21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਟੀਚੇ ਤੋਂ ਵੱਧ ਝੋਨੇ ਦੀ ਖ਼ਰੀਦ ਨੇ ਪੰਜਾਬ ਸਰਕਾਰ ਲਈ ਖੜ੍ਹੀ ਕੀਤੀ ਭੰਡਾਰਨ ਦੀ ਮੁਸੀਬਤ ਲਈ ਆਪਣੇ ਪੱਧਰ ‘ਤੇ ਲੋੜੀਂਦੇ ਪ੍ਰਬੰਧ ਅਤੇ ਸਮਰੱਥਾ ਨਹੀਂ

ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਚ ਝੋਨੇ ਦੀ ਖ਼ਰੀਦ ਦਾ ਸੰਕਟ ਅਜੇ ਵੀ ਬਰਕਰਾਰ ਹੈ। ਕੇਂਦਰ ਸਰਕਾਰ ਵਲੋਂ ਮਿੱਥੇ 180 ਲੱਖ ਮੀਟ੍ਰਿਕ ਟਨ ਦੇ ਖ਼ਰੀਦ ਟੀਚੇ ਨੂੰ ਪਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਵਾਧੂ ਝੋਨੇ ਦੀ ਖ਼ਰੀਦ ਦੇ ਯਤਨ ਕਰ ਰਹੀ ਹੈ, ਪਰ ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਿਨ੍ਹਾਂ ਇਹ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਦੀ ਨਜ਼ਰ ਨਹੀਂ ਆ ਰਹੀ, ਦੂਜੇ ਪਾਸੇ, ਵਾਧੂ ਝੋਨੇ ਦੀ ਚੁਕਾਈ ਅਤੇ ਭੰਡਾਰਨ ਵੀ ਸਰਕਾਰ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ।

Ad Position 21
No active advertisement
ਸਰੂਪ ਸਿੰਘ ਰਾਮਾਂ 22-11-2026
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਚ ਝੋਨੇ ਦੀ ਖ਼ਰੀਦ ਦਾ ਸੰਕਟ ਅਜੇ ਵੀ ਬਰਕਰਾਰ ਹੈ। ਕੇਂਦਰ ਸਰਕਾਰ ਵਲੋਂ ਮਿੱਥੇ 180 ਲੱਖ ਮੀਟ੍ਰਿਕ ਟਨ ਦੇ ਖ਼ਰੀਦ ਟੀਚੇ ਨੂੰ ਪਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਵਾਧੂ ਝੋਨੇ ਦੀ ਖ਼ਰੀਦ ਦੇ ਯਤਨ ਕਰ ਰਹੀ ਹੈ, ਪਰ ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਿਨ੍ਹਾਂ ਇਹ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਦੀ ਨਜ਼ਰ ਨਹੀਂ ਆ ਰਹੀ, ਦੂਜੇ ਪਾਸੇ, ਵਾਧੂ ਝੋਨੇ ਦੀ ਚੁਕਾਈ ਅਤੇ ਭੰਡਾਰਨ ਵੀ ਸਰਕਾਰ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਿਕ 17 ਨਵੰਬਰ ਤੱਕ ਮੰਡੀਆਂ ਵਿਚ ਝੋਨੇ ਦੀ ਆਮਦ ਲਗਭਗ 188 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਚੁੱਕੀ ਸੀ, ਜਦਕਿ ਸਰਕਾਰੀ ਏਜੰਸੀਆਂ ਵਲੋਂ ਕਰੀਬ 186.59 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਸੀ। ਪੰਜਾਬ ਸਰਕਾਰ ਨੇ ਖ਼ਰੀਦ ਟੀਚਾ 180 ਲੱਖ ਮੀਟ੍ਰਿਕ ਟਨ ਤੋਂ ਵਧਾ ਕੇ 200 ਲੱਖ ਮੀਟ੍ਰਿਕ ਟਨ ਕਰਨ ਅਤੇ ਨਕਦ ਕਰਜ਼ਾ ਹੱਦ 42,786 ਕਰੋੜ ਤੋਂ ਵਧਾ ਕੇ 50 ਹਜ਼ਾਰ ਕਰੋੜ ਰੁਪਏ ਕਰਨ ਦੀ ਮੰਗ ਕੇਂਦਰ ਸਰਕਾਰ ਅੱਗੇ ਰੱਖੀ ਹੈ ਪਰ ਅਜੇ ਤੱਕ ਇਸ ਸਬੰਧੀ ਕੋਈ ਹੁੰਗਾਰਾ ਨਹੀਂ ਮਿਲਿਆ। ਉਧਰ, ਮੰਡੀਆਂ ਵਿਚ ਕਿਸਾਨਾਂ ਦਾ ਝੋਨਾ ਵੱਡੀ ਪੱਧਰ ‘ਤੇ ਵਿਕਣ ਦੀ ਉਡੀਕ ਵਿਚ ਪਿਆ ਹੈ।