20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਠਿੰਡਾ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਲੰਘੇ ਦੋ ਹਫ਼ਤਿਆਂ ਤੋਂ ਠੱਪ ਮੰਡੀਆਂ ’ਚ ਰੁਲੇ ਕਿਸਾਨ ਕਿਸਾਨ ਆਪਣਾ ਝੋਨਾ ਦੋ ਕਿੱਲੋ ਤੋਂ ਪੰਜ ਕਿੱਲੋ ਦੀ ਕਾਟ ਦੇ ਵਪਾਰੀਆਂ ਨੂੰ ਵੇਚਣ ਲਈ ਮਜਬੂਰ

ਬਠਿੰਡਾ, 19 ਨਵੰਬਰ (ਵੀਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਬਠਿੰਡਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇਹ ਹਨ ਕਿ ਪਿਛਲੇ ਦੋ ਹਫ਼ਤਿਆਂ ਤੋਂ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀ ਵਿਚ ਬੈਠਣ ਲਈ ਮਜਬੂਰ ਹਨ, ਪਰ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਦਾ ਕੋਈ ਪੱਕਾ ਪ੍ਰਬੰਧ ਨਹੀਂ ਹੋ ਰਿਹਾ।

Ad Position 21
No active advertisement
ਅਜੀਤ ਡੈਸਕ 20-11-2026
ਬਠਿੰਡਾ, 19 ਨਵੰਬਰ (ਵੀਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਬਠਿੰਡਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇਹ ਹਨ ਕਿ ਪਿਛਲੇ ਦੋ ਹਫ਼ਤਿਆਂ ਤੋਂ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀ ਵਿਚ ਬੈਠਣ ਲਈ ਮਜਬੂਰ ਹਨ, ਪਰ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਦਾ ਕੋਈ ਪੱਕਾ ਪ੍ਰਬੰਧ ਨਹੀਂ ਹੋ ਰਿਹਾ। ਕਿਸਾਨਾਂ ਅਨੁਸਾਰ 7 ਨਵੰਬਰ ਤੋਂ ਲੈ ਕੇ ਹੁਣ ਤੱਕ ਮੰਡੀ ਵਿਚ ਝੋਨੇ ਦੀ ਖ਼ਰੀਦ ਨਹੀਂ ਕੀਤੀ ਗਈ, ਜਿਸ ਕਾਰਨ ਮੰਡੀ ਵਿਚ ਫ਼ਸਲ ਦੇ ਢੇਰ ਲੱਗੇ ਹੋਏ ਹਨ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਅਨਾਜ ਮੰਡੀ ਵਿਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ। ਇੰਨੀ ਵੱਡੀ ਮਾਤਰਾ ਵਿਚ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਮੰਡੀ ਵਿਚ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਕਿਸਾਨਾਂ ਨੂੰ ਜਿੱਥੇ ਆਪਣੀ ਫ਼ਸਲ ਦੀ ਵਿਕਰੀ ਲਈ ਉਡੀਕ ਕਰਨੀ ਪੈ ਰਹੀ ਹੈ, ਉੱਥੇ ਹੀ ਉਨ੍ਹਾਂ ਨੂੰ ਅਗਲੀ ਫ਼ਸਲ ਦੀ ਤਿਆਰੀ ਅਤੇ ਖੇਤੀਬਾੜੀ ਨਾਲ ਸਬੰਧਿਤ ਹੋਰ ਕੰਮਾਂ ਵਿਚ ਵੀ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਆੜ੍ਹਤੀਆਂ ਵਲੋਂ ਵੀ ਇਸ ਮਾਮਲੇ ਨੂੰ ਲੈ ਕੇ ਖ਼ਰੀਦ ਅਧਿਕਾਰੀਆਂ ਨਾਲ ਵਾਰ-ਵਾਰ ਸੰਪਰਕ ਕੀਤਾ ਜਾ ਰਿਹਾ ਹੈ। ਆੜ੍ਹਤੀਆਂ ਦਾ ਕਹਿਣਾ ਹੈ ਕਿ ਕਈ ਵਾਰ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਉਣ ਦੇ ਬਾਵਜੂਦ ਖ਼ਰੀਦ ਸ਼ੁਰੂ ਕਰਵਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਹਰ ਵਾਰ ਭਰੋਸਾ ਮਿਲਣ ਦੇ ਬਾਵਜੂਦ ਜ਼ਮੀਨੀ ਪੱਧਰ ‘ਤੇ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ। ਮੰਡੀ ਵਿਚ ਫ਼ਸਲ ਲੈ ਕੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਫ਼ਸਲ ਪਾਲਣ ਲਈ ਉਨ੍ਹਾਂ ਨੇ ਮਹੀਨਿਆਂ ਤੱਕ ਮਿਹਨਤ ਕੀਤੀ ਹੈ ਅਤੇ ਹੁਣ ਜਦੋਂ ਫ਼ਸਲ ਵੇਚਣ ਦਾ ਸਮਾਂ ਆਇਆ ਹੈ ਤਾਂ ਉਨ੍ਹਾਂ ਨੂੰ ਆਪਣੀ ਹੀ ਉਪਜ ਵੇਚਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਮੰਡੀ ਵਿਚ ਲੰਮਾ ਸਮਾਂ ਫ਼ਸਲ ਪਈ ਰਹਿਣ ਕਾਰਨ ਕਿਸਾਨਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਖ਼ਰੀਦ ਪ੍ਰਬੰਧਾਂ ਵਿਚ ਬਣੀ ਇਸ ਸਥਿਤੀ ਨੂੰ ਦੇਖਦਿਆਂ ਆੜ੍ਹਤੀਆਂ ਅਤੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਮੰਡੀ ਵਿਚੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦੇ ਵਾਅਦੇ ‘ਤੇ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਅਤੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਬਠਿੰਡਾ ਦੀ ਅਨਾਜ ਮੰਡੀ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਖ਼ਰੀਦ ਕਿਉਂ ਬੰਦ ਹੋਣ ਤੋਂ ਬਠਿੰਡਾ ਦੀ ਦਾਣਾ ਮੰਡੀ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਰੁਲ ਰਹੇ ਕਿਸਾਨਾਂ ਸੁਖਦੇਵ ਸਿੰਘ ਬੀਬੀ ਵਾਲਾ ਅਤੇ ਜੋਗਿੰਦਰ ਸਿੰਘ ਜੱਸੀ ਪਿਉ ਵਾਲਾ ਅਜੀਤ ਨਾਲ ਗੱਲ ਕਰਦੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਦੇ ਇਕ-ਇਕ ਦਾਣਾ ਚੁੱਕਣ ਦੇ ਦਾਅਵੇ ਬਿਲਕੁਲ ਝੂਠੇ ਸਾਬਿਤ ਹੋ ਰਹੇ ਹਨ। ਕਿਸਾਨ ਮੰਡੀਆਂ ਵਿਚ ਰੁਲ ਰਿਹਾ ਕਿਸਾਨਾਂ ਨੇ ਅੱਗੇ ਕਿਹਾ ਕਿ ਕਈ ਕਿਸਾਨ ਮਜਬੂਰੀ ਬੱਸ ਪ੍ਰਾਈਵੇਟ ਵਾਲਿਆਂ ਨੂੰ ਦੋ ਤੋਂ ਪੰਜ ਕਿੱਲੋ ਕਾਟ ਤੇ ਆਪਣਾ ਝ ੋਨਾ ਵੇਚਣ ਲਈ ਮਜਬੂਰ ਹੋ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਵਲੋਂ ਵੀ ਮੰਡੀ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਮੌਜੂਦਾ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ ਚੁੱਕੇ ਹਨ ਤੇ ਕਈ ਕਿਸਾਨ ਮੰਡੀ ਵਿਚੋਂ ਆਪਣਾ ਝੋਨਾ ਵਾਪਸ ਚੁੱਕ ਕੇ ਵੀ ਲੈ ਗਏ ਹਨ। ਹੁਣ ਸਭ ਦੀਆਂ ਨਜ਼ਰਾਂ ਖ਼ਰੀਦ ਅਧਿਕਾਰੀਆਂ ਅਤੇ ਪ੍ਰਸ਼ਾਸਨ ‘ਤੇ ਟਿਕੀਆਂ ਹੋਈਆਂ ਹਨ ਕਿ ਉਹ ਇਸ ਗੰਭੀਰ ਸਮੱਸਿਆ ਦਾ ਹੱਲ ਕਦੋਂ ਕੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਦਿਆਲਪੁਰਾ ਮਿਰਜ਼ਾ ਜ਼ਮੀਨੀ ਵਿਵਾਦ ਦਾ- ਪੰਜਵੇਂ ਦਿਨ ਪਾਣੀ ਵਾਲੀ ਟੈਂਕੀ ’ਤੇ ਡਟੇ ਪਰਿਵਾਰਾਂ ਵਲੋਂ ਜ਼ੋਰਦਾਰ ਨਾਅਰੇਬ... ਅਗਲੀ ਖ਼ਬਰ ਜੈ ਸਿੰਘ ਵਾਲਾ ਦੇ ਖ਼ਰੀਦ ਕੇਂਦਰ ’ਚ ਝੋਨੇ ਦੀ ਬੋਲੀ ਨਾ ਲੱਗਣ ਕਾਰਨ ਕਿਸਾਨਾਂ ਵਲੋਂ ਧਰਨਾ, ਸਰਕਾਰ ਵਿਰੁੱਧ ਕੀਤੀ ਨਾਅਰੇਬਾ...
Ad Position 24