19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਾਂਗੜ ਦੀ ਪੰਜਾਬ ਕਾਂਗਰਸ ਚੋਣ ਕਮੇਟੀ ਦੇ ਮੈਂਬਰ ਵਜੋਂ ਨਿਯੁਕਤੀ ਨਾਲ ਵਰਕਰਾਂ ਦੇ ਹੋਏ ਹੌਂਸਲੇ ਬੁਲੰਦ- ਬੂਟਾ ਸਿੰਘ ਸਿੱਧੂ

ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਨੌਜਵਾਨਾਂ ਨੂੰ ਬਚਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਸਮਰਥਕਾਂ ਅਤੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਬੂਟਾ ਸਿੰਘ ਸਿੱਧੂ ਸਰਗਰਮ ਆਗੂ ਯੂਥ ਕਾਂਗਰਸ ਅਤੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈਕਾ ਨੇ ਕੀਤਾ।

Ad Position 21
No active advertisement
ਬੂਟਾ ਸਿੰਘ ਸਿੱਧੂ ਯੂਥ ਆਗੂ। 20-11-2026
ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਨੌਜਵਾਨਾਂ ਨੂੰ ਬਚਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਸਮਰਥਕਾਂ ਅਤੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਬੂਟਾ ਸਿੰਘ ਸਿੱਧੂ ਸਰਗਰਮ ਆਗੂ ਯੂਥ ਕਾਂਗਰਸ ਅਤੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈਕਾ ਨੇ ਕੀਤਾ। ਸ. ਸਿੱਧੂ ਨੇ ਕਿਹਾ ਕਿ ਚੰਨੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੀ ਜਾ ਰਹੀ ਪਹਿਲਕਦਮੀ ਸਮੇਂ ਦੀ ਅਹਿਮ ਲੋੜ ਹੈ, ਜਿਸ ਕਰਕੇ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਗੰਭੀਰ ਚੁਨੌਤੀ ਦਿੱਤੀ ਹੈ, ਜਿਸ ਦੇ ਖ਼ਾਤਮੇ ਲਈ ਸਿਆਸੀ ਬਿਆਨਾਂ ਦੀ ਬਜਾਏ ਠੋਸ ਯਤਨਾਂ ਅਤੇ ਲੋਕਾਂ ਦੀ ਸ਼ਮੂਲੀਅਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਿੰਡਾਂ ਵਿਚ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾ ਰਹੀ ਹੈ। ਬੂਟਾ ਸਿੰਘ ਸਿੱਧੂ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਪੰਜਾਬ ਕਾਂਗਰਸ ਚੋਣ ਕਮੇਟੀ ਦੇ ਮੈਂਬਰ ਵਜੋਂ ਨਿਯੁਕਤੀ ਨਾਲ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਵਧਿਆ ਹੈ। ਉਨ੍ਹਾਂ ਦੇ ਤਜਰਬੇ ਤੇ ਪਾਰਟੀ ਪ੍ਰਤੀ ਸਮਰਪਣ ਨਾਲ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਰਾਮਪੁਰਾ ਫੂਲ ਅੰਦਰ ਕਾਂਗਰਸ ਹੋਰ ਮਜ਼ਬੂਤ ਹੋ ਕੇ ਉਭਰੇਗੀ। ਸ. ਸਿੱਧੂ ਨੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਨਿਯੁਕਤੀ ਨੂੰ ਲੈ ਕੇ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਟੋਲ ਪਲਾਜ਼ੇ ਸਹੂਲਤ ਦੇਣ ਲਈ ਬਣੇ ਹਨ, ਵਾਹਨ ਚਾਲਕਾਂ ਦੀ ਲੁੱਟ ਕਰਨ ਲਈ ਨਹੀਂ- ਲਾਭ ਚੰਦ ਸ਼ਰਮਾ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24