19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਤਲਵੰਡੀ ਸਾਬੋ, 19 ਨਵੰਬਰ (ਰਵਜੋਤ ਸਿੰਘ ਰਾਹੀ)- ਵਿਦਿਆਰਥੀਆਂ ਵਿਚ ਸਿਹਤ ਅਤੇ ਦੰਦਾਂ ਦੀ ਸਹੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 20-11-2026
ਤਲਵੰਡੀ ਸਾਬੋ, 19 ਨਵੰਬਰ (ਰਵਜੋਤ ਸਿੰਘ ਰਾਹੀ)- ਵਿਦਿਆਰਥੀਆਂ ਵਿਚ ਸਿਹਤ ਅਤੇ ਦੰਦਾਂ ਦੀ ਸਹੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ, ਲੋਕ-ਸੰਪਰਕ ਵਿਭਾਗ ਤੇ ਡਾਇਰੈਕਟਰ ਵਿਦਿਆਰਥੀ ਭਲਾਈ ਵਲੋਂ ਫੈਕਲਟੀ ਆਫ਼ ਅਲਾਇਡ ਐਂਡ ਹੈਲਥ ਕੇਅਰ ਤੇ ਕਾਲਜ ਆਫ਼ ਫਾਰਮਾਸਿਊਟੀਕਲ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਚੈੱਕ-ਅੱਪ ਕੈਂਪ ਲਗਾਇਆ ਕੀਤਾ ਗਿਆ। ਜਿਸ ਵਿਚ ਡਾ. ਰਜਨੀਸ਼ ਜਿੰਦਲ ਤੇ ਡਾ. ਮੁਸਕਾਨ ਗਰਗ ਦੀ ਟੀਮ ਵੱਲੋਂ 150 ਤੋਂ ਵੱਧ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੇ ਦੰਦਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜ ਮੁਤਾਬਿਕ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਲੋਕ-ਸੰਪਰਕ ਲਵਲੀਨ ਸੱਚਦੇਵਾ ਵਲੋਂ ਡਾ. ਜਿੰਦਲ ਅਤੇ ਉਨ੍ਹਾਂ ਦੀ ਟੀਮ ਨੂੰ ਸਮ੍ਰਿਤੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਕੈਂਪ ਬਾਰੇ ਜਾਣਕਾਰੀ ਦਿੰਦਿਆਂ ਡਾ. ਕੌਰ ਨੇ ਦੱਸਿਆ ਕਿ ਪੰਜਾਬ ਦੇ ਕੁਝ ਦੱਖਣ-ਪੱਛਮੀ ਇਲਾਕਿਆਂ ਵਿਚ ਧਰਤੀ ਹੇਠਲੇ ਮਾੜੇ ਪਾਣੀ ਦੀ ਵਰਤੋਂ ਕਾਰਨ ਲੋਕਾਂ ਦੇ ਦੰਦਾਂ ਅਤੇ ਹੱਡੀਆਂ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤੰਦਰੁਸਤ ਸਰੀਰ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ਼ ਦਾ ਵਾਸਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਦੰਦਾਂ ਦੀ ਸਾਫ਼-ਸਫ਼ਾਈ ਨਾ ਰੱਖਣ ਕਾਰਣ ਮਨੁੱਖ ਕਈ ਸੰਭਾਵਿਤ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ। ਮਾਹਿਰਾਂ ਦੀ ਟੀਮ ਵਿਚ ਸ਼ਾਮਿਲ ਗੀਤਾ, ਬੋਵਿਨ ਅਤੇ ਅਰਪਨ ਵਲੋਂ ਦੰਦਾਂ ਨੂੰ ਸਿਹਤਮੰਦ ਰੱਖਣ ਦੇ ਤਰੀਕਿਆਂ ਅਤੇ ਸਹੀ ਬਰਸ਼ਿੰਗ ਕਰਨ ਬਾਰੇ ਦੇ ਸੁਝਾਅ ਸਾਂਝੇ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਕਾਂਗੜ ਦੀ ਪੰਜਾਬ ਕਾਂਗਰਸ ਚੋਣ ਕਮੇਟੀ ਦੇ ਮੈਂਬਰ ਵਜੋਂ ਨਿਯੁਕਤੀ ਨਾਲ ਵਰਕਰਾਂ ਦੇ ਹੋਏ ਹੌਂਸਲੇ ਬੁਲੰਦ- ਬੂਟਾ ਸਿੰਘ ਸਿੱਧ... ਅਗਲੀ ਖ਼ਬਰ ਮਹਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀ ਜਿੰਮੀ ਇੰਸਾਂ ਨੂੰ ਮਿਲਿਆ ਆਨਰੇਰੀ ਡਾਕਟਰੇਟ ਦਾ ਐਵਾਰਡ
Ad Position 24