21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਵੀਪ ਗਤੀਵਿਧੀਆਂ ਤਹਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ

ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਰਾਜੇਸ਼ ਧੀਮਾਨ, ਰਿਟਰਨਿੰਗ ਅਫ਼ਸਰ ਨਰਿੰਦਰ ਸਿੰਘ, ਮੁੱਖ ਪ੍ਰਬੰਧਕ ਬੀ. ਡੀ.

Ad Position 21
No active advertisement
ਅਜੀਤ ਡੈਸਕ 22-11-2026
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਰਾਜੇਸ਼ ਧੀਮਾਨ, ਰਿਟਰਨਿੰਗ ਅਫ਼ਸਰ ਨਰਿੰਦਰ ਸਿੰਘ, ਮੁੱਖ ਪ੍ਰਬੰਧਕ ਬੀ.ਡੀ.ਏ (ਪੁੱਡਾ), 093 ਬਠਿੰਡਾ (ਦਿਹਾਤੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਵਿਧਾਨ ਸਭਾ ਹਲਕਾ ਪੱਧਰੀ ਮੁਕਾਬਲੇ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਏ ਗਏ। ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਵਿਚ ਚੋਣ ਪ੍ਰਕਿਰਿਆ, ਵੋਟ ਦੇ ਅਧਿਕਾਰ ਅਤੇ ਲੋਕਤੰਤਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਨ੍ਹਾਂ ਮੁਕਾਬਲਿਆਂ ਵਿਚ ਨੋਡਲ ਅਫ਼ਸਰ (ਸਵੀਪ) ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਜੋਗਿੰਦਰ ਸਿੰਘ ਬੱਲਮਗੜ੍ਹ ਅਤੇ ਸਹਾਇਕ ਮੈਂਬਰ ਗੁਰਲਾਭ ਸਿੰਘ, ਜਗਦੀਪ ਸਿੰਘ ਅਤੇ ਅਮਨਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਮੁਕਾਬਲਿਆਂ ਵਿਚ ਇਲਾਕੇ ਦੇ 55 ਸਕੂਲਾਂ ਨੇ ਸਵੀਪ ਗਤੀਵਿਧੀਆਂ ਤਹਿਤ ਲੇਖ ਅਤੇ ਕੁਇਜ਼ ਮੁਕਾਬਲਿਆਂ ‘ਚ ਹਿੱਸਾ ਲਿਆ। ਮੁਕਾਬਲਿਆਂ ਵਿਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਸਵੀਪ ਮੁਕਾਬਲਿਆਂ ਲਈ ਕੀਤੀ ਗਈ। ਇਸ ਮੌਕੇ ਨੋਡਲ ਅਫ਼ਸਰ ਜੋਗਿੰਦਰ ਸਿੰਘ ਬੱਲਮਗੜ੍ਹ ਨੇ ਜੇਤੂ ਅਤੇ ਚੁਣੇ ਗਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਬਣਨਾ ਅਤੇ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ। ਸ਼ੁੱਧ ਅਤੇ ਅਪਡੇਟ ਵੋਟਰ ਸੂਚੀ ਨਿਰਪੱਖ ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦੀ ਬੁਨਿਆਦ ਹੈ। ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਨੌਜਵਾਨਾਂ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਸਮਾਗਮ ਦੌਰਾਨ ਗੁਰਲਾਭ ਸਿੰਘ ਲੈਕਚਰਾਰ, ਜਗਦੀਪ ਸਿੰਘ ਸਾਇੰਸ ਮਾਸਟਰ ਅਤੇ ਅਮਨਦੀਪ ਸਿੰਘ ਵੋਕੇਸ਼ਨਲ ਟਰੇਨਰ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਸਟਾਫ਼ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਮੁਕਾਬਲਿਆਂ ਨੂੰ ਨੇਪਰੇ ਚਾੜ੍ਹਨ ਵਿਚ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੂਬਾ ਪੱਧਰੀ ਬੈਡਮਿੰਟਨ ਦੇ ਵੱਖ-ਵੱਖ ਉਮਰ ਵਰਗਾਂ ਵਿਚ ਝੰਡੂਕੇ ਸਕੂਲ ਦੀਆਂ ਅਧਿਆਪਕਾਵਾਂ ਨੇ ਜਿੱ... ਅਗਲੀ ਖ਼ਬਰ ਟੀਚੇ ਤੋਂ ਵੱਧ ਝੋਨੇ ਦੀ ਖ਼ਰੀਦ ਨੇ ਪੰਜਾਬ ਸਰਕਾਰ ਲਈ ਖੜ੍ਹੀ ਕੀਤੀ ਭੰਡਾਰਨ ਦੀ ਮੁਸੀਬਤ ਲਈ ਆਪਣੇ ਪੱਧਰ ‘ਤੇ ਲੋੜੀਂਦੇ ਪ੍ਰ...
Ad Position 24