ਇਸ ਸਮੁੱਚੇ ਸੰਕਟ ਦੀ ਅਹਿਮ ਵਜ੍ਹਾ ਵਾਧੂ ਝੋਨੇ ਦੀ ਚੁਕਾਈ ਅਤੇ ਉਸ ਤੋਂ ਤਿਆਰ ਹੋਣ ਵਾਲੇ ਚੌਲਾਂ ਦੇ ਭੰਡਾਰਨ ਦੀ ਸਮੱਸਿਆ ਹੈ। ਚੌਲ ਮਿੱਲ ਮਾਲਕਾਂ ਤੋਂ ਵਾਧੂ ਝੋਨੇ ਦੀ ਮਿਲਿੰਗ ਕਰਵਾਉਣ ਉਪਰੰਤ ਤਿਆਰ ਹੋਣ ਵਾਲੇ ਚੌਲ ਦੀ ਖ਼ਰੀਦ ਤੇ ਚੁਕਾਈ ਕੇਂਦਰੀ ਏਜੰਸੀ ਐੱਫ.ਸੀ.ਆਈ. ਵਲੋਂ ਕੀਤੀ ਜਾਣੀ ਹੈ। ਸੂਬਾ ਸਰਕਾਰ ਕੋਲ ਆਪਣੇ ਪੱਧਰ ‘ਤੇ ਇਨ੍ਹਾਂ ਚੌਲਾਂ ਦੇ ਭੰਡਾਰਨ ਲਈ ਲੋੜੀਂਦੇ ਪ੍ਰਬੰਧ ਅਤੇ ਸਮਰੱਥਾ ਨਹੀਂ ਹੈ। ਇਸ ਲਈ ਕੇਂਦਰ ਸਰਕਾਰ ਵਲੋਂ ਵਾਧੂ ਝੋਨੇ ਦੀ ਖ਼ਰੀਦ ਦੀ ਮਨਜ਼ੂਰੀ ਦੇਣ ਦੇ ਨਾਲ-ਨਾਲ ਐੱਫ.ਸੀ.ਆਈ. ਰਾਹੀਂ ਚੌਲਾਂ ਦੀ ਚੁਕਾਈ ਅਤੇ ਭੰਡਾਰਨ ਯਕੀਨੀ ਬਣਾਉਣਾ ਵੀ ਲਾਜ਼ਮੀ ਹੈ। ਇਸ ਦੌਰਾਨ ਪੰਜਾਬ ਦੇ ਕੁਲ 2,591 ਖ਼ਰੀਦ ਕੇਂਦਰਾਂ ਵਿਚੋਂ 1,636 ਕੇਂਦਰਾਂ ‘ਤੇ ਖ਼ਰੀਦ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਸਿਰਫ਼ 955 ਖ਼ਰੀਦ ਕੇਂਦਰ ਹੀ ਚਾਲੂ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਬੈਠੇ ਹਨ ਅਤੇ ਅਧਿਕਾਰੀਆਂ ਵਲੋਂ ਬੋਲੀ ਲਗਵਾਈ ਜਾ ਰਹੀ ਹੈ, ਪਰ ਹੁਣ ਖ਼ਰੀਦ ਏਜੰਸੀਆਂ ਵਲੋਂ ਕੀਤੀ ਜਾ ਰਹੀ ਝੋਨੇ ਦੀ ਖ਼ਰੀਦ ਮਹਿਜ਼ ਖਾਨਾਪੂਰਤੀ ਬਣ ਕੇ ਰਹਿ ਗਈ ਹੈ। ਕਿਸਾਨਾਂ ਸਾਹਮਣੇ ਸਭ ਤੋਂ ਵੱਡਾ ਸਵਾਲ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਕਿ ਵਾਧੂ ਖ਼ਰੀਦੇ ਜਾਣ ਵਾਲੇ ਝੋਨੇ ਦੀ ਅਦਾਇਗੀ ਕੌਣ ਕਰੇਗਾ ਅਤੇ ਇਸ ਦੀ ਚੁਕਾਈ ਤੇ ਭੰਡਾਰਨ ਦਾ ਪ੍ਰਬੰਧ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਬੋਲੀ ਲਗਵਾ ਦੇਣ ਨਾਲ ਕਿਸਾਨਾਂ ਦੀ ਸਮੱਸਿਆ ਹੱਲ ਨਹੀਂ ਹੋਣੀ । ਜਦੋਂ ਤੱਕ ਕੇਂਦਰ ਸਰਕਾਰ ਵਾਧੂ ਝੋਨੇ ਦੀ ਖ਼ਰੀਦ ਲਈ ਮਨਜ਼ੂਰੀ ਨਹੀਂ ਦਿੰਦੀ ਅਤੇ ਐੱਫ.ਸੀ.ਆਈ. ਵਲੋਂ ਤਿਆਰ ਚੌਲਾਂ ਦੀ ਚੁਕਾਈ ਯਕੀਨੀ ਨਹੀਂ ਬਣਾਈ ਜਾਂਦੀ, ਉਦੋਂ ਤੱਕ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲਣੀ ਮੁਸ਼ਕਿਲ ਹੈ। ઠ
Ad Position 22
No active advertisement
ਪਿਛਲੀ ਖ਼ਬਰ ਸਵੀਪ ਗਤੀਵਿਧੀਆਂ ਤਹਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੋਟਸ਼ਮੀਰ ਦੇ ਤੀਰਥ ਯਾਤਰੀਆਂ ਵਲੋਂ ਗੋਪਾਲ ਸਿੰਘ ਕੋਟਫੱਤਾ ਦਾ ਵਿਸ਼ੇਸ਼ ਸਨਮਾਨ
Ad Position 24