19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਥਾਣਾ ਸੰਗਤ ਦੀ ਪੁਲਿਸ ਨੂੰ ਵੱਡੀ ਸਫਲਤਾ, 260 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਸੰਗਤ ਮੰਡੀ, 19 ਨਵੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 20-11-2026
ਸੰਗਤ ਮੰਡੀ, 19 ਨਵੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਹਰਿਆਣਾ ਦੀ ਹੱਦ ਨਾਲ ਲੱਗਦੀ ਨਰਸਿੰਘ ਕਾਲੋਨੀ ਤੋਂ ਰੇਲਵੇ ਲਾਈਨ ਦੇ ਨਾਲ ਪਿੰਡ ਪਥਰਾਲਾ ਵੱਲ ਜਾਂਦੀ ਲਿੰਕ ਸੜਕ ‘ਤੇ ਭਾਰਤਮਾਲਾ ਸੜਕ ਦੇ ਪੁਲ ਹੇਠਾਂ ਪਹੁੰਚੀ ਤਾਂ ਉੱਥੇ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਬੈਠੇ ਲਿਫ਼ਾਫ਼ੇ ਦੀ ਫਰੋਲਾ-ਫਰੋਲੀ ਕਰਦੇ ਦਿਖਾਈ ਦਿੱਤੇ। ਪੁਲਿਸ ਦੀ ਗੱਡੀ ਨੂੰ ਦੇਖ ਕੇ ਦੋਵੇਂ ਨੌਜਵਾਨ ਘਬਰਾ ਗਏ, ਜਿਸ ‘ਤੇ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਤਰਸੇਮ ਸਿੰਘ ਵਾਸੀ ਮਹਿਣਾ, ਥਾਣਾ ਲੰਬੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਸੁਨੀਲ ਭਾਰਤੀ ਉਰਫ਼ ਸਾਹਿਲ ਪੁੱਤਰ ਬੱਬੂ ਸਿੰਘ ਵਾਸੀ ਰੇੜਵਾ, ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਵਜੋਂ ਕੀਤੀ ਗਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਨਹਿਰ ਕਿਨਾਰੇ ਸਕੂਟਰੀ ਸਵਾਰ ’ਤੇ ਕਾਪੇ ਨਾਲ ਹਮਲਾ ਲੁੱਟ ਦੀ ਕੋਸ਼ਿਸ ਨਾਕਾਮ ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਰੋਸ ਪ੍ਰਦਰਸ਼ਨ
Ad Position 24