19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਾਂਗਰਸੀ ਆਗੂ ਦਰਸ਼ਨ ਸਿੰਘ ਜੀਦਾ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ

ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜਨਰਲ ਸਕੱਤਰ ਦਰਸ਼ਨ ਸਿੰਘ ਜੀਦਾ ਨੇ ਅੱਜ ਜਲੰਧਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦਰਸ਼ਨ ਸਿੰਘ ਜੀਦਾ ਵਲੋਂ ਚਰਨਜੀਤ ਸਿੰਘ ਚੰਨੀ ਦਾ ਸਨਮਾਨ ਵੀ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜਨਰਲ ਸਕੱਤਰ ਦਰਸ਼ਨ ਸਿੰਘ ਜੀਦਾ ਨੇ ਅੱਜ ਜਲੰਧਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦਰਸ਼ਨ ਸਿੰਘ ਜੀਦਾ ਵਲੋਂ ਚਰਨਜੀਤ ਸਿੰਘ ਚੰਨੀ ਦਾ ਸਨਮਾਨ ਵੀ ਕੀਤਾ ਗਿਆ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਹੋਈ। ਖ਼ਾਸ ਤੌਰ ’ਤੇ ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ, ਕਾਂਗਰਸ ਪਾਰਟੀ ਦੀ ਜਥੇਬੰਦਕ ਸਥਿਤੀ ਅਤੇ ਪਾਰਟੀ ਦੀਆਂ ਸਰਗਰਮੀਆਂ ਬਾਰੇ ਦਰਸ਼ਨ ਸਿੰਘ ਜੀਦਾ ਨੇ ਚਰਨਜੀਤ ਸਿੰਘ ਚੰਨੀ ਨੂੰ ਜਾਣੂ ਕਰਵਾਇਆ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਵਿਚ ਵਿਚਰ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਨੇ ਦਰਸ਼ਨ ਸਿੰਘ ਜੀਦਾ ਨੂੰ ਤਕੜੇ ਹੋ ਕੇ ਕੰਮ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣੀਆਂ ਸਰਗਰਮੀਆਂ ਹੋਰ ਤੇਜ਼ ਕਰਨ ਲਈ ਵੀ ਕਿਹਾ ਹੈ। ਜੀਦਾ ਨੇ ਕਿਹਾ ਕਿ ਬਠਿੰਡਾ ਸ਼ਹਿਰੀ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਲੋੜ ਹੈ, ਇਸ ਸੰਬੰਧੀ ਉਨ੍ਹਾਂ ਸਾਬਕਾ ਮੁੱਖ ਮੰਤਰੀ ਨੂੰ ਆਪਣੇ ਸੁਝਾਵ ਦਿੱਤੇ ਹਨ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨਾਲ ਹੋਈ ਇਸ ਮੁਲਾਕਾਤ ਨੂੰ ਪਾਰਟੀ ਦੇ ਭਵਿੱਖੀ ਸਿਆਸੀ ਪ੍ਰੋਗਰਾਮਾਂ ਸੰਬੰਧੀ ਵਿਚਾਰ ਸਾਂਝੇ ਕਰਨ ਦਾ ਅਹਿਮ ਮੌਕਾ ਦੱਸਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਮੌੜ ਦੀ ਕਾਂਗਰਸ ਸਿਆਸਤ ’ਚ ਵੱਡੀ ਹਲਚਲ, ਕਰਨ ਵੜਿੰਗ ਦੇ ਗ੍ਰਹਿ ਪ੍ਰਵੇਸ਼ ਨੇ ਛੇੜੀ ਨਵੀਂ ਚਰਚਾ ਅਗਲੀ ਖ਼ਬਰ ਸਰਹਿੰਦ ਨਹਿਰ ਕਿਨਾਰੇ ਸਕੂਟਰੀ ਸਵਾਰ ’ਤੇ ਕਾਪੇ ਨਾਲ ਹਮਲਾ ਲੁੱਟ ਦੀ ਕੋਸ਼ਿਸ ਨਾਕਾਮ
Ad Position 24