21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

22 ਨਵੰਬਰ ਅਤੇ 6 ਦਸੰਬਰ ਨੂੰ ਵੋਟਾਂ ਸਬੰਧੀ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 20 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਚਲਾਈ ਗਈ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵਿਸ਼ੇਸ ਕੈਂਪ 22 ਨਵੰਬਰ ਦਿਨ ਐਤਵਾਰ ਅਤੇ 6 ਦਸੰਬਰ 2026 ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਜ਼ਿਲ੍ਹਾ ਬਠਿੰਡਾ ਦੇ ਸਮੂਹ ਬੂਥਾਂ ’ਤੇ ਬੂਥ ਲੈਵਲ ਅਫ਼ਸਰ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।

Ad Position 21
No active advertisement
ਅਜੀਤ ਡੈਸਕ 21-11-2026
ਬਠਿੰਡਾ, 20 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਚਲਾਈ ਗਈ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵਿਸ਼ੇਸ ਕੈਂਪ 22 ਨਵੰਬਰ ਦਿਨ ਐਤਵਾਰ ਅਤੇ 6 ਦਸੰਬਰ 2026 ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਜ਼ਿਲ੍ਹਾ ਬਠਿੰਡਾ ਦੇ ਸਮੂਹ ਬੂਥਾਂ ’ਤੇ ਬੂਥ ਲੈਵਲ ਅਫ਼ਸਰ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਜ਼ਿਲ੍ਹਾ ਬਠਿੰਡਾ ਦੇ ਸਮੂਹ ਚੋਣ ਹਲਕਿਆਂ ਵਿਚ ਬੀ ਐਲ ਓਜ਼ 22 ਨਵੰਬਰ 2026 ਅਤੇ 6 ਦਸੰਬਰ 2026 (ਦਿਨ ਐਤਵਾਰ), ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵਿਸ਼ੇਸ਼ ਤੌਰ ’ਤੇ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਫਾਰਮ ਨੰਬਰ 6 ਨਵੀਂ ਵੋਟ ਬਣਵਾਉਣ ਲਈ ਵਰਤਿਆ ਜਾਵੇਗਾ। ਜਿਨ੍ਹਾਂ ਯੋਗ ਨਾਗਰਿਕਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਵੋਟ ਅਜੇ ਤੱਕ ਵੋਟਰ ਸੂਚੀ ਵਿਚ ਦਰਜ ਨਹੀਂ ਹੈ, ਉਹ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਕੇ ਆਨਲਾਈਨ ਪੋਰਟਲ ਜਾਂ ਮੋਬਾਇਲ ਐਪ ਦੁਆਰਾ ਜਾਂ ਆਫਲਾਈਨ ਭਰਕੇ ਆਪਣੇ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਜਮ੍ਹਾਂ ਕਰਵਾ ਸਕਦੇ ਹਨ। ਇਸ ਤਰ੍ਹਾਂ ਫਾਰਮ ਨੰਬਰ 7 ਵੋਟ ਕਟਵਾਉਣ ਲਈ ਭਰਨਾ ਹੋਵੇਗਾ। ਮ੍ਰਿਤਕ ਵੋਟਰਾਂ, ਡੁਪਲੀਕੇਟ ਵੋਟਾਂ ਜਾਂ ਨਿਯਮਾਂ ਅਨੁਸਾਰ ਹੋਰ ਯੋਗ ਆਧਾਰਾਂ ’ਤੇ ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਰਾਹੀਂ ਬਿਨੈ-ਪੱਤਰ ਦਿੱਤਾ ਜਾ ਸਕਦਾ ਹੈ। ਫਾਰਮ ਨੰਬਰ 8 ਦੀ ਵਰਤੋਂ ਸੋਧ, ਰਿਹਾਇਸ਼ ਬਦਲਣ ਅਤੇ ਵੋਟਰ ਆਈ ਕਾਰਡ ਸਬੰਧੀ ਸਬੰਧੀ ਸੇਵਾਵਾਂ ਲਈ ਭਰਿਆ ਜਾਵੇਗਾ। ਇਸ ਤਰ੍ਹਾਂ ਫਾਰਮ ਨੰਬਰ 8 ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਸੋਧ ਕਰਵਾਉਣ ਲਈ, ਰਿਹਾਇਸ਼ ਬਦਲਣ ਕਾਰਨ ਵੋਟ ਤਬਦੀਲ ਕਰਵਾਉਣ ਲਈ ਵਰਤਿਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਵਾਲੀ ਸਖੀ ਟੀਮ ਦਾ ਗੋਪਾਲ ਸਿੰਘ ਕੋਟਫੱਤਾ ਵਲੋਂ ਸਨਮਾਨ ਅਗਲੀ ਖ਼ਬਰ ਪੇਂਡੂ ਸਿਹਤ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ : ਵਧੀਕ ਡਿਪਟੀ ਕਮਿਸ਼ਨਰ
Ad Position 24