Position 21
No active advertisement
ਪਿੰਡ ਆਦਮਪੁਰਾ ਵਿਖੇ ਮੀਟਿੰਗ ਦੌਰਾਨ ਸਮਰਥਕਾਂ ਨਾਲ ਚੇਅਰਮੈਨ ਜਤਿੰਦਰ ਸਿੰਘ ਭੱਲਾ। ਤਸਵੀਰ: ਸੁਖਪਾਲ ਸਿੰਘ ਸੋਨੀ 20-11-2026
ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ)- ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਮਨਾਏ ਜਾ ਰਹੇ 14ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ ਅਤੇ ਇਸ ਸਮਾਗਮ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਸ਼ਮੂਲੀਅਤ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਤਿੰਦਰ ਸਿੰਘ ਭੱਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ ਅਤੇ ਪ੍ਰਧਾਨ ਆਮ ਆਦਮੀ ਪਾਰਟੀ ਬਠਿੰਡਾ (ਦਿਹਾਤੀ) ਨੇ ਨੇੜਲੇ ਪਿੰਡ ਆਦਮਪੁਰਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ। ਸ.ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਯਤਨ ਕੀਤੇ ਹਨ। ਉਨ੍ਹਾਂ ਦਾਆਵਾ ਕੀਤਾ ਕਿ ਆਪ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਕਾਰਨ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਅ ਤੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਚੇਅਰਮੈਨ ਭੱਲਾ ਨੇ ਕਿਹਾ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲਾ ਸਥਾਪਨਾ ਦਿਵਸ ਸਮਾਗਮ ਪਾਰਟੀ ਦੀਆਂ ਪ੍ਰਾਪਤੀਆਂ, ਵਿਚਾਰਧਾਰਾ ਅਤੇ ਲੋਕਾਂ ਨਾਲ ਜੁੜੇ ਸੰਘਰਸ਼ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਰਵਾਂ ਸਮਰਥਨ ਆਉਣ ਵਾਲੇ ਸਮੇਂ ਵਿਚ ਵੀ ਆਮ ਆਦਮੀ ਪਾਰਟੀ ਦੀ ਤਾਕਤ ਬਣੇਗਾ। ਇਸ ਸਮੇਂ ਸੁਖਮੰਦਰ ਸਿੰਘ ਸਰਪੰਚ, ਜੱਗੀ ਆਦਮਪੁਰਾ, ਕੌਰ ਸਿੰਘ ਮੈਂਬਰ, ਕਗਸੀਰ ਸਿੰਘ ਸਾਬਕਾ ਮੈਂਬਰ, ਡਾ.ਜਗਵੀਰ ਸਿੰਘ, ਸ਼ਮਸ਼ੇਰ ਸਿੰਘ ਛੇਰੀ, ਗੁਰਮੇਲ ਸਿੰਘ ਗੇਲੀ, ਜਸਪਾਲ ਸਿੰਘ ਬੀਜਾ, ਕਾਕਾ ਸਿੰਘ, ਸੀਰਾ ਸਿੰਘ, ਕਾਲਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਰ.ਟੀ.ਓ. ਵਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24