21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੂਬਾ ਪੱਧਰੀ ਖੇਡਾਂ ਮੁਕਾਬਲਿਆਂ ਵਿਚ ਬਠਿੰਡਾ ਦੇ ਦਿਵਿਆਂਗ ਵਿਦਿਆਰਥੀਆਂ ਨੇ ਜਿੱਤੇ ਤਗਮੇ, ਬਠਿੰਡਾ ਦਾ ਨਾਂਅ ਕੀਤਾ ਰੌਸ਼ਨ

ਬਠਿੰਡਾ, 21 ਨਵੰਬਰ (ਵੀਰਪਾਲ ਸਿੰਘ)- ਪੰਜਾਬ ਦੇ ਹੁਸ਼ਿਆਰਪੁਰ ਵਿਖੇ 19 ਅਤੇ 20 ਨਵੰਬਰ ਨੂੰ ਕਰਵਾਈਆਂ ਗਈਆਂ ਸੂਬਾ ਪੱਧਰੀ ਦਿਵਿਆਂਗ ਵਿਦਿਆਰਥੀਆਂ ਦੀਆਂ ਖੇਡ ਮੁਕਾਬਲਿਆਂ ਵਿਚ ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਲ 10 ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਬਠਿੰਡਾ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਬਠਿੰਡਾ, 21 ਨਵੰਬਰ (ਵੀਰਪਾਲ ਸਿੰਘ)- ਪੰਜਾਬ ਦੇ ਹੁਸ਼ਿਆਰਪੁਰ ਵਿਖੇ 19 ਅਤੇ 20 ਨਵੰਬਰ ਨੂੰ ਕਰਵਾਈਆਂ ਗਈਆਂ ਸੂਬਾ ਪੱਧਰੀ ਦਿਵਿਆਂਗ ਵਿਦਿਆਰਥੀਆਂ ਦੀਆਂ ਖੇਡ ਮੁਕਾਬਲਿਆਂ ਵਿਚ ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਲ 10 ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਬਠਿੰਡਾ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼੍ਰੇਆ ਨੇ 100 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਜਿੱਤਿਆ। ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਵਿਦਿਆਰਥੀ ਵੰਸ਼ ਸਿੰਘ ਨੇ ਸ਼ਾਟਪੁੱਟ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ, ਜਦਕਿ ਨਵਰੀਤ ਕੌਰ ਨੇ ਸ਼ਾਟਪੁੱਟ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਡੀ.ਐੱਸ.ਈ. ਦੇਵੇਂਦਰ ਕੁਮਾਰ ਅਤੇ ਤਰਸੇਮ ਸਿੰਘ ਅਤੇ ਵਿਸ਼ੇਸ਼ ਅਧਿਆਪਕ ਰਵੀ ਕੁਮਾਰ, ਸੁਰਜੀਤ ਕੁਮਾਰ, ਤਮੰਨਾ ਅਤੇ ਬਲਦੀਪ ਸਿੰਘ ਨੇ ਵੀ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ, ਆਤਮ-ਵਿਸ਼ਵਾਸ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਨਿਰੰਤਰ ਸਹਿਯੋਗ ਦਾ ਨਤੀਜਾ ਹਨ। ਬਠਿੰਡਾ ਜ਼ਿਲ੍ਹੇ ਦਾ ਇਹ ਸ਼ਾਨਦਾਰ ਪ੍ਰਦਰਸ਼ਨ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ ਗੁਰਪ੍ਰੀਤ ਸਿੰਘ ਝੱਬਰ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਕੁਲਦੀਪ ਮਾਣਕ ਦੀ ਯਾਦ ਵਿਚ ਕੋਠਾ ਗੁਰੂ ਤੋਂ ਜਲਾਲ ਤੱਕ ਮੈਰਾਥਨ ਦੌੜ ਚੇਅਰਮੈਨ ਜਤਿੰਦਰ ਭੱਲਾ, ਬੱਬਲਾ ਮਲੂਕਾ ਵਲੋਂ ਵਿਸ਼ੇਸ਼...
Ad Position 24