ਪ੍ਰਾਇਮਰੀ ਵਿੰਗ ਦੀਆਂ ਸਕੂਲੀ ਖੇਡਾਂ ‘ਚੋਂ ਖਾਲਸਾ ਸਕੂਲ ਦੇ ਖਿਡਾਰੀਆਂ ਨੇ ਹਾਸਲ ਕੀਤੀਆਂ ਜਿੱਤਾਂ
ਤਲਵੰਡੀ ਸਾਬੋ, 20 ਨਵੰਬਰ (ਰਵਜੋਤ ਸਿੰਘ ਰਾਹੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਾਇਮਰੀ ਵਿੰਗ ਦੇ ਖਿਡਾਰੀਆਂ ਨੇ ਪ੍ਰਾਇਮਰੀ ਵਿੰਗ ਦੀਆਂ ਸੈਂਟਰ ਅਤੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਝੋਲੀ ਕਈ ਮੈਡਲ ਪਾਏ ਹਨ। ਪ੍ਰਬੰਧਕਾਂ ਦੱਸਿਆ ਕਿ ਤਲਵੰਡੀ ਸਾਬੋ ਵਿਖੇ ਹੋਈਆਂ ਸੈਂਟਰ ਪੱਧਰੀ ਖੇਡਾਂ ਦੌਰਾਨ ਸਕੂਲ ਦੀਆਂ ਟੀਮਾਂ ਨੇ ਮਿੰਨੀ ਹੈਂਡਬਾਲ ਅਤੇ ਕਬੱਡੀ ਵਿਚ ਪਹਿਲਾ ਸਥਾਨ ਜਦਕਿ ਫੁੱਟਬਾਲ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।
ਤਲਵੰਡੀ ਸਾਬੋ, 20 ਨਵੰਬਰ (ਰਵਜੋਤ ਸਿੰਘ ਰਾਹੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਾਇਮਰੀ ਵਿੰਗ ਦੇ ਖਿਡਾਰੀਆਂ ਨੇ ਪ੍ਰਾਇਮਰੀ ਵਿੰਗ ਦੀਆਂ ਸੈਂਟਰ ਅਤੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਝੋਲੀ ਕਈ ਮੈਡਲ ਪਾਏ ਹਨ। ਪ੍ਰਬੰਧਕਾਂ ਦੱਸਿਆ ਕਿ ਤਲਵੰਡੀ ਸਾਬੋ ਵਿਖੇ ਹੋਈਆਂ ਸੈਂਟਰ ਪੱਧਰੀ ਖੇਡਾਂ ਦੌਰਾਨ ਸਕੂਲ ਦੀਆਂ ਟੀਮਾਂ ਨੇ ਮਿੰਨੀ ਹੈਂਡਬਾਲ ਅਤੇ ਕਬੱਡੀ ਵਿਚ ਪਹਿਲਾ ਸਥਾਨ ਜਦਕਿ ਫੁੱਟਬਾਲ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਮੁਕਾਬਲਿਆਂ ਵਿਚ ਵੀ ਖਿਡਾਰੀਆਂ ਦਾ ਦਬਦਬਾ ਰਿਹਾ, ਜਿਸ ਤਹਿਤ 100 ਮੀਟਰ ਦੌੜ ਵਿਚ ਪਹਿਲਾ, 200 ਮੀਟਰ ਵਿਚ ਪਹਿਲਾ ਤੇ ਤੀਸਰਾ, 400 ਮੀਟਰ ਵਿੱਚ ਦੂਜਾ ਤੇ ਤੀਸਰਾ ਅਤੇ 600 ਮੀਟਰ ਦੌੜ ਵਿੱਚ ਤੀਸਰਾ ਸਥਾਨ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਬਲਾਕ ਪੱਧਰੀ ਖੇਡਾਂ ਵਿਚ ਆਪਣੀ ਜੇਤੂ ਮੁਹਿੰਮ ਜਾਰੀ ਰੱਖਦਿਆਂ ਵਿਦਿਆਰਥੀਆਂ ਨੇ ਕਬੱਡੀ, 100 ਮੀਟਰ ਅਤੇ 200 ਮੀਟਰ ਦੌੜਾਂ ਵਿਚ ਪਹਿਲਾ ਸਥਾਨ ਅਤੇ ਫੁੱਟਬਾਲ ਵਿੱਚ ਦੂਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਰਣਜੀਤ ਸਿੰਘ ਮਲਕਾਣਾ ਅਤੇ ਸਮੂਹ ਮੈਂਬਰਾਂ ਨੇ ਖਿਡਾਰੀਆਂ ਤੇ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ, ਪ੍ਰਾਇਮਰੀ ਇੰਚਾਰਜ ਜਸਵਿੰਦਰ ਕੌਰ, ਡੀ.ਪੀ.ਈ. ਹਰਪਾਲ ਸਿੰਘ, ਪਵਨਦੀਪ ਸਿੰਘ, ਹਰਿੰਦਰ ਸਿੰਘ ਅਤੇ ਸਮੂਹ ਸਟਾਫ ਵਲੋਂ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।