19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਰ.ਟੀ.ਓ. ਵਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) - ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੇਤਰੀ ਟਰਾਂਸਪੋਰਟ ਅਫ਼ਸਰ (ਆਰ. ਟੀ.

Ad Position 21
No active advertisement
ਚਲਾਨ ਕੱਟਣ ਸਮੇਂ ਟਰਾਂਸਪੋਰਟ ਦੇ ਅਧਿਕਾਰੀ। ਅਜੀਤ ਤਸਵੀਰ 20-11-2026
ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) - ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਬਠਿੰਡਾ ਅਮਰਿੰਦਰ ਪਾਲ ਸਿੰਘ ਚੌਹਾਨ ਵਲੋਂ ਅੱਜ ਸਵੇਰੇ ਆਪਣੀ ਟੀਮ ਨਾਲ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਨਿਰਧਾਰਿਤ ਟਰਾਂਸਪੋਰਟ ਨਿਯਮਾਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਿਤ ਰੂਲਾਂ ਦੀ ਜਾਂਚ ਕੀਤੀ। ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ, ਸੰਗਤ ਕਲਾਂ ਦੀਆਂ ਪੰਜ ਬੱਸਾਂ ਦੇ ਚਲਾਨ ਕੱਟੇ ਗਏ ਅਤੇ ਜੁਰਮਾਨੇ ਦੀ ਰਕਮ ਵੀ ਜਮ੍ਹਾ ਕਰਵਾਈ ਗਈ।ਆਰ.ਟੀ.ਓ ਨੇ ਦੱਸਿਆ ਕਿ ਇਹ ਵਿਸ਼ੇਸ਼ ਚੈਕਿੰਗ ਮੁਹਿੰਮ ਸਰਕਾਰ ਦੀ ਸੇਫ਼ ਸਕੂਲ ਵਾਹਨ ਪਾਲਿਸੀ ਦੇ ਉਦੇਸ਼ਾਂ ਤਹਿਤ ਚਲਾਈ ਗਈ ਹੈ, ਤਾਂ ਜੋ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਅਤੇ ਭਰੋਸੇਯੋਗ ਆਵਾਜਾਈ ਸਹੂਲਤ ਮੁਹੱਈਆ। ਇਸ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ , ਸੁਰੱਖਿਆ ਉਪਕਰਨ, ਸਿਖਲਾਈ ਪ੍ਰਾਪਤ ਡਰਾਈਵਰਾਂ ਅਤੇ ਸਹਾਇਕਾਂ ਸਮੇਤ ਹੋਰ ਲਾਜ਼ਮੀ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਹ ਚੈਕਿੰਗ ਡਿਪਟੀ ਕਮਿਸ਼ਨਰ ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਉਪਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਕੀਤੀ ਗਈ। ਆਰ.ਟੀ.ਓ ਨੇ ਸਮੂਹ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਸਕੂਲੀ ਬੱਸਾਂ ਦੇ ਆਪ੍ਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਵਿਚ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਅਤੇ ਕਾਨੂੰਨੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਕੂਲੀ ਆਵਾਜਾਈ ਸਬੰਧੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ ‘ਤੇ ਸਬੰਧਿਤ ਵਿਭਾਗ ਦੇ ਧਿਆਨ ਵਿਚ ਲਿਆਉਣ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵਲੋਂ ਭਵਿੱਖ ਵਿਚ ਵੀ ਸਮੇਂ-ਸਮੇਂ ‘ਤੇ ਅਜਿਹੀਆਂ ਚੈਕਿੰਗਾਂ ਅਤੇ ਇਨਫੋਰਸਮੈਂਟ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ। ਇਨ੍ਹਾਂ ਮੁਹਿੰਮਾਂ ਦਾ ਮਕਸਦ ਸਿਰਫ਼ ਚਲਾਨ ਕਰਨਾ ਹੀ ਨਹੀਂ, ਸਗੋਂ ਜਾਗਰੂਕਤਾ ਪੈਦਾ ਕਰਨਾ, ਜਵਾਬਦੇਹੀ ਯਕੀਨੀ ਬਣਾਉਣਾ ਅਤੇ ਸਕੂਲੀ ਆਵਾਜਾਈ ਪ੍ਰਣਾਲੀ ਨੂੰ ਹੋਰ ਸੁਰੱਖਿਅਤ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਜੈ ਸਿੰਘ ਵਾਲਾ ਦੇ ਖ਼ਰੀਦ ਕੇਂਦਰ ’ਚ ਝੋਨੇ ਦੀ ਬੋਲੀ ਨਾ ਲੱਗਣ ਕਾਰਨ ਕਿਸਾਨਾਂ ਵਲੋਂ ਧਰਨਾ, ਸਰਕਾਰ ਵਿਰੁੱਧ ਕੀਤੀ ਨਾਅਰੇਬਾ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ
Ad Position 24